- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਜਰੀਵਾਲ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਸਿੱਧਾ ਅਸਰ ਮਹਿੰਗਾਈ 'ਤੇ ਪੈਂਦਾ ਹੈ। ਈਂਧਨ ਸਸਤਾ ਹੋਣ ਨਾਲ ਆਵਾਜਾਈ ਦੀ ਲਾਗਤ ਘਟੇਗੀ ਅਤੇ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੇ ਭਾਅ ਵੀ ਘਟਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਨੂੰ ਤੁਰੰਤ ਰਾਹਤ ਦੇਣ ਲਈ ਈਂਧਨ ਦੀਆਂ ਕੀਮਤਾਂ ਘਟਾਉਣੀਆਂ ਚਾਹੀਦੀਆਂ ਹਨ।

ਪੰਜਾਬੀ ਜਾਗਰਣ ਕੇਂਦਰ, ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ਦੇ ਹਿਸਾਬ ਨਾਲ ਦੇਸ਼ ਵਿੱਚ ਸ਼ੁੱਧ ਪੈਟਰੋਲ 82 ਰੁਪਏ ਪ੍ਰਤੀ ਲੀਟਰ ਅਤੇ ਈ-20 ਪੈਟਰੋਲ ਕਰੀਬ 70 ਰੁਪਏ ਪ੍ਰਤੀ ਲੀਟਰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ 102 ਰੁਪਏ ਪ੍ਰਤੀ ਲੀਟਰ ਈ-20 ਪੈਟਰੋਲ ਵੇਚ ਕੇ ਲੋਕਾਂ 'ਤੇ ਬੇਲੋੜਾ ਆਰਥਿਕ ਬੋਝ ਪਾਇਆ ਜਾ ਰਿਹਾ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਕਰੀਬ 70 ਡਾਲਰ ਪ੍ਰਤੀ ਬੈਰਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਹਿਸਾਬ ਨਾਲ ਪੈਟਰੋਲ ਦੀ ਬੇਸ ਲਾਗਤ ਕਰੀਬ 42 ਰੁਪਏ ਪ੍ਰਤੀ ਲੀਟਰ ਬਣਦੀ ਹੈ। ਜੇ ਰਿਫਾਈਨਿੰਗ, ਟਰਾਂਸਪੋਰਟ, ਤੇਲ ਕੰਪਨੀਆਂ ਦਾ ਮਾਰਜਿਨ, ਕੇਂਦਰੀ ਟੈਕਸ, ਰਾਜਾਂ ਦਾ ਵੈਟ ਅਤੇ ਡੀਲਰ ਕਮਿਸ਼ਨ ਜੋੜਿਆ ਜਾਵੇ ਤਾਂ ਵੀ ਸ਼ੁੱਧ ਪੈਟਰੋਲ ਦੀ ਕੀਮਤ 82 ਰੁਪਏ ਤੋਂ ਵੱਧ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਈ-20 ਪੈਟਰੋਲ ਦੀ ਕੀਮਤ ਇਸ ਤੋਂ ਵੀ ਘੱਟ ਹੋਣੀ ਚਾਹੀਦੀ ਹੈ।
ਕੇਜਰੀਵਾਲ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਸਿੱਧਾ ਅਸਰ ਮਹਿੰਗਾਈ 'ਤੇ ਪੈਂਦਾ ਹੈ। ਈਂਧਨ ਸਸਤਾ ਹੋਣ ਨਾਲ ਆਵਾਜਾਈ ਦੀ ਲਾਗਤ ਘਟੇਗੀ ਅਤੇ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੇ ਭਾਅ ਵੀ ਘਟਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਨੂੰ ਤੁਰੰਤ ਰਾਹਤ ਦੇਣ ਲਈ ਈਂਧਨ ਦੀਆਂ ਕੀਮਤਾਂ ਘਟਾਉਣੀਆਂ ਚਾਹੀਦੀਆਂ ਹਨ।
ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਤੇਲ ਕੰਪਨੀਆਂ ਨੇ 77 ਹਜ਼ਾਰ ਕਰੋੜ ਰੁਪਏ ਦਾ ਮੁਨਾਫ਼ਾ ਕਮਾਇਆ ਸੀ ਅਤੇ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਵੱਡਾ ਲਾਭ ਕਮਾ ਰਹੀਆਂ ਹਨ। ਉਨ੍ਹਾਂ ਸਰਕਾਰ ਦੀ ਇਸ ਦਲੀਲ ਨੂੰ ਖਾਰਜ ਕੀਤਾ ਕਿ ਜੰਗ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਲਈ ਕੀਮਤਾਂ ਘਟਾਈਆਂ ਨਹੀਂ ਜਾ ਸਕਦੀਆਂ। ਉਨ੍ਹਾਂ ਕਿਹਾ ਕਿ 2014 ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ਕਈ ਵਾਰ ਘਟੀਆਂ, ਪਰ ਉਸ ਦਾ ਪੂਰਾ ਲਾਭ ਖਪਤਕਾਰਾਂ ਤੱਕ ਨਹੀਂ ਪਹੁੰਚਿਆ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਈਂਧਨ ਦੀਆਂ ਕੀਮਤਾਂ ਦੀ ਸਮੀਖਿਆ ਕਰਕੇ ਲੋਕਾਂ ਨੂੰ ਰਾਹਤ ਦੇਵੇ।