- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਰੁਜ਼ਗਾਰ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਮੀਟਿੰਗ ਰੱਦ ਕੀਤੀ ਜਾਂ ਮੰਗਾਂ ਨਾ ਮੰਨੀਆਂ ਤਾਂ ਮੁੜ ਤਿੱਖਾ ਸੰਘਰਸ਼ ਕੀਤਾ ਜਾਵੇ। ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਮੰਗਦੇ ਅਤੇ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ਦੀ ਮੰਗ ਹੈ ਕਿ ਸਿੱਖਿਆ ਵਿਭਾਗ ਤੁਰੰਤ ਸਿੱਧੀ ਭਰਤੀ ਦੀਆਂ 15000 ਅਸਾਮੀਆਂ ਦਾ ਇਸ਼ਤਿਹਾਰ 55% ਫੀਸਦੀ ਅੰਕਾਂ ਦੀ ਸ਼ਰਤ ਖਤਮ ਕਰਕੇ ਅਤੇ ਉਮਰ ਹੱਦ ਵਿੱਚ ਛੋਟ ਦੇ ਕੇ ਜਾਰੀ ਕਰੇ।

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਨੇ ਕਿਹਾ ਕਿ ਪਿਛਲੀ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਦੇ ਘਿਰਾਓ ਪ੍ਰਸ਼ਾਸ਼ਨ ਨੇ ਬੇਰੁਜ਼ਗਾਰਾਂ ਦੀ ਪੈਨਲ ਮੀਟਿੰਗ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ, ਪਰਸੋਨਲ ਸਕੱਤਰ, ਸਿੱਖਿਆ ਅਤੇ ਸਿਹਤ ਸਕੱਤਰ ਨਾਲ 6 ਅਕਤੂਬਰ ਨੂੰ ਕਰਵਾਉਣ ਦੀ ਲਿਖਤੀ ਪੱਤ੍ਰਿਕਾ ਸੌਂਪੀ ਸੀ। ਜਿਸ ਵਿੱਚ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੇ ਬੈਠਣ ਦਾ ਵੀ ਵਾਅਦਾ ਕੀਤਾ ਸੀ।
ਬੇਰੁਜ਼ਗਾਰ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਮੀਟਿੰਗ ਰੱਦ ਕੀਤੀ ਜਾਂ ਮੰਗਾਂ ਨਾ ਮੰਨੀਆਂ ਤਾਂ ਮੁੜ ਤਿੱਖਾ ਸੰਘਰਸ਼ ਕੀਤਾ ਜਾਵੇ। ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਮੰਗਦੇ ਅਤੇ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ਦੀ ਮੰਗ ਹੈ ਕਿ ਸਿੱਖਿਆ ਵਿਭਾਗ ਤੁਰੰਤ ਸਿੱਧੀ ਭਰਤੀ ਦੀਆਂ 15000 ਅਸਾਮੀਆਂ ਦਾ ਇਸ਼ਤਿਹਾਰ 55% ਫੀਸਦੀ ਅੰਕਾਂ ਦੀ ਸ਼ਰਤ ਖਤਮ ਕਰਕੇ ਅਤੇ ਉਮਰ ਹੱਦ ਵਿੱਚ ਛੋਟ ਦੇ ਕੇ ਜਾਰੀ ਕਰੇ।
ਪੰਜਾਬ ਅੰਦਰ ਭਰਤੀ ਕੈਲੰਡਰ ਲਾਗੂ ਕਰਨ ਦੇ ਵਾਅਦੇ ਕਰਨ ਵਾਲੀ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਇੱਕ ਵੀ ਨਵੀਂ ਅਸਾਮੀ ਜਾਰੀ ਨਹੀਂ ਕੀਤੀ। ਜਦੋਂਕਿ ਉਹ ਪਿਛਲੇ 284 ਦਿਨਾਂ ਤੋਂ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਮਨਵਾਉਣ ਲਈ ਸੰਗਰੂਰ ਵਿਖੇ ਪੱਕੇ ਧਰਨੇ 'ਤੇ ਬੈਠੇ ਹੋਏ ਹਨ। ਹੁਣ ਜਦੋਂ ਚੋਣ ਜ਼ਾਬਤਾ ਲਾਗੂ ਹੋਣ ਲਈ ਕੁਝ ਮਹੀਨੇ ਬਚੇ ਹਨ ਤਾਂ ਬੇਰੁਜ਼ਗਾਰਾਂ ਨੂੰ ਬਹੁਤ ਵੱਡੀ ਫ਼ਿਕਰਮੰਦੀ ਹੋ ਰਹੀ ਹੈ। ਉਹਨਾਂ ਦੋਸ਼ ਲਾਇਆ ਕਿ ਸਕੂਲ ਲੈਕਚਰਾਰ ਦੀਆਂ ਮਾਮੂਲੀ ਅਸਾਮੀਆਂ ਨੇ ਬੇਰੁਜ਼ਗਾਰਾਂ ਪੱਲੇ ਨਿਰਾਸ਼ਾ ਪਾਈ ਹੈ।
ਮੰਗਾਂ -