New School Timings : ਪੰਜਾਬ ਦੇ ਸਕੂਲਾਂ ਦਾ ਸਮਾਂ ਮੁੜ ਬਦਲਿਆ, ਭਲਕੇ 22 ਜਨਵਰੀ ਤੋਂ ਪੁਰਾਣੇ ਸਮੇਂ ਅਨੁਸਾਰ ਖੁੱਲ੍ਹਣਗੇ; ਪੜ੍ਹੋ ਤਾਜ਼ਾ ਆਰਡਰ
New School Timings : ਸਿੱਖਿਆ ਵਿਭਾਗ ਨੇ ਸਮੂਹ ਸਕੂਲ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਹਨਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ। ਮਾਪਿਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਬਦਲੇ ਹੋਏ ਸਮੇਂ ਅਨੁਸਾਰ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਦੀ ਤਿਆਰੀ ਕਰਨ।
Publish Date: Wed, 21 Jan 2026 04:27 PM (IST)
Updated Date: Wed, 21 Jan 2026 04:35 PM (IST)
ਜੀਐੱਸ ਸੰਧੂ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਨੂੰ ਲੈ ਕੇ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, 22 ਜਨਵਰੀ 2026 ਤੋਂ ਰਾਜ ਦੇ ਸਾਰੇ ਸਕੂਲ ਮੁੜ ਆਪਣੇ ਨਿਰਧਾਰਤ ਆਮ ਸਮੇਂ ਅਨੁਸਾਰ ਖੁੱਲ੍ਹਣਗੇ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੈ ਰਹੀ ਸੰਘਣੀ ਧੁੰਦ ਅਤੇ ਸਰਦੀ ਦੇ ਕਹਿਰ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਲਈ ਸਕੂਲਾਂ ਦਾ ਸਮਾਂ ਅਸਥਾਈ ਤੌਰ 'ਤੇ ਬਦਲਿਆ ਗਿਆ ਸੀ। ਪਹਿਲਾਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਇਹ ਬਦਲਵੀਂ ਵਿਵਸਥਾ 21 ਜਨਵਰੀ 2026 ਤੱਕ ਲਾਗੂ ਸੀ। ਹੁਣ ਇਹ ਮਿਆਦ ਖਤਮ ਹੋਣ ਉਪਰੰਤ ਭਲਕੇ ਵੀਰਵਾਰ ਤੋਂ ਸਾਰੇ ਸਕੂਲ ਪੁਰਾਣੇ ਸਮੇਂ ਮੁਤਾਬਕ ਲੱਗਣਗੇ।
ਸਕੂਲਾਂ ਦਾ ਨਵਾਂ ਨਿਰਧਾਰਤ ਸਮਾਂ ਹੇਠ ਲਿਖੇ ਅਨੁਸਾਰ ਹੋਵੇਗਾ
ਪ੍ਰਾਇਮਰੀ ਸਕੂਲ : ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤਕ।
ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ : ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ।
ਸਿੱਖਿਆ ਵਿਭਾਗ ਨੇ ਸਮੂਹ ਸਕੂਲ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਹਨਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ। ਮਾਪਿਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਬਦਲੇ ਹੋਏ ਸਮੇਂ ਅਨੁਸਾਰ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਦੀ ਤਿਆਰੀ ਕਰਨ।