- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਨੇ ਸਪੱਸ਼ਟ ਕੀਤਾ ਹੈ ਕਿ ਵਿਦੇਸ਼ਾਂ ਵਿੱਚ ਪੜ੍ਹਾਈ ਜਾਂ ਰੁਜ਼ਗਾਰ ਲਈ ਰਹਿ ਰਹੇ ਪੰਜਾਬੀਆਂ ਅਤੇ ਐਨਆਰਆਈਜ਼ ਦੀ ਵੋਟ ਬਣੇਗੀ। ਕੇਵਲ ਉਹੀ ਵਿਅਕਤੀ ਵੋਟ ਦਾ ਹੱਕਦਾਰ ਨਹੀਂ ਰਹਿੰਦਾ, ਜਿਸ ਨੇ ਭਾਰਤ ਦੀ ਨਾਗਰਿਕਤਾ ਛੱਡ ਕੇ ਕਿਸੇ ਹੋਰ ਦੇਸ਼ ਦੀ ਨਾਗਰਿਕਤਾ ਹਾਸਲ ਕਰ ਲਈ ਹੋਵੇ।

ਪੰਜਾਬੀ ਜਾਗਰਣ ਸਟੇਟ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਨੇ ਸਪੱਸ਼ਟ ਕੀਤਾ ਹੈ ਕਿ ਵਿਦੇਸ਼ਾਂ ਵਿੱਚ ਪੜ੍ਹਾਈ ਜਾਂ ਰੁਜ਼ਗਾਰ ਲਈ ਰਹਿ ਰਹੇ ਪੰਜਾਬੀਆਂ ਅਤੇ ਐਨਆਰਆਈਜ਼ ਦੀ ਵੋਟ ਬਣੇਗੀ। ਕੇਵਲ ਉਹੀ ਵਿਅਕਤੀ ਵੋਟ ਦਾ ਹੱਕਦਾਰ ਨਹੀਂ ਰਹਿੰਦਾ, ਜਿਸ ਨੇ ਭਾਰਤ ਦੀ ਨਾਗਰਿਕਤਾ ਛੱਡ ਕੇ ਕਿਸੇ ਹੋਰ ਦੇਸ਼ ਦੀ ਨਾਗਰਿਕਤਾ ਹਾਸਲ ਕਰ ਲਈ ਹੋਵੇ। ਉਨ੍ਹਾਂ ਕਿਹਾ ਕਿ ਵਿਦੇਸ਼ ਵਿੱਚ ਰਹਿ ਰਹੇ ਯੋਗ ਵੋਟਰਾਂ ਦੀ ਥਾਂ ਉਨ੍ਹਾਂ ਦਾ ਕੋਈ ਪਰਿਵਾਰਕ ਮੈਂਬਰ ਫਾਰਮ ਭਰ ਸਕਦਾ ਹੈ।
ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿੱਤਰਾ ਨੇ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ) ਤਹਿਤ ਘਰ-ਘਰ ਗਣਨਾ ਦਾ ਕੰਮ 25 ਜੂਨ ਤੋਂ ਸ਼ੁਰੂ ਹੋ ਕੇ 24 ਜੁਲਾਈ ਤੱਕ ਚੱਲੇਗਾ। ਇਸ ਦੌਰਾਨ 24,453 ਬੀਐੱਲਓ ਸੂਬੇ ਦੇ 2.14 ਕਰੋੜ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਨਗੇ। ਉਨ੍ਹਾਂ ਦੱਸਿਆ ਕਿ ਹੁਣ ਤੱਕ 1.84 ਕਰੋੜ ਤੋਂ ਵੱਧ ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ, ਜੋ ਕੁੱਲ ਵੋਟਰਾਂ ਦਾ 86.02 ਫੀਸਦੀ ਬਣਦੀ ਹੈ। ਮੈਪਿੰਗ ਦੇ ਮਾਮਲੇ ਵਿੱਚ ਮਾਨਸਾ ਜ਼ਿਲ੍ਹਾ ਸੂਬੇ ਵਿੱਚ ਸਭ ਤੋਂ ਅੱਗੇ ਰਿਹਾ ਹੈ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 3 ਅਗਸਤ ਨੂੰ ਵੋਟਰ ਸੂਚੀਆਂ ਦਾ ਖਰੜਾ ਪ੍ਰਕਾਸ਼ਿਤ ਕੀਤਾ ਜਾਵੇਗਾ, ਜਦਕਿ ਦਾਅਵੇ ਅਤੇ ਇਤਰਾਜ਼ 2 ਸਤੰਬਰ ਤੱਕ ਦਿੱਤੇ ਜਾ ਸਕਣਗੇ। ਅੰਤਿਮ ਵੋਟਰ ਸੂਚੀ 1 ਅਕਤੂਬਰ ਨੂੰ ਜਾਰੀ ਕੀਤੀ ਜਾਵੇਗੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਯੋਗ ਵੋਟਰ ਦੀ ਮੈਪਿੰਗ ਨਹੀਂ ਹੁੰਦੀ ਤਾਂ ਉਸ ਨੂੰ ਨੋਟਿਸ ਦੇ ਕੇ ਦਸਤਾਵੇਜ਼ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇਗਾ। ਕਿਸੇ ਵੀ ਯੋਗ ਵਿਅਕਤੀ ਦੀ ਵੋਟ ਨਹੀਂ ਕੱਟੀ ਜਾਵੇਗੀ। ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਦੋ ਥਾਵਾਂ ’ਤੇ ਵੋਟ ਬਣਾਉਣ ਜਾਂ ਵਿਦੇਸ਼ੀ ਨਾਗਰਿਕਤਾ ਲੈਣ ਦੇ ਬਾਵਜੂਦ ਵੋਟ ਬਣਾਈ ਰੱਖਣ ’ਤੇ ਕਾਨੂੰਨੀ ਕਾਰਵਾਈ ਹੋ ਸਕਦੀ ਹੈ।