- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵੇਂ ਮੈਂਬਰਾਂ ਦਾ ਭਾਜਪਾ ਪਰਿਵਾਰ ’ਚ ਸਵਾਗਤ ਕਰਦਿਆਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਮੁੱਖ ਸਿਆਸੀ ਅਤੇ ਸਮਾਜਿਕ ਵਰਕਰਾਂ ਦਾ ਪਾਰਟੀ ਵਿਚ ਸ਼ਾਮਲ ਹੋਣਾ ਲੋਕਾਂ ਦੇ ਭਾਜਪਾ ਦੀਆਂ ਨੀਤੀਆਂ ਅਤੇ ਪਾਰਟੀ ਦੀ ਲੀਡਰਸ਼ਿਪ ਵਿਚ ਵੱਧ ਰਹੇ ਵਿਸ਼ਵਾਸ ਦਾ ਪ੍ਰਤੀਕ ਹੈ।

ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਸਨੌਰ ਵਿਧਾਨ ਸਭਾ ਹਲਕੇ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਨੌਰ ਨਗਰ ਕਮੇਟੀ ਦੇ ਪ੍ਰਧਾਨ, ਸਨੌਰ ਵਿਧਾਨ ਸਭਾ ਹਲਕੇ ਦੇ ਸੰਗਠਨ ਇੰਚਾਰਜ ਅਤੇ ਆਮ ਆਦਮੀ ਪਾਰਟੀ (ਆਪ) ਦੇ ਐੱਸਸੀ ਵਿੰਗ ਦੇ ਸੂਬਾ ਸਕੱਤਰ ਪ੍ਰਦੀਪ ਜੋਸ਼ਨ ਆਪਣੇ ਵੱਡੀ ਗਿਣਤੀ ਸਮਰਥਕਾਂ ਸਮੇਤ ਭਾਜਪਾ ’ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।
ਪ੍ਰਦੀਪ ਜੋਸ਼ਨ ਦੇ ਨਾਲ ਸਨੌਰ ਹਲਕੇ ਦੇ ਕਈ ਪ੍ਰਮੁੱਖ ਸਿਆਸੀ ਆਗੂਆਂ, ਅਹੁਦੇਦਾਰਾਂ ਅਤੇ ਸਮਾਜਿਕ ਕਾਰਕੁਨਾਂ ਦਾ ਭਾਜਪਾ ਵਿਚ ਸ਼ਾਮਲ ਹੋਣਾ ਵੀ ਸਿਆਸੀ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ। ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ, ਮਾਲਵਾ ਜ਼ੋਨ ਦੇ ਪ੍ਰਧਾਨ ਸਵਰਨ ਸਿੰਘ ਤੋਂ ਇਲਾਵਾ ਰਜਤ ਬਟਿਸ਼, ਨਰੋਤਮ ਭਟਨਾਗਰ, ਬਰਿੰਦਰ ਬਟਿਸ਼, ਰੋਹਿਤ ਵਾਲੀਆ, ਆਸ਼ੀਸ਼ ਗੌੜ, ਮਾਨਵ, ਸੰਜੀਵ ਕੁਮਾਰ, ਦਿਨੇਸ਼ ਸ਼ਰਮਾ, ਡਾ. ਕਮਲ ਵਾਲੀਆ, ਯਾਹ ਕੁਮਾਰ, ਵਿਜੇ ਕੁਮਾਰ ਭਾਰਦਵਾਜ ਅਤੇ ਪਰਮਿੰਦਰ ਭਾਰਦਵਾਜ ਦੇ ਨਾਮ ਸ਼ਾਮਲ ਹਨ।
ਇਸੇ ਤਰ੍ਹਾਂ ਸਮਾਜ ਕਲਿਆਣ ਕਲੱਬ, ਸਨੌਰ ਨਾਲ ਜੁੜੇ ਕਈ ਸਮਾਜਿਕ ਕਾਰਕੁਨਾਂ ਨੇ ਵੀ ਭਾਜਪਾ ਦਾ ਪੱਲਾ ਫੜਿਆ। ਇਨ੍ਹਾਂ ਵਿਚ ਵਰਿੰਦਰ ਸਿੰਘ, ਹਰਮਿੰਦਰ ਸਿੰਘ, ਜਗਦੀਪ ਸਿੰਘ, ਗੁਰਬੀਰ ਸਿੰਘ, ਮਨਦੀਪ ਸਿੰਘ, ਦਵਿੰਦਰ ਸਿੰਘ, ਗੁਰਵੀਰ ਬੱਟੂ ਅਤੇ ਗੁਰਵਿੰਦਰ ਸਿੰਘ ਸ਼ਾਮਲ ਹਨ।
ਨਵੇਂ ਮੈਂਬਰਾਂ ਦਾ ਭਾਜਪਾ ਪਰਿਵਾਰ ’ਚ ਸਵਾਗਤ ਕਰਦਿਆਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਮੁੱਖ ਸਿਆਸੀ ਅਤੇ ਸਮਾਜਿਕ ਵਰਕਰਾਂ ਦਾ ਪਾਰਟੀ ਵਿਚ ਸ਼ਾਮਲ ਹੋਣਾ ਲੋਕਾਂ ਦੇ ਭਾਜਪਾ ਦੀਆਂ ਨੀਤੀਆਂ ਅਤੇ ਪਾਰਟੀ ਦੀ ਲੀਡਰਸ਼ਿਪ ਵਿਚ ਵੱਧ ਰਹੇ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਵਿਕਾਸ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ।
ਪ੍ਰਦੀਪ ਜੋਸ਼ਨ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਭਾਜਪਾ ’ਚ ਆਉਣ ਨਾਲ ਸਨੌਰ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੇ ਸੰਗਠਨਾਤਮਕ ਆਧਾਰ ਅਤੇ ਜ਼ਮੀਨੀ ਪੱਧਰ ’ਤੇ ਮੌਜੂਦਗੀ ਹੋਰ ਮਜ਼ਬੂਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਇਹ ਸ਼ਮੂਲੀਅਤ ਆਉਣ ਵਾਲੇ ਸਮੇਂ ਵਿਚ ਹਲਕੇ ਦੀ ਸਿਆਸਤ ’ਤੇ ਵੀ ਅਹਿਮ ਅਸਰ ਪਾ ਸਕਦੀ ਹੈ।