- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਸੂਬਾ ਪੱਧਰੀ ਪਾਰਟੀ ਦੇ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ।

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਸੂਬਾ ਪੱਧਰੀ ਪਾਰਟੀ ਦੇ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।
ਇਸ ਸਬੰਧੀ ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਢਿੱਲੋਂ ਨੇ ਦੱਸਿਆ ਕਿ ਪਰਮਿੰਦਰ ਸਿੰਘ ਬਰਾੜ ਨੂੰ ਯੁਵਾ ਮੋਰਚਾ, ਅਨਿਲ ਸਰੀਨ ਨੂੰ ਮਹਿਲਾ ਮੋਰਚਾ, ਜੀਵਨ ਗਰਗ ਨੂੰ ਕਿਸਾਨ ਮੋਰਚਾ, ਰਜਨੀਸ਼ ਧੀਮਾਨ ਨੂੰ ਅਨੁਸੂਚਿਤ ਜਾਤੀ ਮੋਰਚਾ, ਰਾਜੇਸ਼ ਬੱਗਾ ਨੂੰ ਪੱਛੜੀਆਂ ਸ਼੍ਰੇਣੀਆਂ ਮੋਰਚਾ ਅਤੇ ਰਾਕੇਸ਼ ਰਾਠੌਰ ਨੂੰ ਘੱਟ ਗਿਣਤੀ ਮੋਰਚਾ ਦਾ ਸੂਬਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਢਿੱਲੋਂ ਨੇ ਕਿਹਾ ਕਿ ਭਾਜਪਾ ਦੇ ਵੱਖ-ਵੱਖ ਮੋਰਚੇ ਪਾਰਟੀ ਦੀ ਸੰਗਠਨਾਤਮਕ ਤਾਕਤ ਦਾ ਅਹਿਮ ਹਿੱਸਾ ਹਨ। ਇਨ੍ਹਾਂ ਰਾਹੀਂ ਨੌਜਵਾਨਾਂ, ਮਹਿਲਾਵਾਂ, ਕਿਸਾਨਾਂ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਕੇ ਉਨ੍ਹਾਂ ਦੇ ਮੁੱਦਿਆਂ ਅਤੇ ਉਮੀਦਾਂ ਨੂੰ ਪਾਰਟੀ ਦੇ ਮੰਚ ਤੱਕ ਪਹੁੰਚਾਇਆ ਜਾਂਦਾ ਹੈ।
ਕੇਵਲ ਸਿੰਘ ਢਿੱਲੋਂ ਨੇ ਨਵ-ਨਿਯੁਕਤ ਇੰਚਾਰਜਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਪੂਰੀ ਤਨਦੇਹੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ ਅਤੇ ਪੰਜਾਬ ਵਿੱਚ ਭਾਜਪਾ ਦੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।