- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਨਿਸਟਰੀਅਲ ਸਟਾਫ ਐਸੋਸੀਏਸ਼ਨ ਤੇ ਹੋਰ ਮੁਲਾਜ਼ਮ ਮੰਗਲਵਾਰ ਨੂੰ ਮੁੜ ਸਮੂਹਿਕ ਛੁੱਟੀ ਲੈ ਕੇ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ। ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆ ਇਸ ਲਈ ਮੰਗਲਵਾਰ ਨੂੰ ਸਰਕਾਰ ਦਾ ਕੋਈ ਕੰਮਕਾਜ਼ ਨਹੀਂ ਕੀਤਾ ਜਾਵੇਗਾ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ : ਮਨਿਸਟਰੀਅਲ ਸਟਾਫ ਐਸੋਸੀਏਸ਼ਨ ਤੇ ਹੋਰ ਮੁਲਾਜ਼ਮ ਮੰਗਲਵਾਰ ਨੂੰ ਮੁੜ ਸਮੂਹਿਕ ਛੁੱਟੀ ਲੈ ਕੇ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ। ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆ ਇਸ ਲਈ ਮੰਗਲਵਾਰ ਨੂੰ ਸਰਕਾਰ ਦਾ ਕੋਈ ਕੰਮਕਾਜ਼ ਨਹੀਂ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਮਨਿਸਟਰੀਅਲ ਸਟਾਫ ਐਸੋਸੀਏਸ਼ਨ ਤੇ ਹੋਰ ਮੁਲਾਜ਼ਮ ਆਗੂਆਂ ਨੇ ਸੂਬਾ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੇ ਡੀਏ ਦਾ ਭੁਗਤਾਨ ਕਰਨ, ਸਮੂਹਿਕ ਛੁੱਟੀ ਲੈ ਕੇ ਹੜਤਾਲ ’ਚ ਸ਼ਾਮਲ ਹੋਣ ਵਾਲੇ ਮੁਲਾਜ਼ਮਾਂ ਨੂੰ ਜਾਰੀ ਕੀਤੇ ਕਾਰਨ ਦੱਸੋ ਨੋਟਿਸ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਸੀ ਕਿ ਜੇਕਰ ਸਰਕਾਰ ਨੇ 7 ਸਤੰਬਰ ਤੱਕ ਨੋਟਿਸ ਵਾਪਸ ਨਾ ਲਏ ਤਾਂ 8 ਸਤੰਬਰ ਨੂੰ ਹੜਤਾਲ ਕੀਤੀ ਜਾਵੇਗੀ। ਸੱਤ ਦਿਨਾਂ ਦੌਰਾਨ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਕਾਰਨ ਦੱਸੋ ਨੋਟਿਸ ਜਾਰੀ ਕਰਨ ਸਬੰਧੀ ਪੱਤਰ ਵਾਪਸ ਨਹੀਂ ਲਿਆ। ਇਸੇ ਦੇ ਮੱਦੇਨਜ਼ਰ ਸੋਮਵਾਰ ਨੂੰ ਵੱਖ-ਵੱਖ ਬ੍ਰਾਂਚਾ ਦੇ ਮੁਲਾਜ਼ਮ ਦੁਪਹਿਰ ਛੁੱਟੀ ਸਮੇ ਸਕੱਤਰੇਤ ਦੇ ਬਾਹਰ ਇਕੱਠੇ ਹੋਏ ਤੇ ਮੰਗਲਵਾਰ ਨੂੰ ਮੁਕੰਮਲ ਹੜਤਾਲ ਕਰਨ ਦਾ ਫ਼ੈਸਲਾ ਕੀਤਾ।
ਇਸ ਮੌਕੇ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜੀ ਜਾਵੇਗੀ। ਮੁਲਾਜ਼ਮਾਂ ਨੇ ‘ਸਕੱਤਰੇਤ ਤੋਂ ਸਤੌਜ’ ਨਾਅਰੇ ਤਹਿਤ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਦਾ ਵਾਅਦਾ ਕੀਤੇ ਜਾਣ ਤੱਕ ਮੁੱਖ ਮੰਤਰੀ ਤੇ ਸਰਕਾਰ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਇੱਕ ਦਿਨ ਦੀ ਤਨਖ਼ਾਹ ਕੱਟੇ ਜਾਣ ਤੋਂ ਨਹੀ ਡਰਦੇ, ਬਲਕਿ ਤਨਖ਼ਾਹ ਤੋਂ ਕਿਤੇ ਵੱਧ ਮੁਲਾਜ਼ਮਾਂ ਦੀ ਡੀਏ ਪੈਂਡਿੰਗ ਹੈ।
ਚਾਰ ਹੋਰ ਮੁਲਾਜ਼ਮਾਂ ਦੇ ਤਬਾਦਲੇ
ਸੂਬਾ ਸਰਕਾਰ ਨੇ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਤੋਂ ਬਾਅਦ ਸੋਮਵਾਰ ਨੂੰ ਚਾਰ ਹੋਰ ਮੁਲਾਜ਼ਮ ਆਗੂਆਂ ਦੇ ਤਬਾਦਲੇ ਕਰ ਦਿੱਤੇ। ਇਨ੍ਹਾਂ ’ਚ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਫੌਜੀ ਦਾ ਤਬਾਦਲਾ ਅਧੀਨ ਸੇਵਾਵਾਂ ਬੋਰਡ ਮੋਹਾਲੀ, ਸੁਮਿੱਤ ਬੰਸਲ ਨੂੰ ਸੈਰ ਸਪਾਟਾ ਤੇ ਸਭਿਆਚਾਰਕ ਸ਼ਾਖਾ, ਦਵਿੰਦਰ ਸਿੰਘ ਨੂੰ ਅਦਾਲਤੀ ਸ਼ਾਖਾ 2, ਸੰਜੀਵ ਲਤਾ ਸਿੰਗਲਾ ਨੂੰ ਲੇਖਾ ਸ਼ਾਖਾ ਇਕ ’ਚ ਬਦਲ ਦਿੱਤਾ ਗਿਆ ਹੈ।