- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਧਾਨ ਸਭਾ ਦੇ ਦੋ ਮੁਅੱਤਲ ਵਿਧਾਇਕਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਹਰਮੀਤ ਸਿੰਘ ਪਠਾਨਮਾਜਰਾ ਦੇ ਅਸਤੀਫ਼ੇ ਮਨਜ਼ੂਰ ਹੋਣ ਨਾਲ ਸੂਬੇ ਦੇ ਦੋ ਵਿਧਾਨ ਸਭਾ ਹਲਕੇ ਖ਼ਾਲੀ ਹੋ ਗਏ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਦੋਵਾਂ ਦੇ ਅਸਤੀਫ਼ੇ ਮਨਜ਼ੂਰ ਕਰ ਲਏ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਕੇ 2 ਨਵੰਬਰ 2026 ਤੋਂ ਦੋਵੇਂ ਹਲਕਿਆਂ ਨੂੰ ਖ਼ਾਲੀ ਐਲਾਨ ਦਿੱਤਾ ਗਿਆ ਹੈ।

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਦੋ ਮੁਅੱਤਲ ਵਿਧਾਇਕਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਹਰਮੀਤ ਸਿੰਘ ਪਠਾਨਮਾਜਰਾ ਦੇ ਅਸਤੀਫ਼ੇ ਮਨਜ਼ੂਰ ਹੋਣ ਨਾਲ ਸੂਬੇ ਦੇ ਦੋ ਵਿਧਾਨ ਸਭਾ ਹਲਕੇ ਖ਼ਾਲੀ ਹੋ ਗਏ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਦੋਵਾਂ ਦੇ ਅਸਤੀਫ਼ੇ ਮਨਜ਼ੂਰ ਕਰ ਲਏ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਕੇ 2 ਨਵੰਬਰ 2026 ਤੋਂ ਦੋਵੇਂ ਹਲਕਿਆਂ ਨੂੰ ਖ਼ਾਲੀ ਐਲਾਨ ਦਿੱਤਾ ਗਿਆ ਹੈ।
ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੋਵੇਂ ਪਹਿਲਾਂ ਮੁਅੱਤਲ ਸਨ। ਸਪੀਕਰ ਨੇ ਉਨ੍ਹਾਂ ਦੇ ਅਸਤੀਫ਼ਿਆਂ ਸਬੰਧੀ ਆਪਣੇ ਸਾਹਮਣੇ ਪੇਸ਼ ਕੀਤੀਆਂ ਸਿਫ਼ਾਰਸ਼ਾਂ ਅਤੇ ਪ੍ਰਤੀਬੇਨਤੀਆਂ ’ਤੇ ਵਿਚਾਰ ਕਰਨ ਤੋਂ ਬਾਅਦ ਨਿਰਧਾਰਤ ਪ੍ਰਕਿਰਿਆ ਤਹਿਤ ਫ਼ੈਸਲਾ ਲਿਆ। ਅਸਤੀਫ਼ੇ ਮਨਜ਼ੂਰ ਹੋਣ ਨਾਲ ਦੋਵਾਂ ਦੀ ਵਿਧਾਇਕੀ ਸਮਾਪਤ ਹੋ ਗਈ ਹੈ ਅਤੇ ਹੁਣ ਇਨ੍ਹਾਂ ਹਲਕਿਆਂ ਦੀ ਨੁਮਾਇੰਦਗੀ ਵਿਧਾਨ ਸਭਾ ’ਚ ਨਹੀਂ ਰਹੇਗੀ।
ਇਸ ਘਟਨਾਕ੍ਰਮ ਦੇ ਨਾਲ ਹੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਆਪਣੇ ਇਕ ਹੋਰ ਵਿਧਾਇਕ ਖ਼ਿਲਾਫ਼ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਮਾਮਲੇ ’ਚ ਕਾਰਵਾਈ ਸ਼ੁਰੂ ਕੀਤੀ ਹੈ। ਪੰਜਾਬ ਵਿਧਾਨ ਸਭਾ ’ਚ ‘ਆਪ’ ਵਿਧਾਇਕ ਦਲ ਦੀ ਮੁੱਖ ਵ੍ਹਿਪ ਬਲਜਿੰਦਰ ਕੌਰ ਨੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੂੰ ਰਸਮੀ ਨੋਟਿਸ ਜਾਰੀ ਕੀਤਾ ਹੈ। ਨੋਟਿਸ ਰਾਹੀਂ ਉਨ੍ਹਾਂ ਤੋਂ ਦੋ ਦਿਨਾਂ ਅੰਦਰ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਬਲਜਿੰਦਰ ਕੌਰ ਨੇ ਜੋੜਾਮਾਜਰਾ ਨੂੰ 5 ਨਵੰਬਰ 2026 ਤੱਕ ਆਪਣਾ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤਰ੍ਹਾਂ ਇਕ ਪਾਸੇ ਦੋ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ ਹੋਣ ਕਾਰਨ ਦੋ ਹਲਕੇ ਖ਼ਾਲੀ ਹੋ ਗਏ ਹਨ, ਜਦਕਿ ਦੂਜੇ ਪਾਸੇ ‘ਆਪ’ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਮਾਮਲੇ ’ਚ ਆਪਣੇ ਇਕ ਹੋਰ ਵਿਧਾਇਕ ਤੋਂ ਜਵਾਬ ਮੰਗਿਆ ਹੈ।