- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਿਪੋਰਟ ਮੁਤਾਬਕ ਪੰਜਾਬ ’ਚ ਬੇਰੁਜ਼ਗਾਰੀ ਦਰ 5.3 ਫ਼ੀਸਦੀ ਰਹੀ, ਜਦਕਿ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ’ਚ ਇਹ 4.5-4.5 ਫ਼ੀਸਦੀ ਸੀ। ਉੱਥੇ ਹੀ 15 ਤੋਂ 29 ਸਾਲ ਦੀ ਉਮਰ ਵਰਗ ’ਚ ਰੁਜ਼ਗਾਰ, ਸਿੱਖਿਆ ਜਾਂ ਟ੍ਰੇਨਿੰਗ ਤੋਂ ਬਾਹਰ ਰਹਿਣ ਵਾਲੇ ਨੌਜਵਾਨਾਂ ਦੀ ਹਿੱਸੇਦਾਰੀ ਪੰਜਾਬ ’ਚ 27.7 ਫ਼ੀਸਦੀ ਰਹੀ।

ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਸੂਬੇ ’ਚ ਨੌਜਵਾਨਾਂ ਦੇ ਰੁਜ਼ਗਾਰ ਤੇ ਲੇਬਰ ਫੋਰਸ ’ਚ ਉਨ੍ਹਾਂ ਦੀ ਭਾਗੀਦਾਰੀ ਨੂੰ ਲੈ ਕੇ ਸਾਹਮਣੇ ਆਈ ਰਿਪੋਰਟ ਦੇ ਆਧਾਰ ’ਤੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਪਾਇਲਟ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਦਾਅਵਿਆਂ ਤੇ ਐਲਾਨਾਂ ਦੀ ਨਹੀਂ, ਸਗੋਂ ਰੁਜ਼ਗਾਰ ਦੇ ਅਸਲ ਮੌਕਿਆਂ ਦੀ ਲੋੜ ਹੈ। ਸਰਕਾਰ ਨੂੰ ਰੁਜ਼ਗਾਰ ਪੈਦਾ ਕਰਨ, ਨਿਵੇਸ਼ ਵਧਾਉਣ ਤੇ ਨੌਜਵਾਨਾਂ ਲਈ ਸਪੱਸ਼ਟ ਕਾਰਜ ਯੋਜਨਾ ਨਾਲ ਸਾਹਮਣੇ ਆਉਣਾ ਚਾਹੀਦਾ ਹੈ। ਪਾਇਲਟ ਨੇ ਕਿਹਾ ਕਿ ਸਿਰਫ਼ ਐਲਾਨ ਰੁਜ਼ਗਾਰ ਦੇ ਮੌਕਿਆਂ ਦਾ ਬਦਲ ਨਹੀਂ ਹੋ ਸਕਦੇ। ਉਨ੍ਹਾਂ ਸਰਕਾਰ ਤੋਂ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਪੰਜਾਬ ’ਚ ਕਿੰਨੇ ਨਵੇਂ ਰੁਜ਼ਗਾਰ ਪੈਦਾ ਕੀਤੇ ਗਏ ਹਨ ਤੇ ਆਉਣ ਵਾਲੇ ਸਮੇਂ ’ਚ ਨੌਜਵਾਨਾਂ ਲਈ ਰੁਜ਼ਗਾਰ ਦੇ ਕਿੰਨੇ ਮੌਕੇ ਉਪਲਬਧ ਕਰਵਾਉਣ ਦੀ ਯੋਜਨਾ ਹੈ। ਰਾਸ਼ਟਰੀ ਅੰਕੜਾ ਦਫ਼ਤਰ ਵੱਲੋਂ ਚੁਣੇ ਹੋਏ ਜ਼ਿਲ੍ਹਿਆਂ ਸਬੰਧੀ ਜਾਰੀ ਕੀਤੇ ਗਏ ਲੇਬਰ ਮਾਰਕੀਟ ਦੇ ਅੰਕੜਿਆਂ ’ਚ ਪੰਜਾਬ ਦੀ ਰੁਜ਼ਗਾਰ ਸਥਿਤੀ ਨੂੰ ਲੈ ਕੇ ਚਿੰਤਾ ਸਾਹਮਣੇ ਆਈ ਹੈ।