ਸੰਸਦ ਮੈਂਬਰ ਅੰਮ੍ਰਿਤਪਾਲ ਦੀ ਪਟੀਸ਼ਨ ਖਾਰਜ, ਹਾਈ ਕੋਰਟ ਨੇ ਕਿਹਾ- ਕੱਲ੍ਹ ਸਰਦ ਰੁੱਤ ਸੈਸ਼ਨ ਦਾ ਆਖਰੀ ਦਿਨ
ਹਾਲਾਂਕਿ, ਅਦਾਲਤ ਨੇ ਸਪੱਸ਼ਟ ਕੀਤਾ ਕਿ ਸੈਸ਼ਨ ਦਾ ਆਖਰੀ ਪੜਾਅ ਕੱਲ੍ਹ, ਯਾਨੀ ਕਿ 19 ਦਸੰਬਰ ਨੂੰ ਹੈ, ਇਸ ਲਈ ਹੁਣ ਕੋਈ ਤੁਕ ਨਹੀਂ ਬਣਦੀ। ਬੈਂਚ ਨੇ ਅਗਲੇ ਸੈਸ਼ਨ ਲਈ ਸਮੇਂ ਸਿਰ ਸੁਣਵਾਈ ਵਾਸਤੇ ਪਹਿਲਾਂ ਹੀ ਪਟੀਸ਼ਨ ਦਾਇਰ ਕਰਨ ਦੀ ਸਲਾਹ ਦਿੱਤੀ।
Publish Date: Thu, 18 Dec 2025 04:20 PM (IST)
Updated Date: Thu, 18 Dec 2025 10:09 PM (IST)
ਸਟੇਟ ਬਿਊਰੋ, ਜਾਗਰਣ ਚੰਡੀਗੜ੍ਹ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਰਾਸ਼ਟਰੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਬੰਦ ਖਡੂਰ ਸਾਹਿਬ ਦੇ ਸੰਸਦ ਅੰਮਿ੍ਰਤਪਾਲ ਵੱਲੋਂ ਸੰਸਦ ਦੇ ਸਰਦ ਰੁੱਤ ਇਜਲਾਸ ’ਚ ਹਿੱਸਾ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਦਾਖ਼ਲ ਪਟੀਸ਼ਨ ਨੂੰ ਕੋਰਟ ਨੇ ਰੱਦ ਕਰ ਦਿੱਤਾ ਹੈ। ਹੁਣ ਉਹ ਸ਼ੁੱਕਰਵਾਰ ਨੂੰ ਖ਼ਤਮ ਹੋ ਰਹੇ ਸਰਦ ਰੁੱਤ ਇਜਲਾਸ ’ਚ ਹਿੱਸਾ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਦਾਖ਼ਲ ਪਟੀਸ਼ਨ ਨੂੰ ਕੋਰਟ ਨੇ ਰੱਦ ਕਰ ਦਿੱਤਾ ਹੈ। ਹੁਣ ਉਹ ਸ਼ੁੱਕਰਵਾਰ ਨੂੰ ਖ਼ਤਮ ਹੋ ਰਹੇ ਸਰਦ ਰੁੱਤ ਇਜਲਾਸ ’ਚ ਹਿੱਸਾ ਨਹੀਂ ਲੈ ਸਕੇਗਾ।
ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਸੁਣਵਾਈ ’ਚ ਹੀ ਇਹ ਸਵਾਲ ਉਠਾਇਆ ਕਿ ਜੇਕਰ ਪਟੀਸ਼ਨਰ ਦੇ ਹੱਕ ’ਚ ਕੋਈ ਆਦੇਸ਼ ਪਾਸ ਵੀ ਕਰ ਦਿੱਤਾ ਜਾਏ, ਤਾਂ ਉਸਨੂੰ ਕਿਵੇਂ ਲਾਗੂ ਕੀਤਾ ਜਾਏਗਾ। ਅੰਮਿ੍ਰਤਪਾਲ ਸਿੰਘ ਇਸ ਸਮੇਂ ਅਸਾਮ ਦੇ ਡਿਬਰੂਗੜ੍ਹ ਕੇਂਦਰੀ ਜੇਲ੍ਹ ’ਚ ਬੰਦ ਹੈ ਤੇ ਉਨ੍ਹਾਂ ਨੂੰ ਦਿੱਲੀ ਲਿਆਉਣ ’ਚ ਘੱਟੋ-ਘੱਟ 10 ਘੰਟੇ ਜਾਂ ਉਸ ਤੋਂ ਜ਼ਿਆਦਾ ਸਮਾਂ ਲੱਗੇਗਾ, ਉਹ ਵੀ ਉਦੋਂ ਜਦੋਂ ਹੈਲੀਕਾਪਟਰ ਵਰਗੀ ਵਿਸ਼ੇਸ਼ ਵਿਵਸਥਾ ਕੀਤੀ ਜਾਏ। ਅਜਿਹੇ ’ਚ ਸੰਸਦ ਸੈਸ਼ਨ ਦੇ ਆਖ਼ਰੀ ਦਿਨ ਤੱਕ ਉਨ੍ਹਾਂ ਦੀ ਹਾਜ਼ਰੀ ਯਕੀਨੀ ਬਣਾਉਣਾ ਸੰਭਵ ਨਹੀਂ ਹੈ। ਕੋਰਟ ਨੇ ਅਗਲੇ ਸੈਸ਼ਨ ਲਈ ਐਡਵਾਂਸ ’ਚ ਪਟੀਸ਼ਨ ਦਾਇਰ ਕਰਨ ਦੀ ਸਲਾਹ ਦਿੱਤੀ।