- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਰਟੀ ਸੂਤਰਾਂ ਮੁਤਾਬਕ ਰਾਹੁਲ ਗਾਂਧੀ ਅੰਮ੍ਰਿਤਸਰ ’ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਪੰਜਾਬ ਦੌਰੇ ਦੀ ਸ਼ੁਰੂਆਤ ਕਰ ਸਕਦੇ ਹਨ। 2027 ਦੀਆਂ ਚੋਣਾਂ ਦੀਆਂ ਤਿਆਰੀਆਂ ਤਹਿਤ ਪ੍ਰਸਤਾਵਿਤ ਬੱਸ ਯਾਤਰਾ ’ਚ ਪ੍ਰਿਅੰਕਾ ਗਾਂਧੀ, ਕੇਸੀ ਵੇਣੂਗੋਪਾਲ, ਮਲਿਕਾਰਜੁਨ ਖੜਗੇ ਸਮੇਤ ਹੋਰ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪੰਜਾਬ ਕਾਂਗਰਸ ਨੇ ਦੌਰੇ ਦਾ ਰੂਟ ਪਲਾਨ ਵੀ ਦਿੱਲੀ ਭੇਜ ਦਿੱਤਾ ਹੈ।

ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ: ਕਾਂਗਰਸ ਆਗੂ ਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਨਵੀਂ ਦਿੱਲੀ ’ਚ ਪੰਜਾਬ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਵਿਚਕਾਰ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪੰਜਾਬ ਦੇ ਸਿਆਸੀ ਮੁੱਦਿਆਂ ਅਤੇ ਪਾਰਟੀ ਦੇ ਪ੍ਰਸਤਾਵਿਤ ਪ੍ਰੋਗਰਾਮਾਂ ਬਾਰੇ ਚਰਚਾ ਹੋਈ। ਬਾਜਵਾ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਸ਼ਡਿਊਲ ਅਗਲੇ ਤਿੰਨ-ਚਾਰ ਦਿਨਾਂ ’ਚ ਫਾਈਨਲ ਹੋ ਜਾਵੇਗਾ।
ਪਾਰਟੀ ਸੂਤਰਾਂ ਮੁਤਾਬਕ ਰਾਹੁਲ ਗਾਂਧੀ ਅੰਮ੍ਰਿਤਸਰ ’ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਪੰਜਾਬ ਦੌਰੇ ਦੀ ਸ਼ੁਰੂਆਤ ਕਰ ਸਕਦੇ ਹਨ। 2027 ਦੀਆਂ ਚੋਣਾਂ ਦੀਆਂ ਤਿਆਰੀਆਂ ਤਹਿਤ ਪ੍ਰਸਤਾਵਿਤ ਬੱਸ ਯਾਤਰਾ ’ਚ ਪ੍ਰਿਅੰਕਾ ਗਾਂਧੀ, ਕੇਸੀ ਵੇਣੂਗੋਪਾਲ, ਮਲਿਕਾਰਜੁਨ ਖੜਗੇ ਸਮੇਤ ਹੋਰ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪੰਜਾਬ ਕਾਂਗਰਸ ਨੇ ਦੌਰੇ ਦਾ ਰੂਟ ਪਲਾਨ ਵੀ ਦਿੱਲੀ ਭੇਜ ਦਿੱਤਾ ਹੈ।
ਸਚਿਨ ਪਾਇਲਟ ਪਹਿਲਾਂ ਕਹਿ ਚੁੱਕੇ ਹਨ ਕਿ ਪੰਜਾਬ ’ਚ ਕਾਂਗਰਸ ਦਾ ਚਿਹਰਾ ਰਾਹੁਲ ਗਾਂਧੀ ਹੋਣਗੇ ਅਤੇ ਕਿਸੇ ਆਗੂ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਨਹੀਂ ਕੀਤਾ ਜਾਵੇਗਾ। 15 ਸਤੰਬਰ ਨੂੰ ਚੰਡੀਗੜ੍ਹ ਦੌਰੇ ਦੌਰਾਨ ਪਾਇਲਟ ਨੇ ਪੰਜਾਬ ਕਾਂਗਰਸ ਦੇ ਵੱਖ-ਵੱਖ ਆਗੂਆਂ ਨਾਲ ਮੁਲਾਕਾਤ ਕੀਤੀ ਸੀ। ਸੂਤਰਾਂ ਮੁਤਾਬਕ ਉਨ੍ਹਾਂ ਨੇ ਆਪਣੀ ਰਿਪੋਰਟ ਹਾਈਕਮਾਨ ਨੂੰ ਸੌਂਪ ਦਿੱਤੀ ਹੈ।