ਪੂਰਵਾਂਚਲ ਸਭਾ ਨੇ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ
ਪੂਰਵਾਂਚਲ ਸਭਾ ਨੇ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ
Publish Date: Thu, 18 Sep 2025 07:00 PM (IST)
Updated Date: Thu, 18 Sep 2025 07:02 PM (IST)

- ਭਾਜਪਾ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਕੀਤੀ ਸ਼ਿਰਕਤ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਪੂਰਵਾਂਚਲ ਸਭਾ ਡੇਰਾਬੱਸੀ ਵੱਲੋਂ ਸ਼ਹਿਰ ਵਿਚ 17ਵਾਂ ਸ਼੍ਰੀ ਵਿਸ਼ਵਕਰਮਾ ਦਿਵਸ ਚੰਡੀਗੜ੍ਹ ਫਾਰਮ ਪੰਡਵਾਲਾ ਰੋਡ ਮੁਬਾਰਕਪੁਰ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਭਗਵਾਨ ਵਿਸ਼ਵਕਰਮਾ ਜੀ ਦਾ ਪੂਜਨ ਕਰ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਗਿਆ। ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਭਾਜਪਾ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਭਗਵਾਨ ਵਿਸ਼ਵਕਰਮਾ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਅਤੇ ਸਭ ਨੂੰ ਇਸ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਪੂਰਵਾਂਚਲ ਸਭਾ ਦੇ ਪ੍ਰਧਾਨ ਸੁਰੇਸ਼ ਬਿਆਸ ਨੇ ਦੱਸਿਆ ਕਿ ਇਹ ਸਮਾਗਮ ਹਰ ਸਾਲ ਇਸੇ ਤਰ੍ਹਾਂ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਵਾਰ ਸਮਾਗਮ ਵਿਚ ਸਵੇਰੇ ਪੂਜਾ ਤੋਂ ਬਾਅਦ ਵਿਸ਼ਾਲ ਭੰਡਾਰਾ ਵੀ ਲਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਪ੍ਰਸ਼ਾਦ ਛਕਿਆ। ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਮਨੁੱਖਤਾ ਲਈ ਮਿਹਨਤ, ਇਮਾਨਦਾਰੀ ਅਤੇ ਸਿਰਜਣਾ ਦੇ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਦੌਰਾਨ ਪੂਰਵਾਂਚਲ ਸਭਾ ਦੇ ਸਾਰੇ ਮੈਂਬਰਾਂ ਨੇ ਮਨਪ੍ਰੀਤ ਸਿੰਘ ਬੰਨੀ ਸੰਧੂ ਦਾ ਸਮਾਗਮ ਵਿਚ ਪਹੁੰਚਣ ’ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਵਿਚ ਇਲਾਕੇ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਵੱਡੀ ਗਿਣਤੀ ’ਚ ਹਿੱਸਾ ਲਿਆ। ਇਸ ਮੌਕੇ ਭਾਜਪਾ ਆਗੂ ਰਵਿੰਦਰ ਵੈਸ਼ਨਵ ਅਤੇ ਭਾਜਪਾ ਡੇਰਾਬੱਸੀ ਦੇ ਮੰਡਲ ਪ੍ਰਧਾਨ ਪਵਨ ਧੀਮਾਨ ਉਰਫ਼ ਪੰਮਾ ਵੀ ਮੌਜੂਦ ਸਨ।