Punjab Police Transfers : ਜਲੰਧਰ-ਲੁਧਿਆਣਾ-ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸਮੇਤ 9 ਸੀਨੀਅਰ ਅਧਿਕਾਰੀਆਂ ਦਾ ਤਬਾਦਲਾ, ਦੇਖੋ ਲਿਸਟ
Punjab Police Transfers : ਪੰਜਾਬ ਪੁਲਿਸ 'ਚ ਵੱਡੇ ਪੱਧਰ 'ਤੇ ਫੇਰਬਦਲ ਕੀਤਾ ਗਿਆ ਹੈ। ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਮੇਤ 9 ਸੀਨੀਅਰ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।
Publish Date: Fri, 07 Jun 2024 03:12 PM (IST)
Updated Date: Fri, 07 Jun 2024 05:51 PM (IST)
ਐੱਸਪੀ ਜੋਸ਼ੀ, ਲੁਧਿਆਣਾ : ਲੋਕ ਸਭਾ ਚੋਣਾਂ ਦੇ ਆਖਰੀ ਦੌਰ ਮਗਰੋਂ ਨਤੀਜੇ ਆਉਂਦਿਆਂ ਹੀ ਸੂਬੇ ਦੇ ਅੱਠ ਆਈਪੀਐੱਸ ਪੁਲਿਸ ਅਧਿਕਾਰੀਆਂ ਦਾ ਮੁੜ ਤਬਾਦਲਾ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋ ਜਾਰੀ ਕੀਤੀ ਲਿਸਟ ਮੁਤਾਬਕ ਸੂਬੇ ਵਿੱਚ ਤਾਇਨਾਤ ਅੱਠ ਆਈਪੀਐੱਸ ਤੇ ਇੱਕ ਪੀਪੀਐੱਸ ਅਧਿਕਾਰੀ ਨੂੰ ਬਦਲ ਦਿੱਤਾ ਗਿਆ।
ਵਿਭਾਗ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਜਾਰੀ ਲਿਸਟ ਵਿੱਚ ਮੌਜੂਦਾ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਜਲੰਧਰ ਪੁਲਿਸ ਕਮਿਸ਼ਨਰ ਆਈਪੀਐਸ ਸਵਪਨ ਸ਼ਰਮਾ ਨੂੰ ਤੁਰੰਤ ਪ੍ਰਭਾਵ ਤੋਂ ਬਦਲ ਦਿੱਤਾ ਗਿਆ ਸੀ। ਚੋਣਾਂ ਦੀ ਗਿਣਤੀ ਮੁਕੰਮਲ ਹੋਣ ਮਗਰੋਂ ਦੋਨਾਂ ਹੀ ਆਈਪੀਐੱਸ ਅਧਿਕਾਰੀਆਂ ਦੀ ਪੁਰਾਣੇ ਜ਼ਿਲ੍ਹਿਆਂ ਵਿੱਚ ਵਾਪਸੀ ਕਰ ਦਿੱਤੀ ਗਈ ਹੈ। ਮੌਜੂਦਾ ਜਾਣਕਾਰੀ ਮੁਤਾਬਕ ਐੱਸਟੀਐੱਫ ਦੇ ਏਡੀਜੀਪੀ ਨਿਲਾਬ ਕਿਸ਼ੋਰ ਨੂੰ ਐੱਸਏਐੱਸ ਨਗਰ ਤੇ ਡਾਕਟਰ ਐੱਸ ਭੂਪੱਤੀ ਨੂੰ ਜਲੰਧਰ ਡੀਆਈਜੀ ਰੇਂਜ ਤੋਂ ਡੀਆਈਜੀ ਐਡਮਿਨਿਸਟਰੇਸ਼ਨ ਚੰਡੀਗੜ੍ਹ ਤਾਇਨਾਤ ਕਰ ਦਿੱਤਾ ਗਿਆ ਹੈ।।
ਇਸ ਤਹਿਤ ਜਲੰਧਰ ਦੇ ਪੁਲਿਸ ਕਮਿਸ਼ਨਰ ਆਈਪੀਐੱਸ ਰਾਹੁਲ ਨੂੰ ਐੱਸਏਐੱਸ ਨਗਰ ਵਿਜੀਲੈਂਸ ਬਿਊਰੋ ਦਾ ਡਾਇਰੈਕਟਰ ਤੈਨਾਤ ਕਰ ਦਿੱਤਾ ਗਿਆ ਹੈ ਜਦਕਿ ਆਈਪੀਐਸ ਰਣਜੀਤ ਸਿੰਘ ਨੂੰ ਡੀਆਈਜੀ ਫਿਰੋਜਪੁਰ ਰੇਂਜ ਤੋਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਆਈਪੀਐਸ ਸਫਰ ਸ਼ਰਮਾ ਨੂੰ ਜਲੰਧਰ ਪੁਲਿਸ ਕਮਿਸ਼ਨਰ ਅਤੇ ਆਈਪੀਐਸ ਕੁਲਦੀਪ ਸਿੰਘ ਚਹਿਲ ਨੂੰ ਲੁਧਿਆਣਾ ਵਿੱਚ ਬਤੌਰ ਪੁਲਿਸ ਕਮਿਸ਼ਨਰ ਬਾਗਡੋਰ ਸੰਭਾਲ ਦਿੱਤੀ ਗਈ ਹੈ।। ਆਈਪੀਐਸ ਹਰਮਨਬੀਰ ਸਿੰਘ ਨੂੰ ਪੀਏਪੀ ਕਮਾਂਡੈਂਟ ਜਲੰਧਰ ਤੋਂ ਡੀਆਈਜੀ ਜਲੰਧਰ ਰੇਂਜ ਭੇਜ ਦਿੱਤਾ ਗਿਆ ਹੈ। ਜਦ ਕਿ ਪੀਪੀਐਸ ਗਗਨ ਅਜੀਤ ਸਿੰਘ ਨੂੰ ਸੈਕਿੰਡ ਕਮਾਂਡੋ ਬਹਾਦਰਗੜ੍ਹ ਪਟਿਆਲਾ ਤੋਂ ਐਸਐਸ ਪੀ ਸੜਕ ਸੁਰੱਖਿਆ ਫੋਰਸ ਪੰਜਾਬ ਭੇਜ ਦਿੱਤਾ ਗਿਆ ਹੈ।।