Punjab News : ਹਰਜੋਤ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੁੱਧਵਾਰ ਨੂੰ ਮਿਊਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ ਹੈ। ਇੱਥੇ ਦੱਸਿਆ ਜਾਂਦਾ ਹੈ ਕਿ ਬੈਂਸ ਪਹਿਲਾਂ ਬੈਂਸ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ।
Publish Date: Wed, 13 May 2026 06:58 PM (IST)
Updated Date: Wed, 13 May 2026 07:00 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੁੱਧਵਾਰ ਨੂੰ ਮਿਊਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ ਹੈ। ਇੱਥੇ ਦੱਸਿਆ ਜਾਂਦਾ ਹੈ ਕਿ ਬੈਂਸ ਪਹਿਲਾਂ ਬੈਂਸ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ।
ਅਹੁਦਾ ਸੰਭਾਲਣ ਉਪਰੰਤ ਬੈਂਸ ਨੇ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨਗੇ।ਉਨ੍ਹਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ, ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਨਾਗਰਿਕ-ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਬੈਂਸ ਨੇ ਕਿਹਾ ਕਿ ਸਾਡੇ ਸ਼ਹਿਰੀ ਕੇਂਦਰ ਪੰਜਾਬ ਦੇ ਭਵਿੱਖ ਦਾ ਧੁਰਾ ਹਨ। ਸਿੱਖਿਆ ਖੇਤਰ ਦੀ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਵਿੱਚ ਵੀ ਪੂਰੀ ਪਾਰਦਰਸ਼ਤਾ ਅਤੇ ਕੁਸ਼ਲਤਾ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਜਾਵੇਗੀ।