ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਕਾਮਯਾਬ ਬਣਾਉਣ ਲਈ ਰਾਣਾ ਗਿੱਲ ਵੱਲੋਂ ਧੰਨਵਾਦ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਕਾਮਯਾਬ ਬਣਾਉਣ ਲਈ ਰਾਣਾ ਗਿੱਲ ਵੱਲੋਂ ਧੰਨਵਾਦ
Publish Date: Wed, 23 Sep 2026 07:16 PM (IST)
Updated Date: Wed, 23 Sep 2026 07:18 PM (IST)
ਮਹਿਰਾ, ਪੰਜਾਬੀ ਜਾਗਰਣ, ਖਰੜ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਪੂਰੇ ਪੰਜਾਬ ਵਿਚ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’, ਜਿਸ ਤਹਿਤ ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ’ ਦਿੱਤਾ ਗਿਆ। ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਖ਼ੁਦ ਟਰੈਕਟਰ ਚਲਾ ਕੇ ਯਾਤਰਾ ਦਾ ਸਵਾਗਤ ਕੀਤਾ। ਇਸ ਉਪਰੰਤ ਯਾਤਰਾ ਦਸਹਿਰਾ ਗਰਾਊਂਡ, ਖਰੜ ਵਿਖੇ ਪਹੁੰਚੀ, ਜਿੱਥੇ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ’ਚ ਲੋਕ ਅਤੇ ਪਾਰਟੀ ਵਰਕਰ ਯਾਤਰਾ ਦਾ ਹਿੱਸਾ ਬਣਨ ਲਈ ਪਹੁੰਚੇ। ਇਸ ਮੌਕੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਹਲਕਾ ਖਰੜ ਦੀ ਸਮੂਹ ਸ਼ਹਿਰ ਵਾਸੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਨਿੱਕੇ ਜਿਹੇ ਸੱਦੇ ’ਤੇ ਇੰਨੀ ਵੱਡੀ ਗਿਣਤੀ ’ਚ ਪਹੁੰਚ ਕੇ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਕਾਮਯਾਬ ਬਣਾਉਣ ਲਈ ਦਿੱਤਾ ਗਿਆ ਪਿਆਰ ਅਤੇ ਸਹਿਯੋਗ ਉਨ੍ਹਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਸਿਹਤਮੰਦ ਅਤੇ ਸੁਰੱਖਿਅਤ ਭਵਿੱਖ ਦੇਣਾ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਹਲਕਾ ਖਰੜ ਵਾਸੀਆਂ ਨੂੰ ਇਸ ਮੁਹਿੰਮ ਨਾਲ ਇਸੇ ਤਰ੍ਹਾਂ ਜੁੜੇ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਪਰਮਿੰਦਰ ਸਿੰਘ ਬਰਾੜ ਜਨਰਲ ਸਕੱਤਰ ਭਾਜਪਾ ਪੰਜਾਬ, ਸੰਜੀਵ ਵਸ਼ਿਸ਼ਟ ਜ਼ਿਲ੍ਹਾ ਪ੍ਰਧਾਨ, ਸੁਭਾਸ਼ ਸ਼ਰਮਾ ਸੂਬਾ ਮੀਤ ਪ੍ਰਧਾਨ, ਸਤਨਾਮ ਸਿੰਘ ਸੰਧੂ ਰਾਜ ਸਭਾ ਸੰਸਦ ਮੈਂਬਰ, ਤਜਿੰਦਰ ਸਿੰਘ ਸਰਾਂ, ਸਤਿੰਦਰ ਸੱਤੀ, ਹੋਬੀ ਧਾਲੀਵਾਲ, ਵਨੀਤ, ਸੁਖਵਿੰਦਰ ਸਿੰਘ ਗੋਲਡੀ, ਚਰਨਜੀਤ ਸਿੰਘ ਕਾਲੇਵਾਲ, ਨਰਿੰਦਰ ਸਿੰਘ ਰਾਣਾ, ਮੰਡਲ ਪ੍ਰਧਾਨ ਕੁਸ਼ ਰਾਜਪੂਤ, ਰਾਕੇਸ਼ ਗੁਪਤਾ, ਬੰਟੀ ਮੰਡਲ ਪ੍ਰਧਾਨ, ਰਜਿੰਦਰ ਸ਼ਰਮਾ ਮੰਡਲ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਲਕਾ ਖਰੜ ਦੀ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਵਰਕਰ ਹਾਜ਼ਰ ਸਨ।