Punjab News : ਬਿਨਾਂ ਵਿਰੋਧ ਰਾਜ ਸਭਾ ਮੈਂਬਰ ਚੁਣੇ ਗਏ ਰਜਿੰਦਰ ਗੁਪਤਾ ਨੂੰ ਮਿਲਿਆ ਚੋਣ ਸਰਟੀਫਿਕੇਟ
ਪੰਜਾਬ ਵਿਧਾਨ ਸਭਾ ਦੇ ਸਕੱਤਰ-ਕਮ-ਰਿਟਰਨਿੰਗ ਅਫ਼ਸਰ ਸ਼੍ਰੀ ਰਾਮ ਲੋਕ ਖਟਾਨਾ ਨੇ ਅੱਜ ਪੰਜਾਬ ਰਾਜ ਸਭਾ ਉਮੀਦਵਾਰ ਸ਼੍ਰੀ ਰਜਿੰਦਰ ਗੁਪਤਾ, ਜੋ ਸੰਸਦ ਦੇ ਉਪਰਲੇ ਸਦਨ ਲਈ ਬਿਨਾਂ ਮੁਕਾਬਲਾ ਚੁਣੇ ਗਏ ਸਨ, ਨੂੰ ਚੋਣ ਸਰਟੀਫਿਕੇਟ ਸੌਂਪਿਆ।
Publish Date: Thu, 16 Oct 2025 05:51 PM (IST)
Updated Date: Thu, 16 Oct 2025 05:54 PM (IST)
ਪੰਜਾਬੀ ਜਾਗਰਣ ਟੀਮ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਕੱਤਰ-ਕਮ-ਰਿਟਰਨਿੰਗ ਅਫ਼ਸਰ ਸ਼੍ਰੀ ਰਾਮ ਲੋਕ ਖਟਾਨਾ ਨੇ ਅੱਜ ਪੰਜਾਬ ਰਾਜ ਸਭਾ ਉਮੀਦਵਾਰ ਸ਼੍ਰੀ ਰਜਿੰਦਰ ਗੁਪਤਾ, ਜੋ ਸੰਸਦ ਦੇ ਉਪਰਲੇ ਸਦਨ ਲਈ ਬਿਨਾਂ ਮੁਕਾਬਲਾ ਚੁਣੇ ਗਏ ਸਨ, ਨੂੰ ਚੋਣ ਸਰਟੀਫਿਕੇਟ ਸੌਂਪਿਆ। ਇਹ ਸਰਟੀਫਿਕੇਟ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਦਿੱਤਾ ਗਿਆ। ਸ਼੍ਰੀ ਰਜਿੰਦਰ ਗੁਪਤਾ ਦੇ ਨਾਲ ਉਨ੍ਹਾਂ ਦੀ ਪਤਨੀ ਮਧੂ ਗੁਪਤਾ ਵੀ ਸਨ।