- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ "ਬਿੱਲ ਲਿਆਓ ਇਨਾਮ ਪਾਓ" (ਮੇਰਾ ਬਿੱਲ ਸਕੀਮ) ਵਿਚ ਇੱਕ ਹੋਰ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਹੁਣ ਤੱਕ 9.40 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 7.31 ਕਰੋੜ ਰੁਪਏ ਦੀ ਵਸੂਲੀ ਹੋ ਚੁੱਕੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ "ਬਿੱਲ ਲਿਆਓ ਇਨਾਮ ਪਾਓ" (ਮੇਰਾ ਬਿੱਲ ਸਕੀਮ) ਵਿਚ ਇੱਕ ਹੋਰ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਹੁਣ ਤੱਕ 9.40 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 7.31 ਕਰੋੜ ਰੁਪਏ ਦੀ ਵਸੂਲੀ ਹੋ ਚੁੱਕੀ ਹੈ।
ਇਸ ਦੌਰਾਨ 135 ਨਵੇਂ ਡੀਲਰ ਰਜਿਸਟਰ ਕੀਤੇ ਗਏ ਹਨ ਅਤੇ ਵਿੱਤੀ ਵਰ੍ਹੇ 2025–26 ਅਤੇ 2026–27 ਦੌਰਾਨ 4,058 ਡਰਾਵਾਂ ਵਿੱਚੋਂ 3,548 ਪ੍ਰਮਾਣਿਤ ਲੱਕੀ ਡਰਾਅ ਜੇਤੂਆਂ ਨੂੰ 2.30 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਦਿੱਤੀ ਗਈ ਹੈ।
ਚੀਮਾ ਨੇ ਕਿਹਾ ਕਿ ਇਸ ਸਕੀਮ ਨੇ ਨਿਯਮਾਂ ਦੀ ਪਾਲਣਾ ਕਰਵਾਉਣ ਅਤੇ ਲੋਕਾਂ ਨੂੰ ਉਤਸ਼ਾਹਿਤ ਕਰਨ ਵਿੱਚ ਸ਼ਾਨਦਾਰ ਨਤੀਜੇ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਬਿੱਲਾਂ ਦੀ ਪੁਖ਼ਤਾ ਜਾਂਚ ਯਕੀਨੀ ਬਣਾਈ ਗਈ ਹੈ ਅਤੇ ਟੈਕਸ ਨਿਯਮਾਂ ਦੀ ਉਲੰਘਣਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਿਆ ਗਿਆ ਹੈ।
ਉਨ੍ਹਾਂ ਨੇ "ਮੇਰਾ ਬਿੱਲ ਸਕੀਮ" ਦੇ ਅੰਕੜੇ ਸਾਂਝੇ ਕਰਦਿਆਂ ਆਮ ਲੋਕਾਂ ਦੀ ਉਤਸ਼ਾਹੀ ਹਿੱਸੇਦਾਰੀ ਦੀ ਸ਼ਲਾਘਾ ਕੀਤੀ। 2025–26 ਵਿੱਚ 3,080 ਪ੍ਰਮਾਣਿਤ ਜੇਤੂਆਂ ਨੂੰ 1,98,15,980 ਰੁਪਏ ਦਿੱਤੇ ਗਏ, ਜਦਕਿ 2026–27 ਵਿੱਚ ਵਾਧੂ 32,22,090 ਰੁਪਏ ਵੰਡੇ ਗਏ ਹਨ।ਚੀਮਾ ਨੇ ਕਿਹਾ ਕਿ ਇਹ ਸਕੀਮ ਪਾਰਦਰਸ਼ਤਾ ਲਿਆਉਣ ਅਤੇ ਟੈਕਸ ਪ੍ਰਣਾਲੀ ਵਿੱਚ ਖਪਤਕਾਰਾਂ ਦੀ ਸ਼ਮੂਲੀਅਤ ਵਧਾਉਣ ਲਈ ਇੱਕ ਕਾਰਗਰ ਸਾਧਨ ਸਾਬਤ ਹੋਈ ਹੈ।
