- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਸਿੱਧ ਪੰਜਾਬੀ ਅਤੇ ਬਾਲੀਵੁੱਡ ਅਦਾਕਾਰਾ ਸੁਸ਼੍ਰੀ ਪ੍ਰੀਤੀ ਸਪਰੂ ਨੇ ਅੱਜ ਪੰਜਾਬ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸੁਸ਼੍ਰੀ ਸਪਰੂ ਨੇ ਪੰਜਾਬ ਦੇ ਨੌਜਵਾਨਾਂ ਵਿੱਚ ਵਧ ਰਹੀ ਨਸ਼ਿਆਂ ਦੀ ਲਤ ’ਤੇ ਡੂੰਘੀ ਚਿੰਤਾ ਪ੍ਰਗਟਾਈ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਸਮਾਜਿਕ ਬੁਰਾਈ ਤੋਂ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ।

ਚੰਡੀਗੜ੍ਹ - ਪ੍ਰਸਿੱਧ ਪੰਜਾਬੀ ਅਤੇ ਬਾਲੀਵੁੱਡ ਅਦਾਕਾਰਾ ਸੁਸ਼੍ਰੀ ਪ੍ਰੀਤੀ ਸਪਰੂ ਨੇ ਅੱਜ ਪੰਜਾਬ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸੁਸ਼੍ਰੀ ਸਪਰੂ ਨੇ ਪੰਜਾਬ ਦੇ ਨੌਜਵਾਨਾਂ ਵਿੱਚ ਵਧ ਰਹੀ ਨਸ਼ਿਆਂ ਦੀ ਲਤ ’ਤੇ ਡੂੰਘੀ ਚਿੰਤਾ ਪ੍ਰਗਟਾਈ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਸਮਾਜਿਕ ਬੁਰਾਈ ਤੋਂ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਪੰਜਾਬ ਦੇ ਰਾਜਪਾਲ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਜਪਾਲ ਦੀ ਅਗਵਾਈ ਹੇਠ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨਾਲ ਸਰਗਰਮੀ ਨਾਲ ਜੁੜਨ ਦੀ ਇੱਛਾ ਵੀ ਜਤਾਈ।