ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਮੰਗਲਵਾਰ ਨੂੰ ਰਾਜਪਾਲ ਵੀਪੀ ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ। ਰਾਜਪਾਲ ਨੇ ਅੰਗਰੇਜ਼ੀ 'ਚ ਭਾਸ਼ਣ ਪੜ੍ਹਨਾ ਸ਼ੁਰੂ ਕੀਤਾ ਜਿਸ ਦਾ ਸ਼੍ਰੋਮਣੀ ਅਕਾਲੀ ਦਲ ਅਤੇ ਲੋਕ ਇਨਸਾਫ਼ ਪਾਰਟੀ ਨੇ ਵਿਰੋਧ ਕੀਤਾ। ਇਸ ਤੋਂ ਬਾਅਦ ਅਕਾਲੀ ਦਲ ਨੇ ਸਦਨ ਤੋਂ ਵਾਕਆਊਟ ਕਰ ਦਿੱਤਾ। ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਸੈਸ਼ਨ 21 ਫਰਵਰੀ ਤਕ ਚੱਲੇਗਾ।

ਸੈਸ਼ਨ ਦੀ ਸ਼ੁਰੂਆਤ ਹੀ ਹੰਗਾਮੇ ਨਾਲ ਹੋ ਗਈ ਹੈ। ਜਿਵੇਂ ਹੀ ਰਾਜਪਾਲ ਨੇ ਅੰਗਰੇਜ਼ੀ 'ਚ ਭਾਸ਼ਣ ਪੜ੍ਹਨਾ ਸ਼ੁਰੂ ਕੀਤਾ। ਅਕਾਲੀ ਵਿਧਾਇਕਾਂ ਨੇ ਲਗਪਗ ਪੰਜ ਮਿੰਟ ਤਕ ਨਾਅਰੇਬਾਜ਼ੀ ਕੀਤੀ ਅਤੇ ਇਸਦੇ ਬਾਅਦ ਸਦਨ ਤੋਂ ਵਾਕਆਊਟ ਕਰ ਦਿੱਤਾ। ਭਾਸ਼ਣ 'ਚ ਰਾਜਪਾਲ ਨੇ ਕੈਪਟਨ ਸਰਕਾਰ ਦੀਆਂ ਉਪਲਬੱਧੀਆਂ ਗਿਣਾਈਆਾਂ ਅਤੇ ਸਰਕਾਰ ਦੀਆਂ ਭਵਿੱਖ ਦੀਆਂ ਯੋਜਨਾਵਾਂ ਦੱਸੀਆਂ।

ਰਾਜਪਾਲ ਨੇ ਕਿਹਾ ਕਿ ਸਰਕਾਰ ਨੇ ਪੰਜਾਬ ਸਮਾਰਟ ਕੁਨੈਕਟ ਯੋਜਨਾ ਨੋਟੀਫਾਈਡ ਕੀਤੀ ਹੈ। ਪਹਿਲੇ ਪੜਾਅ 'ਚ ਆਈਟੀਆਈ, ਪਾਲੀਟੈਕਨੀਕ ਕਾਲਜ ਅਤੇ ਹੋਰ ਕਾਲਜਾਂ ਦੇ ਵਿਦਿਆਰਥੀਆਂ ਨੂੰ ਮੁਫਤ ਸਮਾਰਟ ਫੋਨ ਦਿੱਤੇ ਜਾਣਗੇ।

Posted By: Seema Anand