
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਦਿਨ-ਦਿਹਾੜੇ ਹੋ ਰਹੀਆਂ ਫਾਇਰਿੰਗ, ਕਤਲ, ਲੁੱਟ ਅਤੇ ਕੁੱਟਮਾਰ ਦੀਆਂ ਘਟਨਾਵਾਂ ਸੂਬੇ ਵਿੱਚ ਵਿਗੜ ਚੁੱਕੀ ਕਾਨੂੰਨ ਵਿਵਸਥਾ ਦਾ ਵੱਡਾ ਸਬੂਤ ਹਨ।

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਦਿਨ-ਦਿਹਾੜੇ ਹੋ ਰਹੀਆਂ ਫਾਇਰਿੰਗ, ਕਤਲ, ਲੁੱਟ ਅਤੇ ਕੁੱਟਮਾਰ ਦੀਆਂ ਘਟਨਾਵਾਂ ਸੂਬੇ ਵਿੱਚ ਵਿਗੜ ਚੁੱਕੀ ਕਾਨੂੰਨ ਵਿਵਸਥਾ ਦਾ ਵੱਡਾ ਸਬੂਤ ਹਨ।
ਢਿੱਲੋਂ ਨੇ ਕਿਹਾ ਕਿ ਲੁਧਿਆਣਾ ਵਿੱਚ ਪੀਜ਼ਾ ਆਊਟਲੈੱਟ ’ਤੇ ਦਿਨ-ਦਿਹਾੜੇ ਹੋਈ ਫਾਇਰਿੰਗ ਅਤੇ ਤਲਵੰਡੀ ਸਾਬੋ ਵਿੱਚ ਇੱਕ ਵਿਅਕਤੀ ਦੀ ਲੋਹੇ ਦੀ ਰਾਡ ਨਾਲ ਕੀਤੀ ਗਈ ਬੁਰੀ ਤਰ੍ਹਾਂ ਕੁੱਟਮਾਰ ਨੇ ਪੰਜਾਬ ਦੇ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਹੈ। ਇਸ ਤੋਂ ਇੱਕ ਦਿਨ ਪਹਿਲਾਂ ਮਾਨਸਾ ਵਿੱਚ ਕਬੱਡੀ ਖਿਡਾਰੀ ਦਾ ਕਤਲ, ਲੁਧਿਆਣਾ ਵਿੱਚ ਨੌਜਵਾਨ ਦੀ ਹੱਤਿਆ ਅਤੇ ਜਲੰਧਰ ਵਿੱਚ ਲੋਹਾ ਕਾਰੋਬਾਰੀ ਨਾਲ ਲੁੱਟ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ ਅਤੇ ਫਿਰੌਤੀ ਮੰਗਣ ਦੀਆਂ ਘਟਨਾਵਾਂ ਲਗਾਤਾਰ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਅਪਰਾਧੀਆਂ ਵਿੱਚ ਕਾਨੂੰਨ ਦਾ ਡਰ ਅਤੇ ਭੈਅ ਖਤਮ ਹੋਣਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਜਦੋਂ ਆਮ ਲੋਕ, ਵਪਾਰੀ, ਨੌਜਵਾਨ ਅਤੇ ਖਿਡਾਰੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਾ ਕਰਨ ਤਾਂ ਇਹ ਸਰਕਾਰ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਸਰਕਾਰ ਵੱਲੋਂ ਅਪਰਾਧ ਅਤੇ ਗੈਂਗਸਟਰਵਾਦ ਨੂੰ ਨੱਥ ਪਾਉਣ ਦੇ ਦਾਅਵੇ ਜ਼ਮੀਨੀ ਹਕੀਕਤ ਦੇ ਸਾਹਮਣੇ ਖੋਖਲੇ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਬਿਆਨਬਾਜ਼ੀ ਕਰਨ ਦੀ ਬਜਾਏ ਸਰਕਾਰ ਨੂੰ ਅਪਰਾਧੀਆਂ ਵਿਰੁੱਧ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ।
ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਆਮ ਜਨਤਾ ਹੁਣ ਬਦਲਾਅ ਦੀ ਉਮੀਦ ਭਾਰਤੀ ਜਨਤਾ ਪਾਰਟੀ ਵੱਲ ਦੇਖ ਰਹੀ ਹੈ। ਭਾਜਪਾ ਪੰਜਾਬ ਵਿੱਚ ਅਮਨ-ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਦਾ ਰਾਜ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਅਮਨ-ਸ਼ਾਂਤੀ ਵਾਲਾ ਸੂਬਾ ਬਣਾਉਣ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਵਿਰੁੱਧ ਬਿਨਾਂ ਕਿਸੇ ਸਿਆਸੀ ਦਖ਼ਲ ਦੇ ਸਖ਼ਤ ਕਾਰਵਾਈ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਡਰ ਦੇ ਮਾਹੌਲ ਤੋਂ ਮੁਕਤ, ਸੁਰੱਖਿਅਤ ਅਤੇ ਕਾਨੂੰਨ ਦੇ ਰਾਜ ਵਾਲਾ ਪੰਜਾਬ ਚਾਹੁੰਦੇ ਹਨ ਅਤੇ ਭਾਜਪਾ ਇਸੇ ਮਕਸਦ ਨਾਲ ਲੋਕਾਂ ਦੀ ਆਵਾਜ਼ ਬਣ ਕੇ ਮਜ਼ਬੂਤੀ ਨਾਲ ਖੜ੍ਹੀ ਹੈ।