- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਪੁਲਿਸ ਅਫ਼ਸਰਾਂ ਦੇ ਮੋਬਾਈਲ ਫੋਨਾਂ ਤੇ ਕਾਲ ਡਿਟੇਲ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਇਨ੍ਹਾਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਫੌਜਦਾਰੀ ਮਾਮਲਾ ਦਰਜ ਕੀਤਾ ਜਾਵੇ। ਰੰਧਾਵਾ ਨੇ ਇਹ ਦੋਸ਼ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲਗਾਏ ਹਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕਾਂਗਰਸ ਦੇ ਲੋਕ ਸਭਾ ਮੈਂਬਰ ਤੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਰਡਰ ਰੇਂਜ ਦੇ ਪੁਲਿਸ ਅਫ਼ਸਰਾਂ 'ਤੇ ਗੈਂਗਸਟਰਾਂ ਨਾਲ ਕਥਿਤ ਮਿਲੀਭੁਗਤ ਹੋਣ ਦੇ ਗੰਭੀਰ ਦੋਸ਼ ਲਾਉਂਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਿਸ ਅਫ਼ਸਰਾਂ ’ਚ ਖ਼ਾਸ ਤੌਰ 'ਤੇ ਡੇਰਾ ਬਾਬਾ ਨਾਨਕ ਤੇ ਬਟਾਲਾ ਤੋਂ ਤਬਦੀਲ ਹੋ ਚੁੱਕੇ ਡੀਐੱਸਪੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਪੁਲਿਸ ਅਫ਼ਸਰਾਂ ਦੇ ਮੋਬਾਈਲ ਫੋਨਾਂ ਤੇ ਕਾਲ ਡਿਟੇਲ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਇਨ੍ਹਾਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਫੌਜਦਾਰੀ ਮਾਮਲਾ ਦਰਜ ਕੀਤਾ ਜਾਵੇ। ਰੰਧਾਵਾ ਨੇ ਇਹ ਦੋਸ਼ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲਗਾਏ ਹਨ।
ਰੰਧਾਵਾ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਦੋਸ਼ ਝੂਠੇ ਸਾਬਤ ਹੁੰਦੇ ਹਨ ਤਾਂ ਪੰਜਾਬ ਦੇ ਡੀਜੀਪੀ ਉਨ੍ਹਾਂ ਖ਼ਿਲਾਫ਼ ਵੀ ਮਾਮਲਾ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਕੋਈ ਸਿਆਸੀ ਬਿਆਨਬਾਜ਼ੀ ਨਹੀਂ ਕਰ ਰਹੇ, ਸਗੋਂ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਬਚਾਉਣ ਲਈ ਇਹ ਮੁੱਦਾ ਚੁੱਕ ਰਹੇ ਹਨ। ਉਨ੍ਹਾਂ ਪੰਜਾਬ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਡੀਜੀਪੀ ਗੈਂਗਸਟਰਾਂ ਦੇ ਪਰਿਵਾਰਾਂ ਨੂੰ ਪੁਲਿਸ ਸੁਰੱਖਿਆ ਮੁਹੱਈਆ ਕਰਵਾ ਰਹੇ ਹਨ, ਜਦਕਿ ਜਿਨ੍ਹਾਂ ਲੋਕਾਂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਤੇ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ, ਉਨ੍ਹਾਂ ਨੂੰ ਸੁਰੱਖਿਆ ਨਹੀਂ ਦਿੱਤੀ ਜਾ ਰਹੀ ਹੈ ਤੇ ਨਾ ਹੀ ਹਥਿਆਰਾਂ ਦੇ ਲਾਇਸੈਂਸ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਗੁਰਦਾਸਪੁਰ ਨਗਰ ਕੌਂਸਲ ਚੋਣਾਂ ਦੌਰਾਨ ਗੈਂਗਸਟਰ ਖੁੱਲ੍ਹੇਆਮ ਟੈਲੀਫੋਨ ਰਾਹੀਂ ਵੋਟਰਾਂ ਨੂੰ ਧਮਕੀਆਂ ਦਿੰਦੇ ਰਹੇ, ਪਰ ਪ੍ਰਸ਼ਾਸਨ ਪ੍ਰਭਾਵਸ਼ਾਲੀ ਕਾਰਵਾਈ ਕਰਨ ’ਚ ਨਾਕਾਮ ਰਿਹਾ।