
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਸਰਕਾਰ ਨੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖਾਹਾਂ ’ਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦੇ ਇਸ ਫ਼ੈਸਲੇ ਨਾਲ ਅਧਿਆਪਕਾਂ ਦੀ ਤਨਖ਼ਾਹ 10,000 ਰੁਪਏ ਤੋਂ ਵਧ ਕੇ 22,000 ਰੁਪਏ ਤੋਂ ਵੱਧ ਹੋ ਜਾਵੇਗੀ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖਾਹਾਂ ’ਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦੇ ਇਸ ਫ਼ੈਸਲੇ ਨਾਲ ਅਧਿਆਪਕਾਂ ਦੀ ਤਨਖ਼ਾਹ 10,000 ਰੁਪਏ ਤੋਂ ਵਧ ਕੇ 22,000 ਰੁਪਏ ਤੋਂ ਵੱਧ ਹੋ ਜਾਵੇਗੀ। ਮੁੱਖ ਮੰਤਰੀ ਨੇ ਇਹ ਐਲਾਨ ਮੰਗਲਵਾਰ ਨੂੰ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਕੀਤਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਭਵਿੱਖ ਨੂੰ ਸੰਵਾਰਨ ’ਚ ਅਧਿਆਪਕਾਂ ਦੀ ਅਹਿਮ ਭੂਮਿਕਾ ਦੇ ਬਾਵਜੂਦ ਅਧਿਆਪਕ ਭਾਈਚਾਰੇ ਦੀ ਅਣਦੇਖੀ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਨਾ ਸਿਰਫ਼ ਵਧੀ ਹੋਈ ਤਨਖ਼ਾਹ ਮਿਲੇਗੀ, ਸਗੋਂ ਕੇਂਦਰੀ ਵਿਦਿਆਲਿਆ ਸਕੂਲ ਦੀ ਤਰਜ਼ ’ਤੇ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ, ਜਿਸ ਨਾਲ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਅਧਿਆਪਕ ਜਦੋ ਸੁਰੱਖਿਅਤ ਅਤੇ ਸਤਿਕਾਰਤ ਮਹਿਸੂਸ ਕਰਦੇ ਹਨ ਤਾਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲਦੀ ਹੈ।
ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਦਰਸ਼ ਸਕੂਲ ਦੇ ਅਧਿਆਪਕਾਂ ਦੀ ਅਣਦੇਖੀ ਕੀਤੀ ਤੇ ਅਸੀਂ ਇਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇਏਪੀ ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੂਲ ਸਿੱਖਿਆ ਸਕੱਤਰ ਸੋਨਾਲੀ ਗਿਰਿ ਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।