ਸਤਵਿੰਦਰ ਧੜਾਕ,ਮੋਹਾਲੀ। ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਨਾਲ ਡੀਪੀਆਈ ਪ੍ਰਾਇਮਰੀ ਹਰਿੰਦਰ ਕੌਰ ਨਾਲ ਮੀਟਿੰਗ ਕੀਤੀ। ਸੂਬਾ ਪ੍ਰਧਾਨ ਰਛਪਾਲ ਸਿੰਘ ਵੜੈਚ ਨੇ ਇਸ ਦੌਰਾਨ ਅਧਿਆਪਕਾਂ ਦੀ ਸਮੱਸਿਆਵਾਂ ਸਬੰਧੀ ਜਾਣਕਾਰੀ ਦਿੱਤੀ। ਆਗੂਆਂ ਨੇ ਕਿਹਾ ਕਿ ਅਧਿਆਪਕਾਂ ਦੀ ਅਨਾਮਲੀ ਦੂਰ ਕਰਨ, ਪੇਅ ਕਮਿਸ਼ਨ ਦੀ ਰਿਪੋਰਟ ਦੇ ਰਹਿੰਦੇ ਬਕਾਏ, ਪੇਅ ਕਮਿਸ਼ਨ ਦੀ ਰਿਪੋਰਟ ਦੇ ਬਕਾਏ ਤੇ ਤਨਖਾਹਾਂ ਲਈ ਬਜਟ ਦੇਣ, ਪ੍ਰਮੋਸ਼ਨਾਂ, ਜ਼ਿਲ੍ਹਾ ਪ੍ਰੀਸ਼ਦ ਤੋਂ ਆਏ ਅਧਿਆਪਕਾਂ ਦੀ ਸੀਨੀਆਰਤਾ ਉਹੀ ਰੱਖਣ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਦੌਰਾਨ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ।

Posted By: Neha Diwan