ਰਾਜਾ ਵੜਿੰਗ ਨੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢੇ ਜਾਣ ਦੀ ਕੀਤੀ ਤਿੱਖੀ ਆਲੋਚਨਾ, ਕਿਹਾ- ਬਰਖਾਸਤਗੀ ਤੁਰੰਤ ਵਾਪਸ ਲਵੇ ਸਰਕਾਰ
ਵੜਿੰਗ ਨੇ ਇਕ ਬਿਆਨ ਵਿਚ ਕਿਹਾ ਕਿ ਇਹ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਆਪਣੇ ਜਾਇਜ਼ ਹੱਕਾਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਆਪ ਸਰਕਾਰ ਨੇ ਇਨ੍ਹਾਂ ਵਿੱਚੋਂ ਕੁਝ ਮੁਲਾਜਮਾਂ ਨੂੰ ਹੀ ਨੌਕਰੀ ਤੋਂ ਕੱਢ ਦਿੱਤਾ, ਜੋ ਆਪਣੀਆਂ ਮੰਗਾਂ ਦੇ ਹੱਕ ਵਿੱਚ ਚੱਲ ਰਹੇ ਸੰਘਰਸ਼ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਇਹ ਆਪ ਸਰਕਾਰ ਦਾ ਪੂਰੀ ਤਰ੍ਹਾਂ ਮਨਮਾਨਾ, ਤਾਨਾਸ਼ਾਹੀ ਅਤੇ ਗੈਰ-ਲੋਕਤਾਂਤਰਿਕ ਰਵੱਈਆ ਹੈ।
Publish Date: Fri, 05 Jun 2026 08:28 AM (IST)
Updated Date: Fri, 05 Jun 2026 08:31 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ‘ਸੇਵਾ ਕੇਂਦਰਾਂ’ ਦੇ ਕੁਝ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢੇ ਜਾਣ ਦੀ ਤਿੱਖੀ ਆਲੋਚਨਾ ਕੀਤੀ ਹੈ।
ਵੜਿੰਗ ਨੇ ਇਕ ਬਿਆਨ ਵਿਚ ਕਿਹਾ ਕਿ ਇਹ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਆਪਣੇ ਜਾਇਜ਼ ਹੱਕਾਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਆਪ ਸਰਕਾਰ ਨੇ ਇਨ੍ਹਾਂ ਵਿੱਚੋਂ ਕੁਝ ਮੁਲਾਜਮਾਂ ਨੂੰ ਹੀ ਨੌਕਰੀ ਤੋਂ ਕੱਢ ਦਿੱਤਾ, ਜੋ ਆਪਣੀਆਂ ਮੰਗਾਂ ਦੇ ਹੱਕ ਵਿੱਚ ਚੱਲ ਰਹੇ ਸੰਘਰਸ਼ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਇਹ ਆਪ ਸਰਕਾਰ ਦਾ ਪੂਰੀ ਤਰ੍ਹਾਂ ਮਨਮਾਨਾ, ਤਾਨਾਸ਼ਾਹੀ ਅਤੇ ਗੈਰ-ਲੋਕਤਾਂਤਰਿਕ ਰਵੱਈਆ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਵੱਖ-ਵੱਖ ‘ਸੇਵਾ ਕੇਂਦਰਾਂ’ ਵਿਚ ਕੰਮ ਕਰ ਰਹੇ ਇਹ ਕਰਮਚਾਰੀ ਜ਼ਮੀਨੀ ਪੱਧਰ ’ਤੇ ਆਮ ਲੋਕਾਂ ਨੂੰ ਪ੍ਰਸ਼ਾਸਨ ਦੀਆਂ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਕਰਮਚਾਰੀ ਵੀ ਹੋਰ ਸਰਕਾਰੀ ਕਰਮਚਾਰੀਆਂ ਵਾਂਗ ਸਨਮਾਨ ਅਤੇ ਸੁਰੱਖਿਆ ਦੇ ਹੱਕਦਾਰ ਹਨ। ਵੜਿੰਗ ਨੇ ਮੰਗ ਕੀਤੀ ਹੈ ਕਿ ਨੌਕਰੀ ਤੋਂ ਕੱਢੇ ਗਏ ਕਰਮਚਾਰੀ ਆਗੂਆਂ ਦੀ ਬਰਖਾਸਤਗੀ ਤੁਰੰਤ ਵਾਪਸ ਲਈ ਜਾਵੇ ਅਤੇ ਇਨ੍ਹਾਂ ਨੂੰ ਹੋਰ ਠੇਕਾ ਅਧਾਰਿਤ ਮੁਲਾਜ਼ਮਾਂ ਦੀ ਤਰ੍ਹਾਂ ਸਰਕਾਰੀ ਨੌਕਰੀ ਵਿੱਚ ਰੈਗੂਲਰ ਕੀਤਾ ਜਾਵੇ।