- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਰਟੀ ਅੰਦਰ ਵਰਕਰਾਂ ਤੇ ਆਗੂਆਂ ’ਚ ਬਹੁਤ ਉਤਸ਼ਾਹ ਤੇ ਜੋਸ਼ ਹੈ। ਬਘੇਲ ਨੇ ਕਿਹਾ ਕਿ ਉਹ ਹਰੇ ਆਗੂ ਨੂੰ ਮਿਲਣਗੇ। ਉਨ੍ਹਾਂ ਨੇ ਕਿਹਾ ਕਿ ਆਗੂਆਂ ਵੱਲੋਂ ਖੁੱਲ੍ਹ ਕੇ ਆਪਣੇ ਵਿਚਾਰ ਰੱਖਣਾ ਸਿਰਫ਼ ਕਾਂਗਰਸ ਦੀ ਹੀ ਵਿਸ਼ੇਸ਼ਤਾ ਹੈ, ਕਿਉਂਕਿ ਪਾਰਟੀ ਵਿਚਾਰ-ਵਟਾਂਦਰੇ ਤੇ ਚਰਚਾ ਨੂੰ ਉਤਸ਼ਾਹਤ ਕਰਦੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਕਾਂਗਰਸ ਦੇ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ।
ਉਨ੍ਹਾਂ ਨੇ ਕਿਹਾ ਕਿ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਹੈ ਤੇ ਇਹ ਅੱਗੇ ਵੀ ਜਾਰੀ ਰਹੇਗਾ। ਉਹ ਹਰੇਕ ਆਗੂ ਤੇ ਵਰਕਰ ਨੂੰ ਮਿਲਣਗੇ, ਕਿਉਂਕਿ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਦਾ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਆਪਣੇ ਮਕਸਦ ਤੇ ਮਿਸ਼ਨ ਨੂੰ ਲੈ ਕੇ ਪੂਰੀ ਤਰ੍ਹਾਂ ਇਕਜੁੱਟ ਹੈ।
ਪਾਰਟੀ ਅੰਦਰ ਵਰਕਰਾਂ ਤੇ ਆਗੂਆਂ ’ਚ ਬਹੁਤ ਉਤਸ਼ਾਹ ਤੇ ਜੋਸ਼ ਹੈ। ਬਘੇਲ ਨੇ ਕਿਹਾ ਕਿ ਉਹ ਹਰੇ ਆਗੂ ਨੂੰ ਮਿਲਣਗੇ। ਉਨ੍ਹਾਂ ਨੇ ਕਿਹਾ ਕਿ ਆਗੂਆਂ ਵੱਲੋਂ ਖੁੱਲ੍ਹ ਕੇ ਆਪਣੇ ਵਿਚਾਰ ਰੱਖਣਾ ਸਿਰਫ਼ ਕਾਂਗਰਸ ਦੀ ਹੀ ਵਿਸ਼ੇਸ਼ਤਾ ਹੈ, ਕਿਉਂਕਿ ਪਾਰਟੀ ਵਿਚਾਰ-ਵਟਾਂਦਰੇ ਤੇ ਚਰਚਾ ਨੂੰ ਉਤਸ਼ਾਹਤ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਹੋਰ ਪਾਰਟੀਆਂ ਵਾਂਗ ਕਾਂਗਰਸ ’ਚ ਇਕ-ਤਰਫ਼ਾ ਹੁਕਮ ਤੇ ਸੰਚਾਰ ਦੀ ਪ੍ਰਥਾ ਨਹੀਂ।
ਕਾਂਗਰਸ ਹਰ ਆਗੂ ਦੀ ਸੀਨੀਅਰਤਾ ਤੇ ਯੋਗਦਾਨ ਦਾ ਸਨਮਾਨ ਕਰਦੀ ਹੈ ਤੇ ਸਮੇਂ ਸਿਰ ਉਸ ਦੀ ਕਦਰ ਵੀ ਕਰਦੀ ਹੈ। ਬਘੇਲ ਨੇ ਆਉਣ ਵਾਲੀਆਂ ਚੋਣਾਂ ’ਚ ਕਾਂਗਰਸ ਦੀ ਆਸਾਨ ਜਿੱਤ ਦੀ ਭਵਿੱਖਬਾਣੀ ਕਰਦਿਆਂ, ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਤੇ ਲੋਕ ਜਿੰਨੀ ਜਲਦੀ ਹੋ ਸਕੇ ਇਸ ਸਰਕਾਰ ਤੋਂ ਛੁਟਕਾਰਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਭਾਵੇਂ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਪੱਧਰ ’ਤੇ ਉਸਦੀ ਮੌਜੂਦਗੀ ਅਜੇ ਵੀ ਬਹੁਤ ਸੀਮਤ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਲੀਡਰਸ਼ਿਪ ਵੀ ਇਹ ਗੱਲ ਚੰਗੀ ਤਰ੍ਹਾਂ ਜਾਣਦੀ ਹੈ ਤੇ ਉਹ ਸਿਰਫ਼ ਹਵਾ-ਹਵਾਈ ਦਾਅਵੇ ਇਸ ਲਈ ਕਰ ਰਹੀ ਹੈ, ਤਾਂ ਜੋ ਚੋਣਾਂ ਤੋਂ ਪਹਿਲਾਂ ਉਸਦੇ ਆਗੂ ਅਤੇ ਵਰਕਰ ਪਾਰਟੀ ਨੂੰ ਨਾ ਛੱਡ ਦੇਣ।