ਚੰਡੀਗੜ੍ਹ : ਇੱਥੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (CII) ਦੀ ਉੱਤਰੀ ਖੇਤਰ ਕੌਂਸਲ ਦੀ ਪੰਜਵੀਂ ਮੀਟਿੰਗ ਦੌਰਾਨ ਡੈਲੀਗੇਟਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਲੈਕਟ੍ਰਿਕ ਵਾਹਨ (ਈ.ਵੀ.) ਦੀ ਵਿਸ਼ਾਲ ਸੰਭਾਵਨਾ ਨੂੰ ਲੰਬੇ ਸਮੇਂ ਦਾ ਟਿਕਾਊ ਹੱਲ ਮੰਨਦਿਆਂ ਪੰਜਾਬ ਸੂਬੇ ਵਿੱਚ ਇਲੈਕਟ੍ਰਿਕ ਵਾਹਨਾਂ ਅਤੇ ਇਨ੍ਹਾਂ ਦੇ ਪੁਰਜ਼ਿਆਂ ਦੇ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ ਜਲਦ ਹੀ ਈਵੀ ਨੀਤੀ ਸ਼ੁਰੂ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨਿਵੇਸ਼ਕਾਂ ਦੇ ਤਜਰਬੇ ਨੂੰ ਬਿਹਤਰ ਬਣਾਉਣ, ਵਪਾਰ ਲਈ ਅਨੁਕੂਲ ਮਾਹੌਲ ਬਣਾਉਣ ਅਤੇ ਪਾਲਣਾ ਨੂੰ ਹੋਰ ਸਰਲ ਬਣਾਉਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਸਾਰੇ ਉਦਯੋਗ ਪ੍ਰਤੀਨਿਧਾਂ ਨੂੰ ਅਗਲੇ ਸਾਲ 23 ਅਤੇ 24 ਫਰਵਰੀ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।
ਪੰਜਾਬ ਦਾ ਉਦਯੋਗ ਵਿਸ਼ਵ ਪੱਧਰ `ਤੇ ਮੁਕਾਬਲੇ ਦੇ ਯੋਗ ਹੋਣ `ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਸਾਈਕਲਾਂ ਦੇ ਨਿਰਯਾਤ ਵਿੱਚ ਸੂਬਾ ਪਹਿਲੇ ਨੰਬਰ `ਤੇ ਹੈ ਕਿਉਂਕਿ ਭਾਰਤ ਵਿੱਚ 75 ਫੀਸਦੀ ਤੋਂ ਵੱਧ ਸਾਈਕਲਾਂ ਅਤੇ 92 ਫੀਸਦੀ ਸਾਈਕਲ ਪੁਰਜ਼ੇ ਪੰਜਾਬ ਵਿੱਚ ਹੀ ਬਣਦੇ ਹਨ। ਉਨ੍ਹਾਂ ਕਿਹਾ ਕਿ ਰਾਜ ਭਾਰਤ ਵਿੱਚ ਹੈਂਡ ਟੂਲਜ਼ ਅਤੇ ਮਸ਼ੀਨ ਟੂਲਜ਼ ਦੇ ਉਤਪਾਦਨ ਵਿੱਚ ਪਹਿਲੇ ਨੰਬਰ `ਤੇ ਹੈ ਅਤੇ ਭਾਰਤ ਤੋਂ ਹੈਂਡ ਟੂਲਜ਼ ਅਤੇ ਮਸ਼ੀਨ ਟੂਲਜ਼ ਦੀ ਬਰਾਮਦ ਵਿੱਚ ਪੰਜਾਬ ਦਾ 26 ਫੀਸਦੀ ਹਿੱਸਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਆਈ.ਟੀ. ਅਤੇ ਇਲੈਕਟ੍ਰੋਨਿਕਸ ਉਦਯੋਗ ਨੇ 770 ਕਰੋੜ ਰੁਪਏ ਦੇ ਨਿਵੇਸ਼ ਨੂੰ ਆਕਰਸ਼ਿਤ ਕੀਤਾ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਲਗਭਗ 67 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਐਮ.ਐਸ.ਐਮ.ਈਜ਼ ਹਮੇਸ਼ਾ ਹੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਰਹੇ ਹਨ ਅਤੇ ਅੱਜ ਸੂਬੇ ਵਿੱਚ 3.7 ਲੱਖ ਤੋਂ ਵੱਧ ਐਮ.ਐਸ.ਐਮ.ਈਜ਼ ਹਨ।
Punjab would be the first state
to have its own trains 🚊
• Punjab will soon have 3 trains, & we are planning to name it as "Punjab On Wheels"
• We are in talks with the railway ministry for the same
— CM @BhagwantMann pic.twitter.com/01iaSVDYAg
— AAP Punjab (@AAPPunjab) December 9, 2022
Posted By: Sarabjeet Kaur