- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ 'ਤੇ ਅਹਿਮ ਫ਼ੈਸਲਾ ਲੈਂਦਿਆਂ ਸੀਨੀਅਰ ਆਈਏਐੱਸ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਦੋ ਮਹੱਤਵਪੂਰਨ ਵਿਭਾਗਾਂ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਹੈ। ਸਰਕਾਰ ਨੇ ਉਨ੍ਹਾਂ ਨੂੰ ਮੌਜੂਦਾ ਕਾਰਜਭਾਰ ਦੇ ਨਾਲ-ਨਾਲ ਗ੍ਰਹਿ ਵਿਭਾਗ ਅਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਦਾ ਵਾਧੂ ਚਾਰਜ ਦਿੱਤਾ ਹੈ।

ਸਟੇਟ ਬਿਊਰੋ, ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ 'ਤੇ ਅਹਿਮ ਫ਼ੈਸਲਾ ਲੈਂਦਿਆਂ ਸੀਨੀਅਰ ਆਈਏਐੱਸ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਦੋ ਮਹੱਤਵਪੂਰਨ ਵਿਭਾਗਾਂ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਹੈ। ਸਰਕਾਰ ਨੇ ਉਨ੍ਹਾਂ ਨੂੰ ਮੌਜੂਦਾ ਕਾਰਜਭਾਰ ਦੇ ਨਾਲ-ਨਾਲ ਗ੍ਰਹਿ ਵਿਭਾਗ ਅਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਦਾ ਵਾਧੂ ਚਾਰਜ ਦਿੱਤਾ ਹੈ।
ਪਰਸੋਨਲ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਕ੍ਰਿਸ਼ਨ ਕੁਮਾਰ ਆਪਣੇ ਮੌਜੂਦਾ ਅਹੁਦਿਆਂ ਦੇ ਨਾਲ ਗ੍ਰਹਿ ਮਾਮਲਿਆਂ ਦੇ ਵਿਭਾਗ ਵਿੱਚ ਪ੍ਰਮੁੱਖ ਸਕੱਤਰ ਵਜੋਂ ਵੀ ਕੰਮ ਕਰਨਗੇ। ਇਸ ਦੇ ਨਾਲ ਹੀ ਸੂਬੇ ਵਿੱਚ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉਨ੍ਹਾਂ ਨੂੰ ਨੋਡਲ ਅਧਿਕਾਰੀ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।
ਇਸ ਤੋਂ ਇਲਾਵਾ ਉਹ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਦਾ ਵਾਧੂ ਕਾਰਜਭਾਰ ਵੀ ਸੰਭਾਲਣਗੇ। ਸਰਕਾਰੀ ਹੁਕਮਾਂ ਅਨੁਸਾਰ ਇਹ ਪ੍ਰਬੰਧ ਸੀਨੀਅਰ ਆਈਏਐੱਸ ਅਧਿਕਾਰੀ ਆਲੋਕ ਸ਼ੇਖਰ ਦੀ ਛੁੱਟੀ ਦੌਰਾਨ ਕੀਤਾ ਗਿਆ ਹੈ।
ਆਲੋਕ ਸ਼ੇਖਰ 18 ਜੁਲਾਈ ਤੋਂ 9 ਅਗਸਤ 2026 ਤੱਕ ਛੁੱਟੀ 'ਤੇ ਰਹਿਣਗੇ। ਇਸ ਮਿਆਦ ਦੌਰਾਨ ਕ੍ਰਿਸ਼ਨ ਕੁਮਾਰ ਗ੍ਰਹਿ ਅਤੇ ਵਿੱਤ ਦੋਵੇਂ ਵਿਭਾਗਾਂ ਦੇ ਕੰਮਕਾਜ ਦੀ ਨਿਗਰਾਨੀ ਕਰਨਗੇ।