‘ਆਪ' ਨੇ ਕੀਤੀ ਸੱਤਾ ਦੀ ਦੁਰਵਰਤੋਂ : ਵੜਿੰਗ
ਰਾਜਾ ਵੜਿੰਗ ਨੇ ਸਰਕਾਰ ਉਤੇ ਦੋਸ਼ ਲਾਇਆ
Publish Date: Thu, 04 Dec 2025 07:22 PM (IST)
Updated Date: Fri, 05 Dec 2025 04:12 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੱਤਾ ਦੀ ਦੁਰਵਰਤੋਂ ਕਰਨਾ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਬਿਆਨ ’ਚ ਕਿਹਾ ਕਿ ‘ਆਪ’ ਆਪਣਾ ਆਧਾਰ ਗੁਆ ਚੁੱਕੀ ਹੈ ਤੇ ਇਸ ਨੂੰ ਇਸ ਦਾ ਅਹਿਸਾਸ ਵੀ ਹੋ ਚੁੱਕਾ ਹੈ, ਜਿਸ ਕਾਰਨ ਇਹ ਪੁਲਿਸ ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੀਆਂ ਅਜਿਹੀਆਂ ਬੇਚੈਨ ਕੋਸ਼ਿਸ਼ਾਂ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੂੰ ਆਪਣੀ ਕਾਰਗੁਜ਼ਾਰੀ ਬਾਰੇ ਇੰਨਾ ਹੀ ਭਰੋਸਾ ਸੀ, ਤਾਂ ਇਸ ਨੂੰ ਤਾਕਤ ਦੀ ਦੁਰਵਰਤੋਂ ਕਰਨ ਦੀ ਲੋੜ ਕਿਉਂ ਪਈ। ਇਹ ਸਿਰਫ ਘਬਰਾਹਟ ਤੇ ਨਿਰਾਸ਼ਾ ਦੀ ਭਾਵਨਾ ਨੂੰ ਦਰਸਾਉਂਦਾ ਹੈ, ਕਿਉਂਕਿ ਸਰਕਾਰ ਨੂੰ ਅਹਿਸਾਸ ਹੋ ਗਿਆ ਹੈ ਕਿ ਉਸ ਦਾ ਸਮਰਥਨ ਘੱਟ ਰਿਹਾ ਹੈ।