- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੀਰਵਾਰ ਨੂੰ ਮੁੱਖ ਸਕੱਤਰ ਕੇ ਏ ਪੀ ਸਿਨਹਾ ਨੇ ਹੁਕਮ ਜਾਰੀ ਕਰਕੇ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਸਕੱਤਰ ਅਤੇ ਫੌਜਦਾਰੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਇਕ ਦਿਨ ਬਾਦ ਹੀ ਗ੍ਰਹਿ ਵਿਭਾਗ ਦੀ ਜੁੰਮੇਵਾਰੀ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਸੋਂਪ ਦਿੱਤੀ ਹੈ। ਬੀਤੇ ਕੱਲ ਗ੍ਰਹਿ ਵਿਭਾਗ ਦਾ ਸਕੱਤਰ ਦਾ ਵਾਧੂ ਚਾਰਜ ਕ੍ਰਿਸ਼ਨ ਕੁਮਾਰ ਨੂੰ ਦਿੱਤਾ ਸੀ। ਵੀਰਵਾਰ ਨੂੰ ਮੁੱਖ ਸਕੱਤਰ ਕੇ ਏ ਪੀ ਸਿਨਹਾ ਨੇ ਹੁਕਮ ਜਾਰੀ ਕਰਕੇ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਸਕੱਤਰ ਅਤੇ ਫੌਜਦਾਰੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ। ਜਦਕਿ ਅਨਿਭਵ ਤ੍ਰਿਖਾ ਨੂੰ ਸਕੱਤਰ ਵਿੱਤ ਵਿਭਾਗ ਦੀ ਜੁੰਮੇਵਾਰੀ ਦਿੱਤੀ ਗਈ ਹੈ।
ਇੱਥੇ ਦੱਸਿਆ ਜਾਂਦਾ ਹੈ ਕਿ ਆਈ ਏ ਐਸ ਅਧਿਕਾਰੀ ਅਲੋਕ ਸ਼ੇਖਰ 18 ਜੁਲਾਈ ਤੋਂ 9 ਅਗਸਤ ਤੱਕ ਛੁੱਟੀ 'ਤੇ ਹਨ।
ਵਰਨਣ ਯੋਗ ਹੈ ਕਿ ਗੁਰਕੀਰਤ ਕ੍ਰਿਪਾਲ ਸਿੰਘ ਪਹਿਲਾਂ ਵੀ ਗ੍ਰਹਿ ਵਿਭਾਗ ਦੇ ਸਕੱਤਰ ਰਹਿ ਚੁੱਕੇ ਹਨ ਅਤੇ ਸਰਕਾਰ ਨੇ ਉਹਨਾਂ ਨੂੰ ਅਹੁਦੇ ਤੋਂ ਲਾਂਭੇ ਕਰ ਦਿੱਤਾ ਸੀ ਅਤੇ ਕ਼ਰੀਬ ਦਸ ਮਹੀਨੇ ਤੱਕ ਉਹਨਾਂ ਦੀ ਕੋਈ ਪੋਸਟਿੰਗ ਨਹੀਂ ਦਿੱਤੀ ਸੀ।