- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
15 ਅਗਸਤ ਨੂੰ ਗਵਰਨਰ ਹਾਊਸ ਵੱਲ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕਰਨ ਦੇ ਐਲਾਨ ਮਗਰੋਂ ਚੰਡੀਗੜ੍ਹ ਪ੍ਰਸ਼ਾਸ਼ਨ ਅਤੇ ਐੱਸਐੱਸਪੀ ਚੰਡੀਗੜ੍ਹ ਵਲੋਂ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆਂ ਨਾਮ ਮੀਟਿੰਗ ਕਾਰਵਾਈ ਗਈ।

ਪੰਜਾਬੀ ਜਾਗਰਣ ਬਿਓਰੋ, ਚੰਡੀਗੜ੍ਹ : 15 ਅਗਸਤ ਨੂੰ ਗਵਰਨਰ ਹਾਊਸ ਵੱਲ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕਰਨ ਦੇ ਐਲਾਨ ਮਗਰੋਂ ਚੰਡੀਗੜ੍ਹ ਪ੍ਰਸ਼ਾਸ਼ਨ ਅਤੇ ਐੱਸਐੱਸਪੀ ਚੰਡੀਗੜ੍ਹ ਵਲੋਂ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆਂ ਨਾਮ ਮੀਟਿੰਗ ਕਾਰਵਾਈ ਗਈ। ਇਹ ਮੀਟਿੰਗ ਚੰਡੀਗੜ੍ਹ ਦੇ ਸਕੱਤਰੇਤ ਵਿਖੇ ਕੀਤੀ ਗਈ। ਮੀਟਿੰਗ ਵਿੱਚ ਮੋਰਚੇ ਵਲੋਂ ਜਸਟਿਸ ਰਣਜੀਤ ਸਿੰਘ ਵਲੋਂ ਸਾਰਾ ਕਾਨੂੰਨੀ ਪੱਖ ਰੱਖਦਿਆਂ ਪੰਜਾਬ ਤੇ ਭਾਰਤ ਸਰਕਾਰ ਵੱਲੋਂ ਇਨ੍ਹਾਂ ਬੰਦੀ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੇ ਕੀਤੇ ਜਾ ਰਹੇ ਘਾਣ ਦਾ ਪੱਖ ਬਾਖੂਬੀ ਰੱਖਿਆ। ਜਸਟਿਸ ਰਣਜੀਤ ਸਿੰਘ ਵਲੋਂ ਜਸਵੰਤ ਸਿੰਘ ਖਾਲੜਾ ਦੇ ਕਾਤਲਾਂ ਦਾ ਅਦਾਲਤੀ ਸਜਾ ਦੇ ਬਾਵਜੂਦ ਸਰਕਾਰ ਦੀ ਮਿਲੀਭੁਗਤ ਨਾਲ ਕਨੂੰਨ ਛਿੱਕੇ ਟੰਗ ਕੇ ਜੇਲ੍ਹ ਤੋਂ ਬਾਹਰ ਹੋਣਾ ਅਤੇ ਬੰਦੀ ਸਿੰਘਾਂ ਵਿਚੋਂ 31 ਸਾਲਾਂ ਬਾਦ ਵੀ ਪੈਰੋਲ, ਨਾ ਮਿਲਣਾ ਸਾਡੇ ਦੇਸ਼ ਦੀ ਨਿਆਂ ਪ੍ਰਣਾਲੀ ਉਤੇ ਵੱਡਾ ਸਵਾਲ ਹੈ। ਡੇਢ ਘੰਟਾ ਚਲੀ ਮੀਟਿੰਗ ਦੌਰਾਨ ਇੱਕਲੇ ਇੱਕਲੇ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਬਾਰੇ ਗੱਲਬਾਤ ਕੀਤੀ ਗਈ।
ਰਾਜਪਾਲ ਵਲੋਂ ਆਪਣੇ ਵਿਖਿਆਨ ਵਿਚ ਸ਼ਿੱਦਤ ਨਾਲ ਗੱਲ ਸੁਣਨ ਮਗਰੋਂ ਕਿਹਾ ਗਿਆ ਕਿ ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ ਅਤੇ ਭਾਈ ਪਰਮਜੀਤ ਸਿੰਘ ਭਿਓਰਾ ਦੀ ਪੈਰੋਲ ’ਤੇ ਸਾਨੂੰ ਕੋਈ ਇਤਰਾਜ਼ ਨਹੀਂ ਹੈ। ਐੱਸਐੱਸਪੀ ਨੇ ਦੱਸਿਆ ਕਿ ਇਨ੍ਹਾਂ ਦੀ ਪੈਰੋਲ ਬਾਬਤ ਐੱਸਐੱਸਪੀ ਚੰਡੀਗੜ੍ਹ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਐੱਸਐੱਸਪੀ ਫਤਿਹਗੜ੍ਹ ਸਾਹਿਬ ਨਾਲ ਉਨ੍ਹਾਂ ਦੀ ਗੱਲਬਾਤ ਅਤੇ ਪ੍ਰਵਾਨਗੀ ਲਈ ਪਤਰ ਵੀ ਲਿਖਿਆ ਗਿਆ ਹੈ ਅਤੇ ਫੋਨ ਉੱਤੇ ਗੱਲਬਾਤ ਵੀ ਹੋਈ ਹੈ।
