- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਨੂੰ ਸੁਰੱਖਿਅਤ ਰੱਖਣ ਲਈ ਲੋੜੀਂਦੇ ਪ੍ਰਬੰਧ ਨਾ ਕਰਨਾ ਸਰਕਾਰ ਦੀ ਜਵਾਬਦੇਹੀ ’ਤੇ ਸਵਾਲ ਖੜ੍ਹੇ ਕਰਦਾ ਹੈ। ਮੰਡੀਆਂ ’ਚ ਤਰਪਾਲਾਂ ਤੇ ਹੋਰ ਜ਼ਰੂਰੀ ਸਹੂਲਤਾਂ ਦੀ ਘਾਟ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਰਹੀ ਹੈ। ਪੰਜਾਬ ਦੇ ਕਈ ਹੋਰ ਸ਼ਹਿਰਾਂ ਤੇ ਪਿੰਡਾਂ ਤੋਂ ਵੀ ਅਜਿਹੇ ਹਾਲਾਤ ਸਾਹਮਣੇ ਆ ਰਹੇ ਹਨ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ’ਚ ਝੋਨੇ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਮੀਂਹ ਤੋਂ ਬਾਅਦ ਮੰਡੀਆਂ ’ਚ ਸਾਹਮਣੇ ਆਏ ਹਾਲਾਤ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਰੀਦ ਅਤੇ ਫ਼ਸਲ ਦੀ ਸੁਰੱਖਿਆ ਸਬੰਧੀ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਖ਼ਾਸ ਕਰ ਕੇ ਫਾਜ਼ਿਲਕਾ ਦੀ ਅਨਾਜ ਮੰਡੀ ਦੀਆਂ ਤਸਵੀਰਾਂ ਬੇਹੱਦ ਚਿੰਤਾਜਨਕ ਹਨ, ਜਿੱਥੇ ਕਿਸਾਨਾਂ ਦੀ ਕਈ ਮਹੀਨਿਆਂ ਦੀ ਮਿਹਨਤ ਨਾਲ ਤਿਆਰ ਝੋਨੇ ਦੀ ਫ਼ਸਲ ਮੀਂਹ ਦੇ ਪਾਣੀ ’ਚ ਡੁੱਬੀ ਪਈ ਹੈ।
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਨੂੰ ਸੁਰੱਖਿਅਤ ਰੱਖਣ ਲਈ ਲੋੜੀਂਦੇ ਪ੍ਰਬੰਧ ਨਾ ਕਰਨਾ ਸਰਕਾਰ ਦੀ ਜਵਾਬਦੇਹੀ ’ਤੇ ਸਵਾਲ ਖੜ੍ਹੇ ਕਰਦਾ ਹੈ। ਮੰਡੀਆਂ ’ਚ ਤਰਪਾਲਾਂ ਤੇ ਹੋਰ ਜ਼ਰੂਰੀ ਸਹੂਲਤਾਂ ਦੀ ਘਾਟ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਰਹੀ ਹੈ। ਪੰਜਾਬ ਦੇ ਕਈ ਹੋਰ ਸ਼ਹਿਰਾਂ ਤੇ ਪਿੰਡਾਂ ਤੋਂ ਵੀ ਅਜਿਹੇ ਹਾਲਾਤ ਸਾਹਮਣੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੰਡੀਆਂ ਵਿਚੋਂ ਪਾਣੀ ਦੀ ਨਿਕਾਸੀ, ਤਰਪਾਲਾਂ ਦੀ ਉਪਲਬਧਤਾ, ਫ਼ਸਲ ਦੇ ਸੁਰੱਖਿਅਤ ਭੰਡਾਰਨ ਤੇ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਤੁਰੰਤ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣੇ ਚਾਹੀਦੇ ਹਨ।
ਮੰਡੀਆਂ ’ਚ ਕਿਸਾਨਾਂ ਦੀ ਫ਼ਸਲ ਡੁੱਬੀ, ਕੇਂਦਰ ਨੇ ਰਕਮ ਭੇਜੀ : ਜਾਖੜ
ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਝੋਨੇ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਨਾ ਕਰਨ ’ਤੇ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਮੰਡੀਆਂ ’ਚ ਲੋੜੀਂਦੇ ਇੰਤਜ਼ਾਮ ਨਾ ਹੋਣ ਕਾਰਨ ਕਿਸਾਨਾਂ ਦਾ ਝੋਨਾ ਮੀਂਹ ’ਚ ਭਿੱਜ ਗਿਆ ਹੈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਸੁਨੇਹੇ ’ਚ ਉਨ੍ਹਾਂ ਲਿਖਿਆ ਕਿ ਝੋਨੇ ਦੀ ਸਰਕਾਰੀ ਖ਼ਰੀਦ ਲਈ ਸਾਰੀ ਰਕਮ ਕੇਂਦਰ ਸਰਕਾਰ ਨੇ ਭੇਜ ਦਿੱਤੀ ਸੀ, ਪਰ ਮੰਡੀਆਂ ’ਚ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਮਾਨ ਸਰਕਾਰ ਦੀ ਸੀ। ਬੀਤੀ ਰਾਤ ਤੋਂ ਪਏ ਮੀਂਹ ਨੇ ਮੰਡੀਆਂ ’ਚ ਕਿਸਾਨਾਂ ਦੀ ਫ਼ਸਲ ਹੀ ਨਹੀਂ ਡੋਬੀ ਬਲਕਿ ਉਨ੍ਹਾਂ ਦੇ ਸੁਪਨਿਆਂ ਨੂੰ ਵੀ ਡੋਬ ਦਿੱਤਾ ਹੈ।