- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵੰਤ ਮਾਨ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 27 ਅਕਤੂਬਰ ਤੋਂ 14 ਨਵੰਬਰ ਤੱਕ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 27 ਅਕਤੂਬਰ ਤੋਂ 14 ਨਵੰਬਰ ਤੱਕ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਸੂਬੇ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲਣ ਵੱਲ ਮੀਲ ਪੱਥਰ ਸਾਬਤ ਹੋ ਸਕਦੀ ਹੈ।
ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਕਰੀਬ 600 ਸਰਕਾਰੀ ਸਕੂਲਾਂ ਵਿਚ ਅਪਗ੍ਰੇਡ ਕੀਤੇ ਬੁਨਿਆਦੀ ਢਾਂਚੇ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ਦਾ ਲਾਭ ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਨੂੰ ਅਜਿਹੇ ਵਿੱਦਿਅਕ ਅਦਾਰਿਆਂ ਵਿਚ ਬਦਲਣ ਲਈ ਵਚਨਬੱਧ ਹਾਂ ਜਿਨ੍ਹਾਂ ’ਤੇ ਬੱਚੇ ਅਤੇ ਉਨ੍ਹਾਂ ਦੇ ਮਾਪੇ ਮਾਣ ਕਰ ਸਕਣ।
ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਕੰਮ ’ਚ ਵਾਧੂ ਕਲਾਸਰੂਮ, ਵਿਗਿਆਨ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ, ਕਲਾ ਤੇ ਦਸਤਕਾਰੀ ਲਈ ਥਾਵਾਂ ਅਤੇ ਸਕੂਲਾਂ ਦੀਆਂ ਹੋਰ ਲੋੜੀਂਦੀਆਂ ਸਹੂਲਤਾਂ ਦਾ ਨਿਰਮਾਣ ਤੇ ਨਵੀਨੀਕਰਨ ਸ਼ਾਮਲ ਹੈ। ਆਧੁਨਿਕ ਕਲਾਸਰੂਮ, ਕਿਰਿਆਸ਼ੀਲ ਪ੍ਰਯੋਗਸ਼ਾਲਾਵਾਂ ਤੇ ਬਿਹਤਰ ਸਹੂਲਤਾਂ ਸਕੂਲਾਂ ਵਿਚ ਸਿੱਖਿਆ ਦੇ ਮਾਹੌਲ ਨੂੰ ਹੋਰ ਦਿਲਚਸਪ, ਪ੍ਰਭਾਵਸ਼ਾਲੀ ਤੇ ਸੁਖਾਵਾਂ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਉਦਘਾਟਨੀ ਸਮਾਗਮ ਸ਼ੁਰੂ ਹੋ ਚੁੱਕੇ ਹਨ। ਇਨ੍ਹਾਂ ਵਿਚ ਕੈਬਨਿਟ ਮੰਤਰੀਆਂ, ਵਿਧਾਇਕਾਂ, ਸਥਾਨਕ ਨੁਮਾਇੰਦਿਆਂ, ਭਾਈਚਾਰਕ ਆਗੂਆਂ, ਸਕੂਲ ਪ੍ਰਬੰਧਕ ਕਮੇਟੀਆਂ ਤੇ ਮਾਪਿਆਂ ਵੱਲੋਂ ਸਰਗਰਮੀ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਹ ਸਿੱਖਿਆਤਮਕ ਤਬਦੀਲੀ ਭਾਈਚਾਰੇ ਦੇ ਸਹਿਯੋਗ ਨਾਲ ਸੰਭਵ ਹੋ ਰਹੀ ਹੈ। ਸਕੂਲਾਂ ਵਿਚ ਸੁਰੱਖਿਅਤ ਅਤੇ ਸਹੂਲਤਾਂ ਨਾਲ ਭਰਪੂਰ ਮਾਹੌਲ ਬਣਾ ਕੇ ਸਰਕਾਰ ਵਿਦਿਆਰਥੀਆਂ ਦੀ ਹਾਜ਼ਰੀ, ਸਰਗਰਮ ਭਾਈਵਾਲੀ ਅਤੇ ਸਿੱਖਣ ਦੇ ਸਮੁੱਚੇ ਤਜਰਬੇ ਨੂੰ ਬਿਹਤਰ ਬਣਾਉਣ ਲਈ ਕੰਮ ਕਰ ਰਹੀ ਹੈ।
‘ਪੰਜਾਬ ਸਿੱਖਿਆ ਕ੍ਰਾਂਤੀ’ ਇਕ ਫ਼ੈਸਲਾਕੁੰਨ ਕਦਮ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਇਕ ਵਿਆਪਕ ਤੇ ਮਿਆਰੀ ਸਿੱਖਿਆ ਪ੍ਰਣਾਲੀ ਦੀ ਉਸਾਰੀ ਵੱਲ ਫ਼ੈਸਲਾਕੁੰਨ ਕਦਮ ਹੈ। ਇਸ ਰਾਹੀਂ ਸਰਕਾਰ ਸਰਕਾਰੀ ਕਲਾਸਰੂਮਾਂ ਦੀ ਤਸਵੀਰ ਬਦਲਣ ਅਤੇ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾ ਕੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯਤਨਸ਼ੀਲ ਹੈ।