- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਸਰਕਾਰ ਦਾ ਕਾਰਜਕਾਲ ਹੁਣ ਸਿਰਫ਼ ਛੇ ਮਹੀਨਿਆਂ ਦਾ ਬਚਿਆ ਹੈ ਅਤੇ ਜੇਕਰ ਇਹ ਪੂਰੇ ਛੇ ਮਹੀਨਿਆਂ ਲਈ ਵੀ ਸਹਾਇਤਾ ਦੇਵੇ, ਤਾਂ ਵੀ ਇਹ ਉਸ ਰਕਮ ਦੇ ਮੁਕਾਬਲੇ ਬਹੁਤ ਘੱਟ ਹੋਵੇਗੀ ਜਿਸ ਦੀਆਂ ਮਹਿਲਾਵਾਂ ਅਸਲ ਵਿਚ ਹੱਕਦਾਰ ਸਨ। ਵੜਿੰਗ ਨੇ ਕਿਹਾ ਕਿ ਪੰਜ ਸਾਲਾਂ ਵਿਚ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 90,000 ਰੁਪਏ ਅਤੇ ਆਮ ਵਰਗ ਦੀਆਂ ਮਹਿਲਾਵਾਂ ਨੂੰ 60,000 ਰੁਪਏ ਮਿਲਣੇ ਚਾਹੀਦੇ ਸਨ, ਲੇਕਿਨ ਹੁਣ ਉਨ੍ਹਾਂ ਨੂੰ ਕ੍ਰਮਵਾਰ ਸਿਰਫ਼ 9,000 ਅਤੇ 6,000 ਰੁਪਏ ਹੀ ਮਿਲਣਗੇ, ਜਿਹੜੀ ਰਾਸ਼ੀ ਬਣਦੀ ਰਕਮ ਦਾ ਸਿਰਫ 10 ਫੀਸਦੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀਆਂ ਮਹਿਲਾਵਾਂ ਨੂੰ ਸਾਢੇ ਚਾਰ ਸਾਲ ਤੱਕ ਮਹੀਨਾਵਾਰ ਨਕਦੀ ਸਹਾਇਤਾ ਤੋਂ ਵਾਂਝਾ ਰੱਖ ਕੇ ਉਨ੍ਹਾਂ ਨਾਲ ਇੱਕ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਆਪ ਸਰਕਾਰ ਮਹਿਲਾਵਾਂ ਨੂੰ ਨਕਦੀ ਸਹਾਇਤਾ ਦੇਣ ਪ੍ਰਤੀ ਸੱਚਮੁੱਚ ਇੰਨੀ ਗੰਭੀਰ ਹੈ ਤਾਂ ਫਿਰ ਉਸ ਨੂੰ ਇਸ ਸਾਰੇ ਸਮੇਂ ਦੀ ਬਕਾਇਆ ਰਾਸ਼ੀ ਵੀ ਅਦਾ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਕਾਰਜਕਾਲ ਹੁਣ ਸਿਰਫ਼ ਛੇ ਮਹੀਨਿਆਂ ਦਾ ਬਚਿਆ ਹੈ ਅਤੇ ਜੇਕਰ ਇਹ ਪੂਰੇ ਛੇ ਮਹੀਨਿਆਂ ਲਈ ਵੀ ਸਹਾਇਤਾ ਦੇਵੇ, ਤਾਂ ਵੀ ਇਹ ਉਸ ਰਕਮ ਦੇ ਮੁਕਾਬਲੇ ਬਹੁਤ ਘੱਟ ਹੋਵੇਗੀ ਜਿਸ ਦੀਆਂ ਮਹਿਲਾਵਾਂ ਅਸਲ ਵਿਚ ਹੱਕਦਾਰ ਸਨ। ਵੜਿੰਗ ਨੇ ਕਿਹਾ ਕਿ ਪੰਜ ਸਾਲਾਂ ਵਿਚ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 90,000 ਰੁਪਏ ਅਤੇ ਆਮ ਵਰਗ ਦੀਆਂ ਮਹਿਲਾਵਾਂ ਨੂੰ 60,000 ਰੁਪਏ ਮਿਲਣੇ ਚਾਹੀਦੇ ਸਨ, ਲੇਕਿਨ ਹੁਣ ਉਨ੍ਹਾਂ ਨੂੰ ਕ੍ਰਮਵਾਰ ਸਿਰਫ਼ 9,000 ਅਤੇ 6,000 ਰੁਪਏ ਹੀ ਮਿਲਣਗੇ, ਜਿਹੜੀ ਰਾਸ਼ੀ ਬਣਦੀ ਰਕਮ ਦਾ ਸਿਰਫ 10 ਫੀਸਦੀ ਹੈ।
ਵੜਿੰਗ ਨੇ ਕਿਹਾ ਕਿ ਯੋਜਨਾ ਦਾ ਮਕਸਦ ਲੋਕਾਂ ਨੂੰ ਇੱਕ ਵਾਰ ਫਿਰ ਤੋਂ ਉਸੇ ਤਰ੍ਹਾਂ ਗੁੰਮਰਾਹ ਕਰਨਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਜੇਕਰ ਤੁਸੀਂ ਸਮਝਦੇ ਹੋ ਕਿ ਹਰ ਵਾਰ ਹਰ ਕਿਸੇ ਨੂੰ ਗੁੰਮਰਾਹ ਕਰ ਸਕਦੇ ਹੋ, ਤਾਂ ਤੁਸੀਂ ਵੱਡੀ ਭੁੱਲ ਵਿੱਚ ਹੋਵੇਗੀ। ਵੜਿੰਗ ਨੇ ਤੇਲੰਗਾਨਾ ਅਤੇ ਕਰਨਾਟਕ ਵਰਗੇ ਕਾਂਗਰਸ ਸ਼ਾਸਨ ਵਾਲੇ ਸੂਬਿਆਂ ਦਾ ਹਵਾਲਾ ਦਿੰਦਿਆਂ, ਕਿਹਾ ਕਿ ਉੱਥੇ ਸਰਕਾਰ ਬਣਨ ਦੇ ਕੁਝ ਹੀ ਮਹੀਨਿਆਂ ਅੰਦਰ ਮਹਿਲਾਵਾਂ ਨੂੰ ਮਹੀਨਾਵਾਰ ਨਕਦੀ ਸਹਾਇਤਾ ਦੇਣੀ ਸ਼ੁਰੂ ਕਰ ਦਿੱਤੀ ਗਈ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਤੇਲੰਗਾਨਾ ਵਿਚ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਹਰ ਮਹੀਨੇ ਸਿੱਧੇ 2,500 ਰੁਪਏ ਜਮ੍ਹਾਂ ਕਰਵਾਏ ਜਾ ਰਹੇ ਹਨ, ਜਦਕਿ ਕਰਨਾਟਕ ਵਿੱਚ ਔਰਤਾਂ ਨੂੰ ਹਰ ਮਹੀਨੇ 2,000 ਰੁਪਏ ਮਿਲ ਰਹੇ ਹਨ।