
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਮੁਲਾਜ਼ਮਾਂ ਦੀ ਮਹੀਨਾਵਾਰ ਆਮਦਨ ’ਚ 2,100 ਰੁਪਏ ਤੱਕ ਦਾ ਵਾਧਾ ਹੋਵੇਗਾ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਮੁਲਾਜ਼ਮਾਂ ਦੀ ਮਹੀਨਾਵਾਰ ਆਮਦਨ ’ਚ 2,100 ਰੁਪਏ ਤੱਕ ਦਾ ਵਾਧਾ ਹੋਵੇਗਾ। ਉਨ੍ਹਾਂ ਕੈਬਨਿਟ ਸਬ-ਕਮੇਟੀ ਦੀਆਂ ਮੀਟਿੰਗਾਂ ਦੌਰਾਨ ਸਬੰਧਤ ਵਿਭਾਗਾਂ ਨੂੰ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਹੱਲ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ ਤੇ ਪ੍ਰੋਤਸਾਹਨ ਭੱਤੇ ਦੇ ਨਾਲ-ਨਾਲ ਵਰਦੀ ਤੇ ਟੂਰ ਭੱਤੇ ਦੀ ਸ਼ੁਰੂਆਤ ਲਈ ਧੰਨਵਾਦ ਪ੍ਰਗਟਾਇਆ।
ਚੀਮਾ ਨੇ ਜੰਗਲਾਤ ਵਰਕਰਜ਼ ਯੂਨੀਅਨ ਤੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਜੰਗਲਾਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਜੰਗਲਾਤ ਕਾਮਿਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕੱਢਿਆ ਜਾਵੇ। ਉਨ੍ਹਾਂ ਬਿਜਲੀ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਵੀ ਮੁਲਾਕਾਤ ਕੀਤੀ, ਜਿਨ੍ਹਾਂ ਸਰਕਾਰ ਨੂੰ ਰੈਗੂਲਰਾਈਜ਼ੇਸ਼ਨ ਨੀਤੀ ਦੇ ਘੇਰੇ ’ਚ ਲਿਆਉਣ ਦੀ ਮੰਗ ਕੀਤੀ।