- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 539 ਟਿਕਾਣਿਆਂ ’ਤੇ ਛਾਪੇ ਮਾਰੇ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 539 ਟਿਕਾਣਿਆਂ ’ਤੇ ਛਾਪੇ ਮਾਰੇ। ਡੀਜੀਪੀ ਗੌਰਵ ਯਾਦਵ ਨੇ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਇਹ ਮੁਹਿੰਮ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਸੀ।
ਐਂਟੀ-ਗੈਂਗਸਟਰ ਟਾਸਕ ਫੋਰਸ ਦੇ ਤਾਲਮੇਲ ਨਾਲ ਹੋਈ ਇਸ ਕਾਰਵਾਈ ਦੌਰਾਨ 215 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਅੱਠ ਹਥਿਆਰ ਬਰਾਮਦ ਕੀਤੇ ਗਏ। ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ ਕੁੱਲ 79,233 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ ਤੇ ਛੇ ਭਗੌੜੇ ਅਪਰਾਧੀ ਵੀ ਫੜੇ ਗਏ। ਲੋਕ ਹੈਲਪਲਾਈਨ ’ਤੇ ਗੈਂਗਸਟਰਾਂ ਅਤੇ ਲੋੜੀਂਦੇ ਅਪਰਾਧੀਆਂ ਬਾਰੇ ਗੁਪਤ ਜਾਣਕਾਰੀ ਦੇ ਸਕਦੇ ਹਨ।
ਨਸ਼ਾ ਵਿਰੋਧੀ ਮੁਹਿੰਮ ਦੌਰਾਨ 263 ਗ੍ਰਾਮ ਹੈਰੋਇਨ, 150 ਗ੍ਰਾਮ ਅਫ਼ੀਮ, 30 ਕਿੱਲੋ ਭੁੱਕੀ, 5,294 ਨਸ਼ੀਲੀਆਂ ਗੋਲੀਆਂ ਅਤੇ 41,529 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਹੁਣ ਤਕ 86,518 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ, 18 ਲੋਕਾਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਗਿਆ।