ਪੰਜਾਬ 'ਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤੋਂ ਪਹਿਲਾਂ 90% ਪ੍ਰੀ-ਮੈਪਿੰਗ ਦਾ ਟੀਚਾ, ਮੁੱਖ ਚੋਣ ਅਫ਼ਸਰ ਨੇ ਖਿੱਚੀ ਤਿਆਰੀ
ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਕਤ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਕਿਹਾ ਪੰਜਾਬ ਰਾਜ ਵਿੱਚ ਪ੍ਰੀ ਮੈਪਿੰਗ ਦੌਰਾਨ 84 ਫ਼ੀਸਦ ਤੋਂ ਵੱਧ ਵੋਟਰਾਂ ਦੀ ਮੈਪਿੰਗ ਸਫਲਤਾ ਪੂਰਵਕ ਨੇਪਰੇ ਚੜ੍ਹ ਚੁੱਕੀ ਹੈ। ਪ੍ਰੀ ਮੈਪਿੰਗ ਦੌਰਾਨ ਪੰਜਾਬ ਰਾਜ ਵਿੱਚ ਸਾਲ 2003 ਵਿੱਚ ਹੋਈ ਐੱਸ.ਆਈ.ਆਰ. ਨੂੰ ਆਧਾਰ ਬਣਾ ਕੇ ਮੌਜੂਦਾ ਵੋਟਰ ਸੂਚੀਆਂ ਨਾਲ ਮਿਲਾਨ ਕੀਤਾ ਜਾ ਰਿਹਾ ਹੈ।
Publish Date: Mon, 25 May 2026 04:59 PM (IST)
Updated Date: Mon, 25 May 2026 05:03 PM (IST)
ਪੰਜਾਬੀ ਜਾਗਰਣ, ਚੰਡੀਗੜ੍ਹ। ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਕਤ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਕਿਹਾ ਪੰਜਾਬ ਰਾਜ ਵਿੱਚ ਪ੍ਰੀ ਮੈਪਿੰਗ ਦੌਰਾਨ 84 ਫ਼ੀਸਦ ਤੋਂ ਵੱਧ ਵੋਟਰਾਂ ਦੀ ਮੈਪਿੰਗ ਸਫਲਤਾ ਪੂਰਵਕ ਨੇਪਰੇ ਚੜ੍ਹ ਚੁੱਕੀ ਹੈ।
ਪ੍ਰੀ ਮੈਪਿੰਗ ਦੌਰਾਨ ਪੰਜਾਬ ਰਾਜ ਵਿੱਚ ਸਾਲ 2003 ਵਿੱਚ ਹੋਈ ਐੱਸ.ਆਈ.ਆਰ. ਨੂੰ ਆਧਾਰ ਬਣਾ ਕੇ ਮੌਜੂਦਾ ਵੋਟਰ ਸੂਚੀਆਂ ਨਾਲ ਮਿਲਾਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰਾਂ ਦੀ ਪ੍ਰੀ ਮੈਪਿੰਗ ਨਹੀਂ ਹੁੰਦੀ ਤਾਂ ਉਸ ਵੋਟਰ ਨੂੰ ਬੀ.ਐੱਲ.ਓ. ਵਲੋਂ ਦਿੱਤੇ ਗਏ ਗਣਨਾ ਫ਼ਾਰਮ ਨੂੰ ਭਰ ਕੇ ਮੁੜ ਬੀ.ਐੱਲ.ਓ. ਕੋਲ ਜਮ੍ਹਾਂ ਕਰਵਾਉਣ ਹੋਵੇਗਾ ਜਿਸ ਉਪਰੰਤ ਸਬੰਧਤ ਵੋਟਰ ਦਾ ਨਾਮ ਡ੍ਰਾਫਟ ਰੋਲ ਵਿਚ ਜੋੜ ਦਿੱਤਾ ਜਾਵੇਗਾ।
ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਵੱਲੋਂ ਪੰਜਾਬ ਰਾਜ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐੱਸ.ਆਈ.ਆਰ. ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਬੀ.ਐੱਲ.ਓ. ਨਾਲ ਵੱਧ ਤੋਂ ਵੱਧ ਸਹਿਯੋਗ ਕਰਨ।