ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਨੇ ਧਾਰਮਿਕ ਸਮਾਗਮ ਕਰਵਾਇਆ
ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਧਾਰਮਿਕ ਸਮਾਗਮ ਕਰਵਾਇਆ
Publish Date: Mon, 06 Apr 2026 09:18 PM (IST)
Updated Date: Mon, 06 Apr 2026 09:20 PM (IST)

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਐੱਸਏਐੱਸ ਨਗਰ ਵੱਲੋਂ ਗੁਰਦੁਆਰਾ ਸ੍ਰੀ ਸਿੰਘ ਸਭਾ, ਸੈਕਟਰ 71 ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਭੋਗ ਤੋਂ ਬਾਅਦ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ਵਿਚ ਪੰਜਾਬ ਪੁਲਿਸ ਦੇ ਬਹੁ-ਗਿਣਤੀ ਸੇਵਾਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਜਨਰਲ ਸਕੱਤਰ ਇੰਸਪੈਕਟਰ (ਸੇਵਾਮੁਕਤ) ਮਹਿੰਦਰ ਸਿੰਘ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਪੁਲਿਸ ਵਿਭਾਗ ਦੇ ਸਾਬਕਾ ਮੁਲਾਜ਼ਮਾਂ ਅਤੇ ਮੌਜੂਦਾ ਸਮੇਂ ਵਿਚ ਨੌਕਰੀ ਕਰ ਰਹੇ ਪੁਲਿਸ ਮੁਲਾਜ਼ਮਾਂ ਦੀ ਸੁੱਖਸ਼ਾਂਤੀ ਤੇ ਸਿਹਤਯਾਬੀ ਦੀ ਕਾਮਨਾ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਆਗੂ ਇਕਬਾਲ ਸਿੰਘ ਇੰਸਪੈਕਟਰ (ਸੇਵਾਮੁਕਤ) ਦੀ ਅਗਵਾਈ ਹੇਠ ਮੇਰਾ ਵੈਦ ਗੁਰੂ ਗੋਬਿੰਦਾ ਸੁਸਾਇਟੀ ਮੁਹਾਲੀ ਦੇ ਬੈਨਰ ਹੇਠ ਬਲਜਿੰਦਰ ਸਿੰਘ ਅਤੇ ਮੈਡੀਕਲ ਟੀਮਾਂ ਵੱਲੋਂ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ ਅਤੇ ਪੁਲਿਸ ਮੁਲਾਜ਼ਮਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਪੁਲਿਸ ਵਿਭਾਗ ਦੇ ਸੇਵਾਮੁਕਤ ਐੱਸਪੀ ਜਗਦੀਸ਼ ਸਿੰਘ ਕਾਹਲੋਂ, ਡੀਐੱਸਪੀ ਸਵਰਣ ਸਿੰਘ ਮੌਲੀ, ਡੀਐੱਸਪੀ ਜੀਪੀ ਸਿੰਘ, ਡੀਐੱਸਪੀ ਸਤਨਾਮ ਸਿੰਘ ਖਰੜ, ਜੌਬਨ ਸਿੰਘ, ਸਤਿੰਦਰ ਕੁਮਾਰ, ਸੋਹਨ ਸਿੰਘ ਸੰਧੂ, ਮਹਿੰਦਰ ਸਿੰਘ ਭਾਂਖਰਪੁਰ, ਮਨਮੋਹਨ ਸਿੰਘ ਕਾਹਲੋਂ, ਲਾਇਰਜ਼ ਯੂਨੀਅਨ ਦੇ ਆਗੂ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਤੇ ਐਡਵੋਕੇਟ ਜਸਪਾਲ ਸਿੰਘ ਦੱਪਰ ਅਤੇ ਪ੍ਰੋਗਰੈਸਿਵ ਫਰੰਟ ਪੰਜਾਬ ਦੇ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ, ਇੰਸਪੈਕਟਰ ਅਜੀਤ ਸਿੰਘ ਅਤੇ ਚਮਕੌਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੇਵਾਮੁਕਤ ਆਈਜੀ ਅਤੇ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰ ਹਰਦਿਆਲ ਸਿੰਘ ਮਾਨ ਨੇ ਵੀ ਸ਼ਿਰਕਤ ਕੀਤੀ। ਸਮਾਗਮ ਵਿਚ ਪਰਮਜੀਤ ਸਿੰਘ ਮਲਕਪੁਰ, ਦਲਜੀਤ ਸਿੰਘ ਕੈਲੋਂ, ਰਣਜੀਤ ਸਿੰਘ ਚੰਡੀਗੜ੍ਹ ਪੁਲਿਸ, ਹਰਭਿੰਦਰ ਕੁਮਾਰ, ਤੇਜਿੰਦਰ ਸਿੰਘ ਸਾਬਕਾ ਪ੍ਰਧਾਨ, ਜਸਮੇਰ ਸਿੰਘ ਮੌਜਪੁਰ, ਬਹਾਦਰ ਸਿੰਘ ਭਾਗੋਮਾਜਰਾ, ਸੁਖਜਿੰਦਰ ਸਿੰਘ ਦੇਸੂਮਾਜਰਾ, ਸਰਬਜੀਤ ਸਿੰਘ ਮਨੌਲੀ, ਦਲਜੀਤ ਸਿੰਘ ਰੀਡਰ, ਕੁਲਬੀਰ ਸਿੰਘ ਕੰਗ, ਜਸਬੀਰ ਸਿੰਘ ਕੋਟਲਾ ਸਾਰੇ ਸੇਵਾਮੁਕਤ ਇੰਸਪੈਕਟਰ ਅਤੇ ਰਣਬੀਰ ਕੌਰ ਸੇਵਾਮੁਕਤ ਸੁਪਰਡੈਂਟ ਅਤੇ ਮਹਿੰਦਰ ਕੌਰ ਸੇਵਾਮੁਕਤ ਡੀਐੱਸਪੀ ਚੰਡੀਗੜ੍ਹ ਵੀ ਹਾਜ਼ਰ ਸਨ।