ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਡੀਜੀਆਰਓ. ਸ੍ਰੀ ਮੁਕਤਸਰ ਸਾਹਿਬ ਤੋੰ ਮਿਡ-ਡੇ ਮੀਲ ਲਈ ਖਾਣਾ ਪਕਾਉਣ ਦੀ ਲਾਗਤ ਰਾਸ਼ੀ ਜਾਰੀ ਨਾ ਕਰਨ ਅਤੇ ਮਿਡ-ਡੇ-ਮੀਲ ਦਾ ਕੰਮ ਬੰਦ ਕਰਨ ਦਾ ਨੋਟਿਸ ਲੈਂਦਿਆਂ ਵਿਸਥਾਰਤ ਰਿਪੋਰਟ ਮੰਗੀ ਹੈ।

ਕਮਿਸ਼ਨ ਨੇ ਪਿਛਲੇ ਦੋ ਮਹੀਨਿਆਂ ਤੋਂ ਖਾਣਾ ਪਕਾਉਣ ਦੀ ਲਾਗਤ ਲਈ ਫੰਡ ਜਾਰੀ ਹੋਏ ਹਨ ਜਾਂ ਨਹੀਂ। ਜੇ ਫੰਡ ਜਾਰੀ ਨਹੀਂ ਕੀਤੇ ਗਏ ਹਨ ਤਾਂ ਇਸ ਦੇ ਕਾਰਨਾਂ ਅਤੇ ਫੰਡ ਜਾਰੀ ਕਰਨ ਲਈ ਹੁਣ ਤਕ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦੇਣੀ ਪਵੇਗੀ। ਇਸ ਤੋਂ ਇਲਾਵਾ, ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ ਪੁੱਛਿਆ ਗਿਆ ਹੈ ਕਿ ਕੀ ਇਹ ਸਮੱਸਿਆ ਸਿਰਫ ਮੁਕਤਸਰ ਵਿਚ ਹੀ ਹੈ ਜਾਂ ਪੂਰੇ ਸੂਬੇ ਵਿੱਚ ਹੈ। ਕਮਿਸ਼ਨ ਨੇ ਇਹ ਵੀ ਪੁੱਛਿਆ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਸਮੇਂ ਦੌਰਾਨ ਖਾਣਾ ਪਕਾਉਣ ਦਾ ਖਰਚਾ ਕਿਸ ਨੇ ਅਦਾ ਕੀਤਾ ਸੀ। ਕਮਿਸ਼ਨ ਨੇ 15 ਦਿਨਾਂ ਦੇ ਅੰਦਰ ਇਸ ਸਬੰਧੀ ਤਸੱਲੀਬਖਸ਼ ਜਵਾਬ ਮੰਗਿਆ ਹੈ।

Posted By: Susheel Khanna