1 ਮਾਰਚ 2026 ਤੋਂ 31 ਅਗਸਤ 2026 ਤੱਕ ਦੇ ਛੇ ਮਹੀਨਿਆਂ ਦੌਰਾਨ ਹੋਈਆਂ ਕਾਰਵਾਈਆਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੇ ਕਰ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਸ ਸਕੀਮ ਰਾਹੀਂ ਬਿੱਲਾਂ ਦੀ ਪੁਖ਼ਤਾ ਜਾਂਚ ਯਕੀਨੀ ਬਣੀ ਅਤੇ ਸੂਬੇ ਭਰ ਵਿੱਚ ਟੈਕਸ ਨਿਯਮਾਂ ਦੀ ਉਲੰਘਣਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਈ। ਲਗਾਤਾਰ ਨਿਗਰਾਨੀ ਅਤੇ ਕਾਨੂੰਨੀ ਕਾਰਵਾਈ ਜ਼ਰੀਏ ਕਰ ਵਿਭਾਗ ਨੇ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਨੂੰ ਫੜਿਆ, ਜਿਸ ਦੇ ਸਿੱਟੇ ਵਜੋਂ 9.40 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ ਸਰਕਾਰੀ ਖ਼ਜ਼ਾਨੇ ਵਿੱਚ 7.31 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ। ਇਸ ਦੇ ਨਾਲ ਹੀ 135 ਨਵੇਂ ਡੀਲਰਾਂ ਨੂੰ ਰਜਿਸਟਰ ਕਰਕੇ ਟੈਕਸ ਦੇ ਦਾਇਰੇ ਨੂੰ ਹੋਰ ਵਿਸ਼ਾਲ ਕੀਤਾ ਗਿਆ।
ਵਿੱਤ ਮੰਤਰੀ ਨੇ ਕਿਹਾ ਕਿ 'ਬਿੱਲ ਲਿਆਓ ਇਨਾਮ ਪਾਓ' ਸਕੀਮ ਪਾਰਦਰਸ਼ਤਾ ਲਿਆਉਣ ਅਤੇ ਟੈਕਸ ਪ੍ਰਣਾਲੀ ਵਿਚ ਖਪਤਕਾਰਾਂ ਦੀ ਸ਼ਮੂਲੀਅਤ ਵਧਾਉਣ ਲਈ ਇੱਕ ਕਾਰਗਰ ਸਾਧਨ ਸਾਬਤ ਹੋਈ ਹੈ। ਉਨ੍ਹਾਂ ਕਿਹਾ, "ਟੈਕਸ ਚੋਰੀ ਰੋਕਣ, ਅਹਿਮ ਮਾਲੀਆ ਇਕੱਠਾ ਕਰਨ, ਸੁਚੇਤ ਨਾਗਰਿਕਾਂ ਨੂੰ ਇਨਾਮ ਦੇਣ ਅਤੇ ਟੈਕਸ ਦਾ ਘੇਰਾ ਵਧਾਉਣ ਵਿੱਚ ਮਿਲੀ ਠੋਸ ਸਫ਼ਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਇਸ ਰਫ਼ਤਾਰ ਨੂੰ ਬਰਕਰਾਰ ਰੱਖਣ ਲਈ ਸਕੀਮ ਦੀ ਮਿਆਦ ਇੱਕ ਸਾਲ ਹੋਰ ਵਧਾਉਣ ਦਾ ਫ਼ੈਸਲਾ ਕੀਤਾ ਹੈ।
ਚੀਮਾ ਨੇ ਦੱਸਿਆ ਕਿ "ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ 33,06,280 ਰੁਪਏ ਦਾ ਜੁਰਮਾਨਾ ਸ਼ਾਮਲ ਹੈ। ਕਰ ਵਿਭਾਗ ਦੇ ਅਧਿਕਾਰੀਆਂ ਨੂੰ ਅਗਲੇ ਮਹੀਨੇ ਦੇ ਅੰਦਰ-ਅੰਦਰ ਬਕਾਇਆ 33.06 ਲੱਖ ਰੁਪਏ ਦੀ ਵਸੂਲੀ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ ਹਨ, ਨਾਲ ਹੀ ਇਸ ਮਾਮਲੇ ਦੀ ਕਾਰਵਾਈ ਰਿਪੋਰਟ ਰਿਕਾਰਡ ਵਿੱਚ ਦਰਜ ਕਰਨ ਲਈ ਕਿਹਾ ਹੈ।