- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਲੜਨ ਦੀ ਸਹੁੰ ਚੁੱਕੀ। ਜੁਆਇੰਟ ਡਾਇਰੈਕਟਰ ਆਈਵੀਸੀ ਅਤੇ ਐੱਸਯੂ ਸਵਰਨਦੀਪ ਸਿੰਘ ਨੇ ਵਿਸ਼ੇਸ਼ ਡੀਜੀਪੀ-ਕਮ-ਮੁੱਖ ਡਾਇਰੈਕਟਰ ਡਾ. ਸ਼ਰਦ ਸੱਤਿਆ ਚੌਹਾਨ, ਜੁਆਇੰਟ ਡਾਇਰੈਕਟਰ ਪ੍ਰਭਜੋਤ ਕੌਰ, ਦਿਆਮਾ ਹਰੀਸ਼ ਕੁਮਾਰ ਓਮਪ੍ਰਕਾਸ਼ ਅਤੇ ਆਰਥਿਕ ਅਪਰਾਧ ਸ਼ਾਖਾ ਦੇ ਡੀਆਈਜੀ ਹਰਪ੍ਰੀਤ ਸਿੰਘ ਦੀ ਮੌਜੂਦਗੀ ਵਿੱਚ ਸਹੁੰ ਚੁਕਾਈ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਕੇਂਦਰੀ ਚੌਕਸੀ ਕਮਿਸ਼ਨ ਦੀ ਦੇਸ਼ ਪੱਧਰੀ ਪਹਿਲਕਦਮੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 1 ਨਵੰਬਰ ਤੱਕ ਚੌਕਸੀ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਹ ਹਫ਼ਤਾ ਹਰ ਸਾਲ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਨ ਦੇ ਮੌਕੇ ’ਤੇ ਮਨਾਇਆ ਜਾਂਦਾ ਹੈ।
ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਲੜਨ ਦੀ ਸਹੁੰ ਚੁੱਕੀ। ਜੁਆਇੰਟ ਡਾਇਰੈਕਟਰ ਆਈਵੀਸੀ ਅਤੇ ਐੱਸਯੂ ਸਵਰਨਦੀਪ ਸਿੰਘ ਨੇ ਵਿਸ਼ੇਸ਼ ਡੀਜੀਪੀ-ਕਮ-ਮੁੱਖ ਡਾਇਰੈਕਟਰ ਡਾ. ਸ਼ਰਦ ਸੱਤਿਆ ਚੌਹਾਨ, ਜੁਆਇੰਟ ਡਾਇਰੈਕਟਰ ਪ੍ਰਭਜੋਤ ਕੌਰ, ਦਿਆਮਾ ਹਰੀਸ਼ ਕੁਮਾਰ ਓਮਪ੍ਰਕਾਸ਼ ਅਤੇ ਆਰਥਿਕ ਅਪਰਾਧ ਸ਼ਾਖਾ ਦੇ ਡੀਆਈਜੀ ਹਰਪ੍ਰੀਤ ਸਿੰਘ ਦੀ ਮੌਜੂਦਗੀ ਵਿੱਚ ਸਹੁੰ ਚੁਕਾਈ।
ਡਾ. ਚੌਹਾਨ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਵਿੱਚ ਨਾਗਰਿਕਾਂ ਦੀ ਭੂਮਿਕਾ ਪ੍ਰਤੀ ਜਾਗਰੂਕਤਾ ਵਧਾਉਣਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਜਾਂ ਨਿੱਜੀ ਲਾਭ ਲੈਣ ਦੀ ਕੋਸ਼ਿਸ਼ ਕਰਦਾ ਹੈ ਤਾਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੇ ਵਟਸਐਪ ਨੰਬਰ 95012-00200 ’ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਮਾਰਚ 2022 ਵਿੱਚ ਸ਼ੁਰੂ ਕੀਤੇ ਗਏ ਇਸ ਮੰਚ ’ਤੇ ਆਡੀਓ ਅਤੇ ਵੀਡੀਓ ਸੁਨੇਹਿਆਂ ਰਾਹੀਂ ਗੁਪਤ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਮਾਰਚ 2022 ਤੋਂ 30 ਸਤੰਬਰ 2026 ਤੱਕ ਇਸ ਮੰਚ ਰਾਹੀਂ 1,118 ਮਾਮਲੇ ਦਰਜ ਕੀਤੇ ਗਏ ਅਤੇ 1,156 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।