- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾ ਸਸ਼ਕਤੀਕਰਨ ਲਈ ਅਹਿਮ ਕਦਮ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾ ਸਸ਼ਕਤੀਕਰਨ ਲਈ ਅਹਿਮ ਕਦਮ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਹੇਠ ਹੁਣ ਤੱਕ ਲਗਪਗ 3,722 ਕਰੋੜ ਰੁਪਏ ਸਿੱਧੇ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ ’ਚ ਭੇਜੇ ਜਾ ਚੁੱਕੇ ਹਨ।
ਪਹਿਲੇ ਪੜਾਅ ’ਚ ਜੁਲਾਈ, ਅਗਸਤ ਤੇ ਸਤੰਬਰ ਮਹੀਨਿਆਂ ਲਈ 75.16 ਲੱਖ ਤੋਂ ਵੱਧ ਔਰਤਾਂ ਦੇ ਖਾਤਿਆਂ ’ਚ 2,602.46 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ। ਦੂਜੇ ਪੜਾਅ ਦੀ ਪਹਿਲੀ ਕਿਸ਼ਤ ਵਜੋਂ 32 ਲੱਖ ਤੋਂ ਵੱਧ ਔਰਤਾਂ ਨੂੰ 1,118.93 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਮੁਤਾਬਕ, ਯੋਜਨਾ ਲਈ ਹੁਣ ਤੱਕ 79 ਲੱਖ ਤੋਂ ਵੱਧ ਔਰਤਾਂ ਰਜਿਸਟਰ ਹੋ ਚੁੱਕੀਆਂ ਹਨ ਅਤੇ ਇਕ ਕਰੋੜ ਤੋਂ ਵੱਧ ਔਰਤਾਂ ਨੂੰ ਇਸ ਦਾ ਲਾਭ ਮਿਲੇਗਾ।
ਪੰਜਾਬ ਸਰਕਾਰ ਇਸ ਯੋਜਨਾ ’ਤੇ ਹਰ ਸਾਲ ਲਗਭਗ 12,000 ਕਰੋੜ ਰੁਪਏ ਖਰਚ ਕਰੇਗੀ। ਇਹ ਦੇਸ਼ ਦੀ ਪਹਿਲੀ ਤੇ ਵਿਲੱਖਣ ਯੋਜਨਾ ਹੈ, ਜਿਸ ਤਹਿਤ ਪੰਜਾਬ ਦੀਆਂ 97 ਫ਼ੀਸਦੀ ਮਹਿਲਾਵਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਇਸ ਦਾ ਲਾਭ ਲੈ ਸਕਣਗੀਆਂ। ਆਮ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਦਿੱਤੇ ਜਾ ਰਹੇ ਹਨ।