- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਲੱਗ ਰਿਹਾ ਹੈ ਕਿ ਸੂਬੇ ’ਚ ਵਿਧਾਨ ਸਭਾ ਚੋਣਾਂ ਤੈਅ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ। ਕਾਂਗਰਸ ਨੇ ਵੀ ਇਸ ਸੰਭਾਵਨਾ ਨੂੰ ਧਿਆਨ ’ਚ ਰੱਖਦਿਆਂ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਚੰਡੀਗੜ੍ਹ : ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਲੱਗ ਰਿਹਾ ਹੈ ਕਿ ਸੂਬੇ ’ਚ ਵਿਧਾਨ ਸਭਾ ਚੋਣਾਂ ਤੈਅ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ। ਕਾਂਗਰਸ ਨੇ ਵੀ ਇਸ ਸੰਭਾਵਨਾ ਨੂੰ ਧਿਆਨ ’ਚ ਰੱਖਦਿਆਂ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਹਾਲਾਂਕਿ ਉਨ੍ਹਾਂ ਨੇ ਇਹ ਸਪਸ਼ਟ ਨਹੀਂ ਕੀਤਾ ਕਿ ਸਮੇਂ ਤੋਂ ਪਹਿਲਾਂ ਚੋਣਾਂ ਦੀ ਸੰਭਾਵਨਾ ਦੇ ਪਿੱਛੇ ਕਿਹੜੇ ਕਾਰਨ ਹਨ। ਪੰਜਾਬ ’ਚ ਪਿਛਲੇ ਕੁਝ ਸਮੇਂ ਤੋਂ ਛੇਤੀ ਚੋਣਾਂ ਬਾਰੇ ਸਿਆਸੀ ਚਰਚਾਵਾਂ ਜਾਰੀ ਹਨ। ਹਾਲਾਂਕਿ ਸਰਕਾਰ ਤੇ ਚੋਣ ਕਮਿਸ਼ਨ ਨੇ ਇਸ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ।
ਇਸ ਦੇ ਬਾਵਜੂਦ ਪ੍ਰਮੁੱਖ ਸਿਆਸੀ ਪਾਰਟੀਆਂ ਨੂੰ ਸਰਗਰਮ ਕਰਨ ਤੇ ਚੋਣ ਤਿਆਰੀਆਂ ’ਚ ਜੁਟੀਆਂ ਹੋਈਆਂ ਹਨ। ਬਘਲੇ ਦੇ ਬਿਆਨ ਨਾਲ ਇਹ ਸਪਸ਼ਟ ਹੈ ਕਿ ਕਾਂਗਰਸ ਕਿਸੇ ਵੀ ਸਿਆਸੀ ਹਾਲਾਤ ਲਈ ਖ਼ੁਦ ਨੂੰ ਤਿਆਰ ਰੱਖਣ ਦੀ ਰਣਨੀਤੀ ’ਤੇ ਕੰਮ ਕਰ ਰਹੀ ਹੈ।