- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 1 ਜੁਲਾਈ ਤੋਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਦਾ ਸਮਾਂ ਮੁੜ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋ ਜਾਵੇਗਾ। ਇਸ ਨਾਲ ਪਹਿਲਾਂ ਲਾਗੂ ਕੀਤਾ ਗਿਆ ਗਰਮੀਆਂ ਦਾ ਬਦਲਿਆ ਹੋਇਆ ਦਫ਼ਤਰੀ ਸਮਾਂ ਸਮਾਪਤ ਹੋ ਜਾਵੇਗਾ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 1 ਜੁਲਾਈ ਤੋਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਦਾ ਸਮਾਂ ਮੁੜ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋ ਜਾਵੇਗਾ। ਇਸ ਨਾਲ ਪਹਿਲਾਂ ਲਾਗੂ ਕੀਤਾ ਗਿਆ ਗਰਮੀਆਂ ਦਾ ਬਦਲਿਆ ਹੋਇਆ ਦਫ਼ਤਰੀ ਸਮਾਂ ਸਮਾਪਤ ਹੋ ਜਾਵੇਗਾ। ਨਵੇਂ ਸਮੇਂ ਅਨੁਸਾਰ ਸਾਰੇ ਵਿਭਾਗ, ਜ਼ਿਲ੍ਹਾ ਅਤੇ ਉਪ ਮੰਡਲ ਪੱਧਰ ਦੇ ਸਰਕਾਰੀ ਦਫ਼ਤਰ ਆਮ ਦਫ਼ਤਰੀ ਸਮੇਂ ਅਨੁਸਾਰ ਕੰਮ ਕਰਨਗੇ। ਸਰਕਾਰ ਨੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਨਵੇਂ ਦਫ਼ਤਰੀ ਸਮੇਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।