ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਪੰਜਾਬ ਲਈ ਮੰਗਿਆ 20,000 ਕਰੋੜ ਦਾ ਰਾਹਤ ਪੈਕੇਜ
ਰਾਹੁਲ ਨੇ ਕੇਂਦਰ ਸਰਕਾਰ ਵੱਲੋਂ 1,600 ਕਰੋੜ ਰੁਪਏ ਦੇ ਮੁੱਢਲੇ ਰਾਹਤ ਪੈਕੇਜ ਨੂੰ ਪੰਜਾਬ ਦੇ ਲੋਕਾਂ ਨਾਲ ਬੇਹੱਦ ਨਾਇਨਸਾਫ਼ੀ ਦੱਸਦੇ ਹੋਏ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਇਕ ਸਾਹਸੀ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਪੱਤਰ ਵਿਚ ਲਿਖਿਆ ਕਿ ਮੈਂ ਕੇਂਦਰ ਸਰਕਾਰ ਨੂੰ ਗੁਜ਼ਾਰਿਸ਼ ਕਰਦਾ ਹਾਂ ਕਿ ਉਹ ਨੁਕਸਾਨ ਦਾ ਛੇਤੀ ਮੁਲਾਂਕਣ ਕਰੇ ਅਤੇ ਇਕ ਵਿਆਪਕ ਰਾਹਤ ਪੈਕੇਜ ਪ੍ਰਦਾਨ ਕਰੇ।
Publish Date: Thu, 18 Sep 2025 09:04 AM (IST)
Updated Date: Thu, 18 Sep 2025 09:08 AM (IST)
ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਲੋਕ ਸਭਾ ਵਿਚ ਨੇਤਾ ਵਿਰੋਧੀ ਧਿਰ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਪੰਜਾਬ ਵਿਚ ਆਏ ਹੜ੍ਹਾਂ ਦੇ ਕਾਰਨ ਹੋਏ ਨੁਕਸਾਨ ਲਈ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ 15 ਸਤੰਬਰ ਨੂੰ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਸੀ। ਦਿੱਲੀ ਪਰਤਣ ਦੇ ਇਕ ਦਿਨ ਬਾਅਦ ਹੀ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਚਿੱਠੀ ਭੇਜ ਕੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ।
ਰਾਹੁਲ ਨੇ ਕੇਂਦਰ ਸਰਕਾਰ ਵੱਲੋਂ 1,600 ਕਰੋੜ ਰੁਪਏ ਦੇ ਮੁੱਢਲੇ ਰਾਹਤ ਪੈਕੇਜ ਨੂੰ ਪੰਜਾਬ ਦੇ ਲੋਕਾਂ ਨਾਲ ਬੇਹੱਦ ਨਾਇਨਸਾਫ਼ੀ ਦੱਸਦੇ ਹੋਏ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਇਕ ਸਾਹਸੀ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਪੱਤਰ ਵਿਚ ਲਿਖਿਆ ਕਿ ਮੈਂ ਕੇਂਦਰ ਸਰਕਾਰ ਨੂੰ ਗੁਜ਼ਾਰਿਸ਼ ਕਰਦਾ ਹਾਂ ਕਿ ਉਹ ਨੁਕਸਾਨ ਦਾ ਛੇਤੀ ਮੁਲਾਂਕਣ ਕਰੇ ਅਤੇ ਇਕ ਵਿਆਪਕ ਰਾਹਤ ਪੈਕੇਜ ਪ੍ਰਦਾਨ ਕਰੇ। ਕਾਂਗਰਸ ਨੇਤਾ ਨੇ ਕਿਹਾ ਕਿ ਵਿਨਾਸ਼ਕਾਰੀ ਹੜ੍ਹ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ ਖ਼ੁਦ ਇਸ ਤਬਾਹੀ ਨੂੰ ਦੇਖਿਆ ਹੈ। ਚਾਰ ਲੱਖ ਏਕੜ ਤੋਂ ਵੱਧ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ ਅਤੇ ਲੱਖਾਂ ਜਾਨਵਰ ਮਾਰੇ ਗਏ ਹਨ। ਲੋਕਾਂ ਦੇ ਘਰਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ। ਹੜ੍ਹ ਕਾਰਨ ਲੱਖਾਂ ਏਕੜ ਜ਼ਮੀਨ ਖੇਤੀ ਯੋਗ ਨਹੀਂ ਰਹਿ ਗਈ ਹੈ ਕਿਉਂਕਿ ਉਸ ਵਿਚ ਸਿਲਟ ਆ ਚੁੱਕੀ ਹੈ। ਕਈ ਪਿੰਡ ਹਾਲੇ ਵੀ ਕੱਟੇ ਹੋਏ ਹਨ।
ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਗੰਭੀਰਤਾ ਦੇ ਬਾਵਜੂਦ ਮੈਂ ਪੰਜਾਬ ਵਿਚ ਮਾਨਵਤਾ ਦੀ ਸਰਬੋਤਮ ਉਦਾਹਰਣ ਦੇਖੀ। ਲੋਕ ਉਨ੍ਹਾਂ ਲੋਕਾਂ ਦੇ ਪਿੱਛੇ ਇਕਜੁੱਟ ਹੋਏ ਹਨ, ਜਿਨ੍ਹਾਂ ਆਪਣਾ ਸਭ ਕੁਝ ਗਵਾ ਦਿੱਤਾ ਸੀ। ਇਸ ਤੋਂ ਪਹਿਲਾਂ ਨੌਂ ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਸੀ ਅਤੇ ਪੰਜਾਬ ਲਈ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ।