ਪੰਜਾਬ ਦੇ ਅਧਿਆਪਕਾਂ ਦਾ ਵੱਡਾ ਐਲਾਨ: 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਵਿਆਪਕ ਰੋਸ ਪ੍ਰਦਰਸ਼ਨਾਂ 'ਚ ਹੋਣਗੇ ਸ਼ਾਮਲ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ 7 ਅਗਸਤ ਦੀ ਇਤਿਹਾਸਿਕ ਚੰਡੀਗੜ੍ਹ ਰੈਲੀ ਸਮੇਂ ਅਗਲੇ ਸੰਘਰਸ਼ ਵਜੋਂ 27 ਅਗਸਤ ਨੂੰ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਬੰਦ ਕਰਨ ਦੇ ਐਲਾਨ ਨੂੰ ਸਫਲ ਬਣਾਉਣ ਲਈ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਦੀ ਵਰਚੁਅਲ ਮੀਟਿੰਗ ਕੀਤੀ ਗਈ। ਜਿਸ ਵਿੱਚ 27 ਅਗਸਤ ਦੇ ਪੰਜਾਬ ਬੰਦ ਸਮੇਂ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਇਸ ਐਕਸ਼ਨ ਦੀ ਤਿਆਰੀ ਲਈ 17, 18 ਅਤੇ 19 ਅਗਸਤ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਵਿਭ
Publish Date: Sun, 16 Aug 2026 11:17 AM (IST)
Updated Date: Sun, 16 Aug 2026 11:20 AM (IST)
ਚੰਡੀਗੜ੍ਹ - ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ 7 ਅਗਸਤ ਦੀ ਇਤਿਹਾਸਿਕ ਚੰਡੀਗੜ੍ਹ ਰੈਲੀ ਸਮੇਂ ਅਗਲੇ ਸੰਘਰਸ਼ ਵਜੋਂ 27 ਅਗਸਤ ਨੂੰ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਬੰਦ ਕਰਨ ਦੇ ਐਲਾਨ ਨੂੰ ਸਫਲ ਬਣਾਉਣ ਲਈ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਦੀ ਵਰਚੁਅਲ ਮੀਟਿੰਗ ਕੀਤੀ ਗਈ। ਜਿਸ ਵਿੱਚ 27 ਅਗਸਤ ਦੇ ਪੰਜਾਬ ਬੰਦ ਸਮੇਂ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਇਸ ਐਕਸ਼ਨ ਦੀ ਤਿਆਰੀ ਲਈ 17, 18 ਅਤੇ 19 ਅਗਸਤ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਵਿਭਾਗੀ ਮੁੱਖੀਆਂ ਨੂੰ ਸਮੂਹਿਕ ਛੁੱਟੀ ਦੇ ਨੋਟਿਸ ਭੇਜਣ ਦਾ ਫੈਸਲਾ ਕੀਤਾ ਗਿਆ ਹੈ।
ਮੀਟਿੰਗ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੁਖਵਿੰਦਰ ਸਿੰਘ ਚਾਹਲ ਅਤੇ ਗੁਰਬਿੰਦਰ ਸਿੰਘ ਸਸਕੌਰ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੁਰਿੰਦਰ ਕੁਮਾਰ ਪੁਆਰੀ, ਜਿੰਦਰ ਪਾਇਲਟ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਵਿਕਰਮ ਦੇਵ ਸਿੰਘ, ਮਹਿੰਦਰ ਕੌੜਿਆਂ ਵਾਲੀ, ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦੇ ਨਵਪ੍ਰੀਤ ਬੱਲੀ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਦਿਗਵਿਜੇਪਾਲ ਸ਼ਰਮਾ, ਐਸਸੀ/ ਬੀਸੀ ਅਧਿਆਪਕ ਯੂਨੀਅਨ ਦੇ ਲਛਮਣ ਸਿੰਘ ਨਬੀਪੁਰ, ਬੀਐੱਡ ਅਧਿਆਪਕ ਫਰੰਟ ਦੇ ਹਰਵਿੰਦਰ ਸਿੰਘ ਬਿਲਗਾ, ਮਾਸਟਰ ਕੇਡਰ ਯੂਨੀਅਨ ਦੇ ਹਰਭਜਨ ਸਿੰਘ, ਜਗਜੀਤ ਸਿੰਘ, ਦਲਜੀਤ ਸਿੰਘ, ਗੁਰਮੀਤ ਸਿੰਘ ਭੁੱਲਰ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਹਰਜਿੰਦਰ ਪਾਲ ਸਿੰਘ ਪੰਨੂ, ਗੁਰਿੰਦਰ ਸਿੰਘ ਘੁੱਕੇਵਾਲੀ, ਜਗਨੰਦਨ ਸਿੰਘ, ਅਧਿਆਪਕ ਦਲ ਦੇ ਗੁਰਜੰਟ ਸਿੰਘ ਵਾਲੀਆ, ਹਰਜੰਟ ਸਿੰਘ ਬੋਡੇ, 3704 ਅਧਿਆਪਕ ਯੂਨੀਅਨ ਦੇ ਹਰਜਿੰਦਰ ਸਿੰਘ, ਬੀਐੱਡ ਅਧਿਆਪਕ ਫਰੰਟ ਦੇ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਅਧਿਆਪਕ ਦਲ ਪੰਜਾਬ ਦੇ ਸਤਨਾਮ ਸਿੰਘ ਰੰਧਾਵਾ, ਰਵਿੰਦਰਜੀਤ ਸਿੰਘ ਪੰਨੂ, 6635 ਈਟੀਟੀ ਅਧਿਆਪਕ ਯੂਨੀਅਨ ਦੇ ਸਲਿੰਦਰ ਕੰਬੋਜ, ਐਲੀਮੈਂਟਰੀ ਟੀਚਰ ਯੂਨੀਅਨ ਦੇ ਗੁਰਿੰਦਰ ਸਿੰਘ ਸਿੱਧੂ, ਲੈਕਚਰਾਰ ਯੂਨੀਅਨ ਦੇ ਦਵਿੰਦਰ ਸਿੰਘ, ਸੀ ਐਂਡ ਵੀ ਅਧਿਆਪਕ ਯੂਨੀਅਨ ਦੇ ਸੁਖਜਿੰਦਰ ਸਿੰਘ ਹਰੀਕਾ, ਐਸ ਐਲ ਏ ਯੂਨੀਅਨ ਦੇਪਤਵੰਤ ਸਿੰਘ ਆਦਿ ਹਾਜ਼ਰ ਸਨ।