- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਪੰਜਾਬ ਦੀਆਂ ਵੱਖ-ਵੱਖ 33 ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਪਹਿਲੀ ਸਤੰਬਰ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਸਬੰਧੀ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ ਅਤੇ ਪਿੰਡ-ਪਿੰਡ ਜੰਗੀ ਪੱਧਰ ’ਤੇ ਕਿਸਾਨਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਪੰਜਾਬ ਦੀਆਂ ਵੱਖ-ਵੱਖ 33 ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਪਹਿਲੀ ਸਤੰਬਰ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਸਬੰਧੀ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ ਅਤੇ ਪਿੰਡ-ਪਿੰਡ ਜੰਗੀ ਪੱਧਰ ’ਤੇ ਕਿਸਾਨਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਇਕਾਈ ਦੀ ਅਹਿਮ ਮੀਟਿੰਗ ਅੱਜ ਇੱਥੋਂ ਦੇ ਇਤਿਹਾਸਕ ਗੁਰੁਦਆਰਾ ਫਤਹਿ-ਏ-ਜੰਗ ਚੱਪੜਚਿੜੀ ਕਲਾਂ ਵਿਖੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਵੇਰਵੇ ਦਿੰਦਿਆਂ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ ਚੰਡੀਗੜ੍ਹ ਪੱਕੇ ਮੋਰਚੇ ਵਿਚ ਮੁਹਾਲੀ ਸਮੇਤ ਪੰਜਾਬ ਦੇ ਵੱਖ-ਵੱਖ ਪਿੰਡਾਂ ’ਚੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਟਰੈਕਟਰ-ਟਰਾਲੀਆਂ ਸਮੇਤ ਸ਼ਮੂਲੀਅਤ ਕਰਨਗੇ ਅਤੇ ਕਿਸਾਨਾਂ ਦਾ ਇਹ ਪ੍ਰਦਰਸ਼ਨ ਫ਼ੈਸਲਾਕੁਨ ਸਾਬਤ ਹੋਵੇਗਾ।
ਆਗੂਆਂ ਕਿਹਾ ਕਿ ਇਸ ਮੋਰਚੇ ਦਾ ਮੁੱਖ ਉਦੇਸ਼ ਕਿਸਾਨਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੇ ਹੱਲ ਲਈ ਹੁਕਮਰਾਨਾਂ 'ਤੇ ਦਬਾਅ ਬਣਾਉਣਾ ਹੈ। ਕਿਸਾਨਾਂ ਵੱਲੋਂ ਸਾਰੀਆਂ ਫ਼ਸਲਾਂ ’ਤੇ ਐਮਐਸਪੀ ਕਾਨੂੰਨੀ ਗਾਰੰਟੀ, ਕਿਸਾਨੀ ਕਰਜ਼ੇ ਤੋਂ ਮੁਕਤੀ ਸਮੇਤ ਹੋਰ ਅਹਿਮ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਜਾਵੇਗੀ।
ਕਿਸਾਨ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਦੇ ਸੈਕਟਰ-25 ਸਥਿਤ ਰੈਲੀ ਗਰਾਊਂਡ ਵਿਖੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਗਾਇਆ ਜਾਵੇਗਾ। ਪੰਜਾਬ ਭਰ ਦੇ ਕਿਸਾਨਾਂ ਨੂੰ ਵੱਡੀ ਗਿਣਤੀ ’ਚ ਇਸ ਮੋਰਚੇ ਵਿਚ ਸ਼ਾਮਲ ਹੋਣ ਦੀ ਜ਼ੋਰਦਾਰ ਅਪੀਲ ਕੀਤੀ ਗਈ ਹੈ।
ਇਸ ਮੌਕੇ ਕਿਸਾਨ ਜਥੇਬੰਦੀ ਦੇ ਸੂਬਾ ਆਗੂ ਨਛੱਤਰ ਸਿੰਘ ਬੈਦਵਾਨ, ਗੁਰਨਾਮ ਸਿੰਘ ਸਰਪੰਚ ਦਾਊਂ, ਗੁਰਮੀਤ ਸਿੰਘ ਖੂੰਨੀਮਾਜਰਾ, ਕੁਲਵੰਤ ਸਿੰਘ ਚਿੱਲਾ, ਜਸਪਾਲ ਸਿੰਘ ਪੂਨੀਆ, ਜਸਪਾਲ ਸਿੰਘ ਲਾਂਡਰਾਂ, ਸਰਬਜੀਤ ਸਿੰਘ ਲਹਿਰਾ, ਕੁਲਦੀਪ ਸਿੰਘ ਕੁਰੜੀ, ਦਰਸ਼ਨ ਸਿੰਘ ਦੁਰਾਲੀ, ਮਨਪ੍ਰੀਤ ਸਿੰਘ ਅਮਰਾਲਾ, ਜਨਰਲ ਸਕੱਤਰ ਜਗਤਾਰ ਸਿੰਘ ਝਰਮੜੀ, ਰਣਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਡੇਰਾਬੱਸੀ, ਹਰੀ ਸਿੰਘ ਬਿਹੌੜਾ ਮੀਤ ਪ੍ਰਧਾਨ, ਧਰਮ ਸਿੰਘ ਦੱਪਰ, ਗੁਰਪਾਲ ਸਿੰਘ ਦੱਪਰ, ਕੇਹਰ ਸਿੰਘ ਚਡਿਆਲਾ, ਹਰਭਜਨ ਸਿੰਘ, ਲਵਰਿੰਦਰ ਸਿੰਘ ਸਿੱਲ, ਸ਼ਲਿੰਦਰ ਸਿੰਘ, ਰਣਜੀਤ ਸਿੰਘ ਬਜਹੇੜੀ, ਸੱਤਾ ਮਹਿਮਦਪੁਰ, ਜਰਨੈਲ ਸਿੰਘ ਘੜੂੰਆਂ ਸਮੇਤ ਹੋਰ ਕਿਸਾਨ ਹਾਜ਼ਰ ਸਨ।