- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਗਾਮੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਨੇ ਪਾਰਟੀ ਦਾ ਸੰਗਠਨ ਮਜ਼ਬੂਤ ਕਰਨ ਅਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਸ਼ਮੂਲੀਅਤ ਦੀ ਪ੍ਰਕਿਰਿਆ ਸੁਚਾਰੂ ਬਣਾਉਣ ਲਈ ਚਾਰ ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਗਠਿਤ ਕੀਤੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਆਗਾਮੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਨੇ ਪਾਰਟੀ ਦਾ ਸੰਗਠਨ ਮਜ਼ਬੂਤ ਕਰਨ ਅਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਸ਼ਮੂਲੀਅਤ ਦੀ ਪ੍ਰਕਿਰਿਆ ਸੁਚਾਰੂ ਬਣਾਉਣ ਲਈ ਚਾਰ ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਗਠਿਤ ਕੀਤੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਵੱਲੋਂ ਜਾਰੀ ਦਫ਼ਤਰੀ ਹੁਕਮਾਂ ਅਨੁਸਾਰ ਕਮੇਟੀ ਵਿੱਚ ਵਿਜੇ ਇੰਦਰ ਸਿੰਗਲਾ (ਮੈਂਬਰ, ਸੀਡਬਲਯੂਸੀ), ਅਰੁਣਾ ਚੌਧਰੀ (ਵਿਧਾਇਕਾ ਤੇ ਸੀਐੱਲਪੀ ਦੀ ਉਪ ਆਗੂ), ਕੁਸ਼ਲਦੀਪ ਸਿੰਘ ਢਿੱਲੋਂ (ਸਾਬਕਾ ਵਿਧਾਇਕ) ਅਤੇ ਹਰਦੇਵ ਸਿੰਘ ਲਾਡੀ (ਵਿਧਾਇਕ) ਨੂੰ ਸ਼ਾਮਲ ਕੀਤਾ ਗਿਆ ਹੈ।
ਕਮੇਟੀ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦੇ ਇੱਛੁਕ ਆਗੂਆਂ ਦੀ ਜੁਆਇਨਿੰਗ ਪ੍ਰਕਿਰਿਆ ਦਾ ਤਾਲਮੇਲ ਅਤੇ ਨਿਗਰਾਨੀ ਕਰੇਗੀ। ਪਾਰਟੀ ਨੇ ਹਦਾਇਤ ਦਿੱਤੀ ਹੈ ਕਿ ਕਿਸੇ ਵੀ ਬਾਹਰੀ ਆਗੂ ਨੂੰ ਸ਼ਾਮਲ ਕਰਨ ਤੋਂ ਪਹਿਲਾਂ ਸਬੰਧਤ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਾਲ ਲਾਜ਼ਮੀ ਸਲਾਹ-ਮਸ਼ਵਰਾ ਕੀਤਾ ਜਾਵੇ।
ਇਸ ਫੈਸਲੇ ਰਾਹੀਂ ਪਾਰਟੀ ਨਵੇਂ ਆਗੂਆਂ ਦੀ ਸ਼ਮੂਲੀਅਤ ਸਮੇਂ ਸਥਾਨਕ ਆਗੂਆਂ ਅਤੇ ਪੁਰਾਣੇ ਵਰਕਰਾਂ ਦੀ ਰਾਇ ਤੇ ਹਿੱਤਾਂ ਨੂੰ ਧਿਆਨ ਵਿੱਚ ਰੱਖਣਾ ਚਾਹੁੰਦੀ ਹੈ। ਇਸ ਨਾਲ ਜੁਆਇਨਿੰਗ ਦੀ ਪ੍ਰਕਿਰਿਆ ਨੂੰ ਤੈਅ ਪ੍ਰਬੰਧ ਹੇਠ ਲਿਆਉਣ ਅਤੇ ਪਾਰਟੀ ਅੰਦਰ ਤਾਲਮੇਲ ਬਣਾਈ ਰੱਖਣ ਦੀ ਕੋਸ਼ਿਸ਼ ਕੀਤੀ ਗਈ ਹੈ। ਦਫ਼ਤਰੀ ਹੁਕਮਾਂ ਅਨੁਸਾਰ ਕਮੇਟੀ ਤੁਰੰਤ ਪ੍ਰਭਾਵ ਨਾਲ ਕੰਮ ਕਰੇਗੀ।