- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਦੇ ਡਰੱਗ ਵਿੰਗ ਵੱਲੋਂ 1 ਅਪ੍ਰੈਲ 2025 ਤੋਂ 30 ਸਤੰਬਰ 2026 ਦੇ ਵਿਚਕਾਰ 16,788 ਨਿਰੀਖਣ ਕੀਤੇ ਗਏ ਅਤੇ 214 ਲਾਇਸੈਂਸਸ਼ੁਦਾ ਤੇ ਬਿਨਾਂ ਲਾਇਸੈਂਸ ਵਾਲੀਆਂ ਫਰਮਾਂ ਕੋਲੋਂ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ, ਜਦਕਿ 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਤੇ 22 ਕੈਮਿਸਟਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਦੇ ਡਰੱਗ ਵਿੰਗ ਵੱਲੋਂ 1 ਅਪ੍ਰੈਲ 2025 ਤੋਂ 30 ਸਤੰਬਰ 2026 ਦੇ ਵਿਚਕਾਰ 16,788 ਨਿਰੀਖਣ ਕੀਤੇ ਗਏ ਅਤੇ 214 ਲਾਇਸੈਂਸਸ਼ੁਦਾ ਤੇ ਬਿਨਾਂ ਲਾਇਸੈਂਸ ਵਾਲੀਆਂ ਫਰਮਾਂ ਕੋਲੋਂ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ, ਜਦਕਿ 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਤੇ 22 ਕੈਮਿਸਟਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਤਹਿਤ ਕਾਨੂੰਨ ਦੀ ਪਾਲਣਾ ਨੂੰ ਮਜ਼ਬੂਤ ਕਰਨ ਤੇ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਨਿਯਮਿਤ ਤੌਰ 'ਤੇ ਨਿਰੀਖਣ ਕੀਤੇ ਜਾ ਰਹੇ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 54 ਅਦਾਲਤੀ ਕੇਸ ਦਰਜ ਕੀਤੇ ਗਏ, ਜਦਕਿ 35 ਕੇਸਾਂ ’ਚ ਦੋਸ਼ੀਆਂ ਨੂੰ ਸਜ਼ਾਵਾਂ ਤੇ ਜੁਰਮਾਨੇ ਹੋਏ। ਇਸ ਸਮੇਂ ਸੂਬੇ ਭਰ ਦੀਆਂ ਵੱਖ-ਵੱਖ ਜ਼ਿਲ੍ਹਾ ਅਦਾਲਤਾਂ ’ਚ ਕੁੱਲ 650 ਕੇਸ ਵਿਚਾਰ ਅਧੀਨ ਹਨ।
ਇਸ ਤੋਂ ਪਹਿਲਾਂ ਪ੍ਰੀਗਾਬਲਿਨ ਨੂੰ ਡਰੱਗਜ਼ ਐਂਡ ਕਾਸਮੈਟਿਕਸ ਐਕਟ, 1940 ਜਾਂ ਡਰੱਗਜ਼ ਰੂਲਜ਼, 1945 ਦੀ ਕਿਸੇ ਵੀ ਸੂਚੀ ’ਚ ਸ਼ਾਮਲ ਨਹੀਂ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਇਸ ਦੀ ਦੁਰਵਰਤੋਂ ਨੂੰ ਰੁਕਵਾਉਣ ਲਈ ਰੈਗੂਲੇਟਰੀ ਦਖ਼ਲ ਦੀ ਮੰਗ ਕਰਦਿਆਂ ਵੱਖ-ਵੱਖ ਪੱਤਰਾਂ ਰਾਹੀਂ ਕਈ ਵਾਰ ਭਾਰਤ ਸਰਕਾਰ ਕੋਲ ਇਹ ਮਾਮਲਾ ਉਠਾਇਆ ਸੀ। ਪੰਜਾਬ ਸਰਕਾਰ ਨੇ ਈ-ਫਾਰਮੇਸੀਆਂ ਜ਼ਰੀਏ ਆਨਲਾਈਨ ਦਵਾਈਆਂ ਦੀ ਵਿਕਰੀ ਨੂੰ ਕੰਟਰੋਲ ਕਰਨ ਵਾਲੇ ਨਿਯਮਾਂ ਦੀ ਅਣਹੋਂਦ ਬਾਰੇ ਵੀ ਕੇਂਦਰੀ ਸਿਹਤ ਮੰਤਰੀ ਕੋਲ ਚਿੰਤਾ ਪ੍ਰਗਟਾਈ ਹੈ।