ਪੰਜਾਬ ਬੰਦ ਨੂੰ ਲੈ ਕੇ ਭਖੀ ਸਿਆਸਤ : DA ਤੇ ਹੋਰ ਮੰਗਾਂ ਨੂੰ ਲੈ ਕੇ ਰਾਜਾ ਵੜਿੰਗ ਨੇ ਘੇਰੀ ਸਰਕਾਰ; 27 ਅਗਸਤ ਦੇ 'ਪੰਜਾਬ ਬੰਦ' ਦਾ ਕੀਤਾ ਸਮਰਥਨ
ਪੰਜਾਬ 'ਚ 27 ਅਗਸਤ ਨੂੰ ਮੁਲਾਜ਼ਮਾਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਕਾਂਗਰਸ ਮੁਲਾਜ਼ਮਾਂ ਦੀਆਂ ਮੰਗਾਂ ਦੇ ਸਮਰਥਨ 'ਚ ਪੂਰੀ ਤਰ੍ਹਾਂ ਨਾਲ ਖੜ੍ਹੀ ਹੈ।
Publish Date: Tue, 25 Aug 2026 01:06 PM (IST)
Updated Date: Tue, 25 Aug 2026 01:08 PM (IST)
ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ : ਪੰਜਾਬ 'ਚ 27 ਅਗਸਤ ਨੂੰ ਮੁਲਾਜ਼ਮਾਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਕਾਂਗਰਸ ਮੁਲਾਜ਼ਮਾਂ ਦੀਆਂ ਮੰਗਾਂ ਦੇ ਸਮਰਥਨ 'ਚ ਪੂਰੀ ਤਰ੍ਹਾਂ ਨਾਲ ਖੜ੍ਹੀ ਹੈ।
ਰਾਜਾ ਵੜਿੰਗ ਨੇ ਆਪਣੇ ਬਿਆਨ 'ਚ ਆਖਿਆ ਕਿ ਸਰਕਾਰਾਂ ਹਮੇਸ਼ਾ ਮੁਲਾਜ਼ਮਾਂ ਦੇ ਸਹਿਯੋਗ ਨਾਲ ਚੱਲਦੀਆਂ ਹਨ ਅਤੇ ਸੂਬੇ ਦੀ ਤਰੱਕੀ 'ਚ ਮੁਲਾਜ਼ਮ ਵਰਗ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਮੁਲਾਜ਼ਮਾਂ ਦੇ ਹੱਕਾਂ ਅਤੇ ਉਨ੍ਹਾਂ ਦੇ ਸਨਮਾਨ ਲਈ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ ਅਤੇ ਉਨ੍ਹਾਂ ਦਾ ਜਲਦੀ ਹੱਲ ਕੱਢਿਆ ਜਾਵੇ।