ਰਾਜਪਾਲ ਪੰਜਾਬ ਵੱਲੋਂ ਤਿੰਨ ਮੁੱਖ ਗੱਲਾਂ ਕਹੀਆਂ ਗਈਆਂ , ਪਹਿਲੀ ਉਹ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੀ ਪੈਰੋਲ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਬੁਲਾ ਕੇ ਗੱਲ ਕਰਨਗੇ । ਦੂਜਾ ਜਿਨ੍ਹਾਂ ਬਾਕੀ ਬੰਦੀ ਸਿੰਘਾਂ ਦੇ ਜ਼ਮਾਨਤ ਰਹਿ ਗਈ ਹੈ, ਉਨ੍ਹਾਂ ਦੀ ਜ਼ਮਾਨਤ ਬਾਬਤ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲੋੜ ਪਈ ਤਾਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ। ਤੀਜਾ ਚੰਡੀਗੜ੍ਹ ਪ੍ਰਸ਼ਾਸਨ ਨੇ ਦੱਸਿਆ ਕਿ ਅਸੀਂ ਸ਼ਮਾਨਤ ’ਤੇ ਆਏ ਭਾਈ ਲਖਵਿੰਦਰ ਸਿੰਘ, ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੀ ਪੱਕੀ ਰਿਹਾਈ ਲਈ ਫਾਈਲ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਮੋਰਚੇ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਦੀ ਜੇਲ੍ਹ ਤੋਂ ਪੰਜਾਬ ਲਿਆਉਣ ਦੀ ਮੰਗ ਵੀ ਰੱਖੀ ਗਈ।
ਮੀਟਿੰਗ ਉਪਰੰਤ ਸ਼ਾਮਲ ਮੈਂਬਰਾਂ ਵੱਲੋਂ ਉਥੇ ਬੈਠ ਕੇ ਹੀ ਫੈਸਲਾ ਲਿਆ ਗਿਆ ਕਿ ਜਿੱਥੇ 15 ਅਗਸਤ ਨੂੰ ਰਾਜਪਾਲ ਭਵਨ ਵੱਲ ਰੋਸ ਮਾਰਚ ਦੀਆਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੁਣ ਮੁੱਖ ਮੰਤਰੀ ਪੰਜਾਬ ਦਾ ਫਿਰੋਜ਼ਪੁਰ ਵਿਖੇ ਝੰਡਾ ਲਹਿਰਾਉਣ ਗਿਆ ਦਾ ਵਿਰੋਧ ਵੀ ਕੀਤਾ ਜਾਵੇਗਾ। ਇਸਦੀ ਜ਼ਿੰਮੇਵਾਰੀ ਮੋਰਚੇ ਦੇ ਮੁੱਖ ਬੁਲਾਰੇ ਬਲਵਿੰਦਰ ਸਿੰਘ ਦੀ ਲਗਾਈ ਗਈ ਹੈ। ਉਹ ਜ਼ਿਲ੍ਹੇ ਦੀਆਂ ਸਮੁੱਚੀਆਂ ਕਿਸਾਨ, ਮਜ਼ਦੂਰ ਜਥੇਬੰਦੀਆਂ ਅਤੇ ਸੰਤਾਂ ਮਹਾਂਪੁਰਸ਼ਾਂ ਨਾਲ ਤਾਲਮੇਲ ਕਰਕੇ ਇਹ ਜਿੰਮੇਵਾਰੀ ਨਿਭਾਉਣਗੇ। ਮੀਟਿੰਗ ਵਿੱਚ ਇਹ ਵਿਚਾਰ ਵੀ ਕੀਤਾ ਗਿਆ ਕਿ ਜੇਕਰ ਸਮਾਂ ਰਹਿੰਦੇ ਕੋਈ ਨਿਆਂਇਕ ਫੈਸਲਾ ਪੰਜਾਬ ਸਰਕਾਰ ਅਤੇ ਰਾਜਪਾਲ ਪੰਜਾਬ ਵੱਲੋਂ ਲਿਆ ਜਾਂਦਾ ਹੈ ਤਾਂ ਪ੍ਰੋਗਰਾਮ ਉਤੇ ਮੁੜ ਵਿਚਾਰ ਕੀਤਾ ਜਾਵੇਗਾ।
ਇਸ ਮੀਟਿੰਗ ਵਿਚ ਗੁਰਚਰਨ ਸਿੰਘ ਪਟਿਆਲਾ,ਪਾਲ ਸਿੰਘ ਫਰਾਂਸ, ਗੁਰਦੀਪ ਸਿੰਘ ਬਠਿੰਡਾ, ਕਿਸਾਨ ਆਗੂ ਡਾ. ਦਰਸ਼ਨ ਪਾਲ ਸਿੰਘ, ਬਲਵਿੰਦਰ ਸਿੰਘ ਫਿਰੋਜ਼ਪੁਰ, ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ, ਗੁਰਜੰਟ ਸਿੰਘ ਕੱਟੂ,ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਤਰੁਣ ਜੈਨ ਬਾਵਾ, ਕਿਸਾਨ ਆਗੂ ਸੁਖਜਿੰਦਰ ਸਿੰਘ ਖੋਸਾ, ਨਿਹੰਗ ਸਿੰਘ ਰਾਜਾ ਰਾਜ ਸਿੰਘ, ਬਲਵਿੰਦਰ ਸਿੰਘ ਕਾਲਾ ਝਾੜ ਅਤੇ ਪਾਲ ਸਿੰਘ ਘੜੂੰਆਂ ਸ਼ਾਮਲ ਹੋਏ।