ਮਿਸ਼ਨ 'ਪ੍ਰਹਾਰ' ਤਹਿਤ ਪੰਜਾਬ ਪੁਲਿਸ ਦੀ ਗੈਂਗਸਟਰਾਂ 'ਤੇ ਵੱਡੀ ਕਾਰਵਾਈ, ਦੋ ਦਿਨਾ 'ਚ 24 ਤੋਂ ਵੱਧ ਸ਼ੱਕੀ ਵਿਅਕਤੀ ਰਾਊਂਡਅੱਪ
ਮਿਸ਼ਨ 'ਪ੍ਰਹਾਰ' ਤਹਿਤ ਪੰਜਾਬ ਪੁਲਿਸ ਦੀ ਗੈਂਗਸਟਰਾਂ 'ਤੇ ਵੱਡੀ ਕਾਰਵਾਈ,
Publish Date: Wed, 21 Jan 2026 09:10 PM (IST)
Updated Date: Wed, 21 Jan 2026 09:12 PM (IST)

ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਵਿਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਮਿਸ਼ਨ ਪ੍ਰਹਾਰ ਤਹਿਤ ਪੰਜਾਬ ਪੁਲਿਸ ਵੱਲੋਂ ਮੁਹਾਲੀ ਦੇ ਮਟੌਰ ਇਲਾਕੇ ਵਿਚ ਵੱਡੇ ਪੱਧਰ ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਮੁਹਿੰਮ ਦੀ ਗੰਭੀਰਤਾ ਨੂੰ ਦੇਖਦਿਆਂ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਖ਼ੁਦ ਮੁਹਾਲੀ ਪਹੁੰਚੇ ਅਤੇ ਆਪ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ‘‘‘‘‘‘‘‘‘‘‘‘‘ ਡੱਬੀ.. ਗੈਂਗਸਟਰਾਂ ਦੇ ਇਕੋਸਿਸਟਮ ਨੂੰ ਤੋੜਨ ਦੀ ਤਿਆਰੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮਿਸ਼ਨ ਪ੍ਰਹਾਰ ਦਾ ਉਦੇਸ਼ ਸਿਰਫ਼ ਗ੍ਰਿਫ਼ਤਾਰੀਆਂ ਕਰਨਾ ਨਹੀਂ, ਸਗੋਂ ਗੈਂਗਸਟਰਾਂ ਦੇ ਪੂਰੇ ਨੈੱਟਵਰਕ, ਉਨ੍ਹਾਂ ਦੀ ਫੰਡਿੰਗ ਅਤੇ ਹਥਿਆਰਾਂ ਦੀ ਸਪਲਾਈ ਚੇਨ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਦਿਨਾ ਦੌਰਾਨ ਸੂਬੇ ਭਰ ਵਿਚੋਂ ਗੈਂਗਸਟਰਾਂ ਦੇ 24 ਤੋਂ ਵੱਧ ਸਮਰਥਕਾਂ ਅਤੇ ਸਹਿਯੋਗੀਆਂ ਨੂੰ ਰਾਊਂਡਅੱਪ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ‘‘‘‘‘‘‘‘‘‘ ਸਪੈਸ਼ਲ ਯੂਨਿਟਾਂ ਨੇ ਸ਼ੱਕੀ ਟਿਕਾਣਿਆਂ ਤੇ ਮਾਰੀ ਰੇਡ ਮਟੌਰ ਵਿਚ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਸਥਾਨਕ ਪੁਲਿਸ ਦੇ ਨਾਲ-ਨਾਲ ਸਪੈਸ਼ਲ ਯੂਨਿਟਾਂ ਦੀਆਂ ਟੀਮਾਂ ਵੀ ਤਾਇਨਾਤ ਰਹੀਆਂ। ਪੁਲਿਸ ਨੇ ਕਈ ਸ਼ੱਕੀ ਘਰਾਂ ਅਤੇ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾ ਵਿਚ ਵੀ ਜਾਰੀ ਰਹਿਣਗੇ ਤਾਂ ਜੋ ਕਿਸੇ ਵੀ ਅਪਰਾਧੀ ਨੂੰ ਸਿਰ ਚੁੱਕਣ ਦਾ ਮੌਕਾ ਨਾ ਮਿਲੇ। ਜਨਤਾ ਲਈ ਹੈਲਪਲਾਈਨ ਜਾਰੀ, ਪਛਾਣ ਰੱਖੀ ਜਾਵੇਗੀ ਗੁਪਤ ਪੁਲਿਸ ਨੇ ਆਮ ਲੋਕਾਂ ਦੀ ਸਹੂਲਤ ਅਤੇ ਸਹਿਯੋਗ ਲਈ ਇਕ ਵਿਸ਼ੇਸ਼ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਸਪੈਸ਼ਲ ਡੀਜੀਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕੋਈ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਨਜ਼ਰ ਆਉਂਦੀ ਹੈ, ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।