ਰਾਜਿੰਦਰ ਗੁਪਤਾ ਦੀ ਸੁਰੱਖਿਆ ਵਾਪਸੀ ਮਾਮਲਾ ਹਾਈ ਕੋਰਟ ਪਹੁੰਚਿਆ, ਮਿਲੀ ਹਾਈ ਕੋਰਟ ਤੋਂ ਅੰਤਰਿਮ ਰਾਹਤ
ਰਾਜਿੰਦਰ ਗੁਪਤਾ ਨੇ ਆਪਣੀ ਪਟੀਸ਼ਨ ਵਿੱਚ ਸੁਰੱਖਿਆ ਵਾਪਸ ਲੈਣ ਦੇ ਹੁਕਮ ਰੱਦ ਕਰਕੇ ਪਹਿਲਾਂ ਵਾਲੀ ਸੁਰੱਖਿਆ ਬਹਾਲ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਖਤਰੇ ਦੇ ਮੁਲਾਂਕਣ ਦੇ ਆਧਾਰ ’ਤੇ ਪੰਜਾਬ ਪੁਲਿਸ ਦੀ ਸੁਰੱਖਿਆ ਦਿੱਤੀ ਗਈ ਸੀ।
Publish Date: Sat, 16 May 2026 09:01 AM (IST)
Updated Date: Sat, 16 May 2026 09:05 AM (IST)
ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ: ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਟਰਾਈਡੈਂਟ ਲਿਮਟਿਡ ਦੇ ਚੇਅਰਮੈਨ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਅੰਤਰਿਮ ਰਾਹਤ ਮਿਲੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਅਗਲੀ ਸੁਣਵਾਈ ਤੱਕ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਪੰਜਾਬ ਵਿੱਚ ਰਹਿੰਦੇ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ। ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਹੋਵੇਗੀ।
ਰਾਜਿੰਦਰ ਗੁਪਤਾ ਨੇ ਆਪਣੀ ਪਟੀਸ਼ਨ ਵਿੱਚ ਸੁਰੱਖਿਆ ਵਾਪਸ ਲੈਣ ਦੇ ਹੁਕਮ ਰੱਦ ਕਰਕੇ ਪਹਿਲਾਂ ਵਾਲੀ ਸੁਰੱਖਿਆ ਬਹਾਲ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਖਤਰੇ ਦੇ ਮੁਲਾਂਕਣ ਦੇ ਆਧਾਰ ’ਤੇ ਪੰਜਾਬ ਪੁਲਿਸ ਦੀ ਸੁਰੱਖਿਆ ਦਿੱਤੀ ਗਈ ਸੀ। ਪਰ ਜਿਵੇਂ ਹੀ ਉਨ੍ਹਾਂ ਨੇ ‘ਆਪ’ ਛੱਡ ਕੇ ਭਾਜਪਾ ਜੁਆਇਨ ਕੀਤੀ, ਪੰਜਾਬ ਸਰਕਾਰ ਨੇ ਰਾਜਨੀਤਿਕ ਰੰਜਿਸ਼ ਤਹਿਤ ਸੁਰੱਖਿਆ ਵਾਪਸ ਲੈ ਲਈ। ਗੁਪਤਾ ਨੇ ਦੱਸਿਆ ਕਿ ਇਸ ਵੇਲੇ ਉਨ੍ਹਾਂ ਕੋਲ ਕੇਂਦਰ ਸਰਕਾਰ ਵੱਲੋਂ ਦਿੱਤੀ ਅਸਥਾਈ ਸੁਰੱਖਿਆ ਮੌਜੂਦ ਹੈ।